29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਿਹਤ ਵਿਭਾਗ ਦੀ ਤਾਲਮੇਲ ਕਮੇਟੀ ਨੇ ਸਾੜੀਆਂ ਮੁੱਖ ਮੰਤਰੀ ਦੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ

ਅੰਮ੍ਰਿਤਸਰ, 29 ਅਗਸਤ (ਰੇਸ਼ਮ ਸਿੰਘ)- ਅੱਜ ਇੱਥੇ ਸਿਹਤ ਵਿਭਾਗ ਦੀ ਤਾਲਮੇਲ ਕਮੇਟੀ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ (ਜ਼ਿਲ੍ਹਾ ਅੰਮ੍ਰਿਤਸਰ) ਦੀ ਅਗਵਾਈ ਹੇਠ ਸਿਵਲ ਹਸਪਤਾਲ ਅੰਮ੍ਰਿਤਸਰ ਵਿਚ ਮੁੱਖ ਮੰਤਰੀ ਪੰਜਾਬ ਦੁਆਰਾ ਮੁਲਾਜ਼ਮ ਵਿਰੋਧੀ ਜਾਰੀ ਕੀਤੇ ਟਵੀਟ ਅਤੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ । ਇਸ ਮੌਕੇ ਮੁਖ ਬੁਲਾਰਿਆਂ ਨਰਸਿੰਗ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਰੰਧਾਵਾ, ਸਰਬਜੀਤ ਕੇਸਰ, ਸੁਖਜਿੰਦਰ ਸਿੰਘ, ਡਾ.

Ad Position 21
No active advertisement
ਅਜੀਤ ਡੈਸਕ 30-08-2026
ਅੰਮ੍ਰਿਤਸਰ, 29 ਅਗਸਤ (ਰੇਸ਼ਮ ਸਿੰਘ)- ਅੱਜ ਇੱਥੇ ਸਿਹਤ ਵਿਭਾਗ ਦੀ ਤਾਲਮੇਲ ਕਮੇਟੀ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ (ਜ਼ਿਲ੍ਹਾ ਅੰਮ੍ਰਿਤਸਰ) ਦੀ ਅਗਵਾਈ ਹੇਠ ਸਿਵਲ ਹਸਪਤਾਲ ਅੰਮ੍ਰਿਤਸਰ ਵਿਚ ਮੁੱਖ ਮੰਤਰੀ ਪੰਜਾਬ ਦੁਆਰਾ ਮੁਲਾਜ਼ਮ ਵਿਰੋਧੀ ਜਾਰੀ ਕੀਤੇ ਟਵੀਟ ਅਤੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ । ਇਸ ਮੌਕੇ ਮੁਖ ਬੁਲਾਰਿਆਂ ਨਰਸਿੰਗ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਰੰਧਾਵਾ, ਸਰਬਜੀਤ ਕੇਸਰ, ਸੁਖਜਿੰਦਰ ਸਿੰਘ, ਡਾ. ਨਰਿੰਦਰ, ਡਾ. ਗੌਤਮ ਦੇਵਗਨ, ਰਾਜਵਿੰਦਰ ਸਿੰਘ, ਸਮੀਰ ਸ਼ਰਮਾ, ਨੀਨਾ ਰਾਮਪਾਲ, ਪੰਕਜ ਕਨੋਜੀਆ, ਪਰਦੀਪ ਕੁੰਦਰਾ, ਮੀਨਾ, ਹਰੀਸ਼, ਸਿਮਰਜੀਤ ਕੌਰ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਸ਼ਿਵਾ ਕਾਂਤ, ਵਿਨੋਦ ਕੁਮਾਰ, ਨਰਿੰਦਰ ਪ੍ਰਧਾਨ, ਪ੍ਰੇਮ ਚੰਦ ਤੇ ਸਵਿੰਦਰ ਸਿੰਘ ਭੱਟੀ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ’ਚ ਮੁਲਾਜ਼ਮਾਂ ਨੂੰ ਬਣਦਾ ਡੀ.ਏ ਦੇਣਾ ਤੇ ਪਿਛਲਾ 18% ਬਕਾਇਆ ਦੇਣਾ, ਪੁਰਾਣੀ ਪੈਨਸ਼ਨ ਬਹਾਲ ૕ਕਰਨੀ, ਨਵੇਂ ਭਰਤੀ ਹੋਣ ਵਾਲੇ ਸਿਹਤ ਮੁਲਾਜ਼ਮਾਂ ਅਤੇ ਬਾਕੀ ਮੁਲਾਜ਼ਮਾਂ ਦੀ ਤਿੰਨ ਸਾਲ ਦੀ ਪਰਖਕਾਲ ਦੀ ਸ਼ਰਤ ਹਟਾਉਣੀ, ਆਊਟਸੋਰਸ ਅਤੇ ਕੱਚੇ ਮੁਲਾਜ਼ਮ ਨੂੰ ਪੱਕੇ ਕਰਨਾ, ਸਰਕਾਰ ਵਲੋਂ 2021 ਵਿਚ ਬੰਦ ਕੀਤੇ 37 ਭੱਤੇ ਬਹਾਲ ਕਰਨਾ, 2020 ਤੋੋਂਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਸੱਤਵੇਂ ਕੇਂਦਰੀ ਤਨਖਾਹ ਕਮਿਸ਼ਨ ਨਾਲ ਜੋੜਨ ਦੇ ਨੋਟੀਫਿਕੇਸ਼ਨ ਅਤੇ ਸੋਧੇ ਗਏ ਸਰਵਿਸ ਰੂਲਾਂ ਦੇ ਨੋਟੀਫਿਕੇਸ਼ਨ ਨੂੰ ਵਾਪਸ ਲੈ ਕੇ ਪੰਜਾਬ ਦੇ ਸਮੁੱਚੇ ਨਵੇਂ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖਾਹ ਸਕੇਲਾਂ ਦੇ ਅਧੀਨ ਕਰਨਾ ਸਮੇਤ ਮੁਲਾਜ਼ਮਾਂ ਦੀਆਂ ਹੋਰ ਬਹੁਤ ਸਾਰੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਜਤਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਤ੍ਰੈ ਸ਼ਤਾਬਦੀ ਖ਼ਾਲਸਾ ਕਾਲਜ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ * ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕਰਕੇ ਮ... ਅਗਲੀ ਖ਼ਬਰ ਬੁੱਢਾ ਦਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਅਰਦਾਸ ਸਮਾਗਮ
Ad Position 24