29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸ੍ਰੀ ਗੁਰੂ ਰਾਮਦਾਸ ਖਾਲਸਾ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ

ਅੰਮ੍ਰਿਤਸਰ, 29 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੀ ਪਲੇਠੀ ਦੀ ਵਿਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਵਿਖੇ ਇਕ ਲੰਬੇ ਅਰਸੇ ਤੋਂ ਦੇਸ਼ ਦੀਆਂ ਵੱਖ-ਵੱਖ ਜੇਲਾਂ ‘ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਗਿਆ । ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਮਮਤਾ ਕੌਰ ਨੇ ਦੱਸਿਆ ਕਿ ਇਹ ਧਾਰਮਿਕ ਸਮਾਗਮ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਸਰਪ੍ਰਸਤੀ ਹੇਠ ਸੁਖਮਿੰਦਰ ਸਿੰਘ ਸਕੱਤਰ ਵਿਦਿਆ ਅਤੇ ਸਤਵੰਤ ਕੌਰ ਡਿਪਟੀ ਡਾਇਰੈਕਟਰ ਸਕੂਲਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਰਵਾਇਆ ਗਿਆ ਹੈ ।

Ad Position 21
No active advertisement
ਅਜੀਤ ਡੈਸਕ 30-08-2026
ਅੰਮ੍ਰਿਤਸਰ, 29 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੀ ਪਲੇਠੀ ਦੀ ਵਿਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਵਿਖੇ ਇਕ ਲੰਬੇ ਅਰਸੇ ਤੋਂ ਦੇਸ਼ ਦੀਆਂ ਵੱਖ-ਵੱਖ ਜੇਲਾਂ ‘ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਗਿਆ । ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਮਮਤਾ ਕੌਰ ਨੇ ਦੱਸਿਆ ਕਿ ਇਹ ਧਾਰਮਿਕ ਸਮਾਗਮ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਸਰਪ੍ਰਸਤੀ ਹੇਠ ਸੁਖਮਿੰਦਰ ਸਿੰਘ ਸਕੱਤਰ ਵਿਦਿਆ ਅਤੇ ਸਤਵੰਤ ਕੌਰ ਡਿਪਟੀ ਡਾਇਰੈਕਟਰ ਸਕੂਲਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਰਵਾਇਆ ਗਿਆ ਹੈ । ਇਸ ਵਿਸ਼ੇਸ਼ ਅਰਦਾਸ ਦਿਵਸ ਸਮਾਗਮ ਦੀ ਆਰੰਭਤਾ ਸਕੂਲ ਦੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ‘ਚ ਮੂਲ ਮੰਤਰ ਦੇ ਜਾਪ ਕਰਨ ਉਪਰੰਤ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਕੇ ਕੀਤੀ ਗਈ। ਇਸ ਦੌਰਾਨ ਸਕੂਲ ਦੀ ਸੰਗੀਤ ਕਲਾਸ ਦੇ ਵਿਦਿਆਰਥੀਆਂ ਨੇ ਇਲਾਹੀ ਗੁਰਬਾਣੀ ਦਾ ਸ਼ਬਦ ਕੀਰਤਨ ਗਾਇਣ ਕੀਤਾ ਉਪਰੰਤ ਸੰਗਤੀ ਰੂਪ ’ਚ ਅਨੰਦ ਸਾਹਿਬ ਦਾ ਪਾਠ ਅਤੇ ਸਕੂਲ ਦੇ ਹੀ ਵਿਦਿਆਰਥੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ।ਇਸ ਮੌਕੇ ਪ੍ਰਿੰ: ਮਮਤਾ ਕੌਰ ਨੇ ਕਿਹਾ ਕਿ ਸਾਨੂੰ ਪੰਥ ਅਤੇ ਗ੍ਰੰਥ ਵਾਸਤੇ ਜਾਗਰੂਕ ਹੋਣ ਦੀ ਲੋੜ ਹੈ।ਅੱਜ ਦੀ ਨੌਜਵਾਨ ਪੀੜੀ ਨੂੰ ਆਪਣੇ ਵਿਰਾਸਤੀ ਅਮੀਰ ਵਿਰਸੇ ਵੱਲ ਉਚੇਚੇ ਤੌਰ ਤੇ ਧਿਆਨ ਦੇਣ ਅਤੇ ਉਸਨੂੰ ਸੰਭਾਲਣ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਬੁੱਢਾ ਦਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਅਰਦਾਸ ਸਮਾਗਮ ਅਗਲੀ ਖ਼ਬਰ ਤਰਨ ਤਾਰਨ ਦੇ 2 ਵਿਅਕਤੀ ਜਾਅਲੀ ਜ਼ਮਾਨਤਾਂ ਭਰਨ ਦੇ ਮਾਮਲੇ ’ਚ ਕਾਬੂ
Ad Position 24