ਤ੍ਰੈ ਸ਼ਤਾਬਦੀ ਖ਼ਾਲਸਾ ਕਾਲਜ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ
* ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕਰਕੇ ਮਨੁੱਖੀ ਅਧਿਕਾਰਾਂ ਦਾ ਸਨਮਾਨ ਕੀਤਾ ਜਾਵੇ-ਪ੍ਰਿੰ: ਡਾ. ਕੁਲਵਿੰਦਰ ਸਿੰਘ
ਅੰਮ੍ਰਿਤਸਰ, 29 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਕਾਲਜ ਦੇ ਪ੍ਰਿੰਸੀਪਲ ਡਾ.
ਅੰਮ੍ਰਿਤਸਰ, 29 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ’ਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ, ਉਪਰੰਤ ਬੰਦੀ ਸਿੰਘਾਂ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਜਲਦੀ ਰਿਹਾਅ ਕਰਨ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਬੰਦੀ ਸਿੰਘ ਕਾਨੂੰਨ ਅਤੇ ਨਿਯਮਾਂ ਅਨੁਸਾਰ ਆਪਣੀ ਕੈਦ ਦੀ ਸਜ਼ਾ ਦਾ ਸਮਾਂ ਪੂਰਾ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਵੀ ਬੰਦੀ ਸਿੰਘ ਲੰਮੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਹਨ ਅਤੇ ਆਪਣੀ ਉਮਰ ਦਾ ਵੱਡਾ ਹਿੱਸਾ ਸਲਾਖਾਂ ਪਿੱਛੇ ਗੁਜ਼ਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੰਘਾਂ ਨੂੰ ਰਿਹਾਈ ਮਿਲਣੀ ਚਾਹੀਦੀ ਹੈ ਤਾਂ ਜੋ ਉਹ ਆਪਣੀ ਜ਼ਿੰਦਗੀ ਦਾ ਬਾਕੀ ਬਚਦਾ ਸਮਾਂ ਆਪਣੇ ਪਰਿਵਾਰਾਂ ਅਤੇ ਸਕੇ-ਸਬੰਧੀਆਂ ਨਾਲ ਖੁਸ਼ੀ-ਖੁਸ਼ੀ ਬਿਤਾ ਸਕਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਕੌਮੀ ਮਸਲਿਆਂ ’ਤੇ ਸਿੱਖ ਸੰਸਥਾਵਾਂ ਹਮੇਸ਼ਾ ਡੱਟ ਕੇ ਪਹਿਰਾ ਦੇ ਰਹੀਆਂ ਹਨ । ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।