29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪਹਿਲੀ ਸਤੰਬਰ ਨੂੰ ਸ੍ਰੀ ਪਟਨਾ ਸਾਹਿਬ ਭੇਜਿਆ ਜਾਵੇਗਾ ਲੰਗਰ ਦੀਆਂ ਰਸਦਾਂ ਦਾ ਟਰੱਕ- ਬਾਬਾ ਕਸ਼ਮੀਰ ਸਿੰਘ, ਬਾਬਾ ਸੁਖਵਿੰਦਰ ਸਿੰਘ

ਅੰਮ੍ਰਿਤਸਰ, 29 ਅਗਸਤ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਗੁ: ਬਾਲ ਲੀਲਾ ਸਾਹਿਬ ਮੈਣੀ ਸੰਗਤ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਲਈ ਦੇਸ਼-ਵਿਦੇਸ਼ ਤੋਂ ਪਟਨਾ ਸਾਹਿਬ ਪਹੁੰਚਣ ਵਾਲੀਆਂ ਸੰਗਤਾਂ ਦੀ ਸੇਵਾ-ਸੰਭਾਲ ਲਈ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਅਤੇ ਬਾਬਾ ਗੁਰਵਿੰਦਰ ਸਿੰਘ ਪਟਨਾ ਸਾਹਿਬ ਵੱਲੋਂ ਸੰਗਤਾਂ ਦੀ ਰਿਹਾਇਸ਼ ਅਤੇ ਗੁਰੂ ਦੇ 24 ਘੰਟੇ ਲੰਗਰਾਂ ਦੀ ਸੇਵਾ ਹਿਤ ਹਰ ਮਹੀਨੇ ਭੇਜੀ ਜਾਂਦੀ ਲੰਗਰ ਰਸਦਾਂ ਦੀ ਖੇਪ ਤਹਿਤ 1 ਸਤੰਬਰ ਨੂੰ ਡੇਰਾ ਨਿਰਮਲੇ ਤਪੋਬਣ ਤਰਨ ਤਾਰਨ ਰੋਡ ਤੋਂ ਪਟਨਾ ਸਾਹਿਬ ਲਈ ਇਕ ਟਰੱਕ ਰਵਾਨਾ ਕੀਤਾ ਜਾਵੇਗਾ। ਸੰਤ ਬਾਬਾ ਕਸ਼ਮੀਰ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਉਪਰਾਲੇ ਦੌਰਾਨ ਇਤਿਹਾਸਕ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਵਿਖੇ ਸੰਗਤਾਂ ਲਈ ਰਿਹਾਇਸ਼ ਅਤੇ ਗੁਰੂ ਕੇ ਲੰਗਰ ਦੇ ਸੁਚੱਜੇ ਪ੍ਰਬੰਧ ਕੀਤੇ ਜਾਂਦੇ ਹਨ ।

Ad Position 21
No active advertisement
ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਦੀਆਂ ਤਸਵੀਰਾਂ। ਅਜੀਤ ਤਸਵੀਰਾਂ 30-08-2026
ਅੰਮ੍ਰਿਤਸਰ, 29 ਅਗਸਤ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਗੁ: ਬਾਲ ਲੀਲਾ ਸਾਹਿਬ ਮੈਣੀ ਸੰਗਤ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਲਈ ਦੇਸ਼-ਵਿਦੇਸ਼ ਤੋਂ ਪਟਨਾ ਸਾਹਿਬ ਪਹੁੰਚਣ ਵਾਲੀਆਂ ਸੰਗਤਾਂ ਦੀ ਸੇਵਾ-ਸੰਭਾਲ ਲਈ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਅਤੇ ਬਾਬਾ ਗੁਰਵਿੰਦਰ ਸਿੰਘ ਪਟਨਾ ਸਾਹਿਬ ਵੱਲੋਂ ਸੰਗਤਾਂ ਦੀ ਰਿਹਾਇਸ਼ ਅਤੇ ਗੁਰੂ ਦੇ 24 ਘੰਟੇ ਲੰਗਰਾਂ ਦੀ ਸੇਵਾ ਹਿਤ ਹਰ ਮਹੀਨੇ ਭੇਜੀ ਜਾਂਦੀ ਲੰਗਰ ਰਸਦਾਂ ਦੀ ਖੇਪ ਤਹਿਤ 1 ਸਤੰਬਰ ਨੂੰ ਡੇਰਾ ਨਿਰਮਲੇ ਤਪੋਬਣ ਤਰਨ ਤਾਰਨ ਰੋਡ ਤੋਂ ਪਟਨਾ ਸਾਹਿਬ ਲਈ ਇਕ ਟਰੱਕ ਰਵਾਨਾ ਕੀਤਾ ਜਾਵੇਗਾ। ਸੰਤ ਬਾਬਾ ਕਸ਼ਮੀਰ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਉਪਰਾਲੇ ਦੌਰਾਨ ਇਤਿਹਾਸਕ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਵਿਖੇ ਸੰਗਤਾਂ ਲਈ ਰਿਹਾਇਸ਼ ਅਤੇ ਗੁਰੂ ਕੇ ਲੰਗਰ ਦੇ ਸੁਚੱਜੇ ਪ੍ਰਬੰਧ ਕੀਤੇ ਜਾਂਦੇ ਹਨ । ਇਨ੍ਹਾਂ ਸੇਵਾ ਕਾਰਜਾਂ ਲਈ ਪੰਜਾਬ ਅਤੇ ਹਰਿਆਣਾ ਸਮੇਤ ਵੱਖ-ਵੱਖ ਇਲਾਕਿਆਂ ਦੀਆਂ ਗੁਰੂ-ਨਾਮ ਲੇਵਾ ਸੰਗਤਾਂ ਵੱਲੋਂ ਵੱਡਾ ਸਹਿਯੋਗ ਦਿੱਤਾ ਜਾਂਦਾ ਹੈ। ਭਾਈ ਰਾਮ ਸਿੰਘ ਭਿੰਡਰ ਨੇ ਦੱਸਿਆ ਕਿ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਡੇਰਾ ਨਿਰਮਲੇ ਤਪੋਬਣ ਤੋਂ ਆਟਾ, ਦਾਲਾਂ, ਵੇਸਨ ਖੰਡ, ਚਾਵਲ, ਖਾਣ ਵਾਲਾ ਤੇਲ, ਦੇਸੀ ਘਿਓ, ਸੁੱਕਾ ਦੁੱਧ, ਮਸਾਲੇ ਅਤੇ ਹੋਰ ਲੋੜੀਂਦਾ ਸਾਮਾਨ ਇਕ ਟਰੱਕ ਵਿਚ ਭਰ ਕੇ ਪਟਨਾ ਸਾਹਿਬ ਭੇਜਿਆ ਜਾਂਦਾ ਹੈ ਜੋ ਇਸ ਵਾਰ 1 ਸਤੰਬਰ ਦੀ ਸਵੇਰ ਨੂੰ ਪਟਨਾ ਸਾਹਿਬ ਲਈ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬਾਣੀ ਕੰਠ ਮੁਕਾਬਲਿਆਂ ’ਚ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਭਾਜਪਾ ਨਾਲ ਗੱਠਜੋੜ ਹੁੰਦਾ ਹੈ ਤਾਂ ਕੋਈ ਇਤਰਾਜ਼ ਨਹੀਂ-ਗਿਆਨੀ ਹਰਪ੍ਰੀਤ ਸਿੰਘ ਇਕ-ਦੋ ਦਿਨਾ ’ਚ ਜਾਰੀ ਹੋਵੇਗੀ ਹਲਕਾਵਾਰ ਮ...
Ad Position 24