29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸਰਹੱਦ ਪਾਰ ਤੋਂ ਚਲ ਰਹੇ ਨਸ਼ਾ ਤਸਕਰੀ ਗਰੋਹ ਦਾ ਪਰਦਾਫ਼ਾਸ਼ *2.9 ਕਿੱਲੋ ਹੈਰੋਇਨ ਤੇ 8 ਪਿਸਤੌਲਾਂ ਸਮੇਤ 6 ਤਸਕਰ ਕਾਬੂ

ਅੰਮ੍ਰਿਤਸਰ, 28 ਅਗਸਤ (ਰੇਸ਼ਮ ਸਿੰਘ)-ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 29-08-2026
ਅੰਮ੍ਰਿਤਸਰ, 28 ਅਗਸਤ (ਰੇਸ਼ਮ ਸਿੰਘ)-ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ (ਸੀ. ਆਈ.) ਅੰਮ੍ਰਿਤਸਰ ਨੇ ਦੋ ਵੱਖ-ਵੱਖ ਆਪਰੇਸ਼ਨਾਂ ਦੌਰਾਨ 6 ਤਸਕਰਾਂ ਨੂੰ 2.9 ਕਿੱਲੋ ਹੈਰੋਇਨ ਤੇ 8 ਅਤਿ-ਅਧੁਨਿਕ ਪਿਸਤੌਲਾਂ ਦੇ ਨਾਲ-ਨਾਲ 6 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਬਰਾਮਦ ਹੋਈ ਹੈਰੋਇਨ ਦੀ ਕੀਮਤ ਕੌਮਾਂਤਰੀ ਬਜ਼ਾਰ ’ਚ 15 ਕਰੋੜ ਤੋਂ ਵੀ ਵਧੇਰੇ ਦੱਸੀ ਗਈ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇੰਦਰਪਾਲ ਸਿੰਘ ਤੇ ਸਿਕੰਦਰਜੀਤ ਸਿੰਘ ਦੋਵੇਂ ਵਾਸੀ ਪਿੰਡ ਭਿੰਡੀ ਔਲਖ, ਹੈਪੀ ਸਿੰਘ ਉਰਫ਼ ਵੀਰਪਾਲ ਸਿੰਘ, ਵਾਸੀ ਪਿੰਡ ਕੱਕੜ ਤਿੰਨੇ ਵਾਸੀਆਂ ਜ਼ਿਲ੍ਹਾ ਅੰਮ੍ਰਿਤਸਰ, ਸੁਨੀਲ ਮਸੀਹ ਤੇ ਰਾਜਨ ਮਸੀਹ ਦੋਵੇਂ ਵਾਸੀ ਮਾਹਲ ਜ਼ਿਲ੍ਹਾ ਗੁਰਦਾਸਪੁਰ ਅਤੇ ਪਰਦੀਪ ਸਿੰਘ ਵਾਸੀ ਨੂਰਪੁਰ ਅੰਮ੍ਰਿਤਸਰ ਵਜੋਂ ਹੋਈ ਹੈ।ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀ ਹੁੰਡਈ ਵੈਨਿਊ ਕਾਰ ਅਤੇ ਸਪਲੈਂਡਰ ਮੋਟਰਸਾਈਕਲ ਜਿਨ੍ਹਾਂ ਦੀ ਵਰਤੋਂ ਤਸਕਰੀ ਸੰਬੰਧੀ ਗਤੀਵਿਧੀਆਂ ਲਈ ਕੀਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕੀਤਾ ਹੈ। ਡੀ. ਜੀ. ਪੀ. ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰੋਂ ਚੱਲ ਰਹੀ ਤਸਕਰੀ ਵਿਚ ਸ਼ਾਮਿਲ ਸਨ ਅਤੇ ਉਹ ਡਰੋਨ ਰਾਹੀਂ ਭੇਜੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਦੇ ਸਨ ਅਤੇ ਸੂਬੇ ਵਿਚ ਅਪਰਾਧਿਕ ਤੱਤਾਂ ਨੂੰ ਡਿਲੀਵਰ ਕਰਦੇ ਸਨ। ਪਹਿਲੇ ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਸੀ.ਆਈ. ਦੀਆਂ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਸ਼ੱਕੀ ਸੁਨੀਲ ਅਤੇ ਰਾਜਨ ਨੇ ਗੈਰ-ਕਾਨੂੰਨੀ ਪਿਸਤੌਲਾਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਸੰਭਾਵੀ ਤੌਰ ’ਤੇ ਇਹ ਖੇਪ ਅੰਮ੍ਰਿਤਸਰ ਦੇ ਪਿੰਡ ਨੂਰਪੁਰ ਦੇ ਇਲਾਕੇ ਵਿਚ ਆਪਣੇ ਸਾਥੀ ਪਰਦੀਪ ਸਿੰਘ ਨੂੰ ਦੇਣਗੇ। ਉਨ੍ਹਾਂ ਕਿਹਾ ਕਿ ਇਸ ਜਾਣਕਾਰੀ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ 3 ਜਣਿਆਂ ਨੂੰ 7 ਪਿਸਤੌਲਾਂ ਸਮੇਤ ਕਾਬੂ ਕਰ ਲਿਆ। ਦੂਜੇ ਆਪਰੇਸ਼ਨ ਬਾਰੇ ਉਨ੍ਹਾਂ ਦੱਸਿਆ ਕਿ ਐੱਸ. ਐੱਸ. ਓ. ਸੀ. ਟੀਮਾਂ ਨੇ ਇੰਦਰਪਾਲ ਸਿਕੰਦਰਜੀਤ ਤੇ ਹੈਪੀ ਸਿੰਘ ਨੂੰ 2.9 ਕਿੱਲੋਗ੍ਰਾਮ ਹੈਰੋਇਨ ਅਤੇ ਇਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰੱਖੜੀ ਮੌਕੇ ਇਕ ਬੱਚੀ ਨਾਲ ਲਾਡ ਲਡਾਉਂਦੇ ਹੋਏ ਅਗਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਬਾਬਾ ਬਕਾਲਾ ਸਾਹਿਬ ਦੀ ਧਰਤੀ ’ਤੇ ਬੇ-ਮਿਸਾਲ ਇਕੱਠ
Ad Position 24