29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ

ਅੰਮ੍ਰਿਤਸਰ, 29 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਗੋਲਡਨ ਟੈਂਪਲ ਕਾਲੋਨੀ ਵਿਖੇ ਪ੍ਰਿੰਸੀਪਲ ਪੂਜਾ ਸ਼ਰਮਾ ਦੀ ਅਗਵਾਈ ਹੇਠ ਅਰਦਾਸ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਸੰਘਰਸ਼ੀ ਯੋਧਿਆਂ ਦੀ ਰਿਹਾਈ ਲਈ ਸੰਗਤੀ ਰੂਪ ਵਿਚ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 30-08-2026
ਅੰਮ੍ਰਿਤਸਰ, 29 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਗੋਲਡਨ ਟੈਂਪਲ ਕਾਲੋਨੀ ਵਿਖੇ ਪ੍ਰਿੰਸੀਪਲ ਪੂਜਾ ਸ਼ਰਮਾ ਦੀ ਅਗਵਾਈ ਹੇਠ ਅਰਦਾਸ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਸੰਘਰਸ਼ੀ ਯੋਧਿਆਂ ਦੀ ਰਿਹਾਈ ਲਈ ਸੰਗਤੀ ਰੂਪ ਵਿਚ ਅਰਦਾਸ ਕੀਤੀ। ਇਸ ਤੋਂ ਪਹਿਲਾਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਜਪੁਜੀ ਸਾਹਿਬ, ਸੁਖਮਨੀ ਸਾਹਿਬ, ਛੇ ਪਉੜੀਆਂ ਅਨੰਦ ਸਾਹਿਬ ਦਾ ਪਾਠ ਕੀਤਾ । ਇਸ ਮੌਕੇ ਜੇਲ੍ਹਾਂ ’ਚ ਬੰਦ ਇਨ੍ਹਾਂ ਸੰਘਰਸ਼ੀ ਯੋਧਿਆਂ ਦੀ ਰਿਹਾਈ ਲਈ ਹਰੇਕ ਵਿਦਿਆਰਥੀ ਅਤੇ ਸਮੂਹ ਸਟਾਫ ਨੇ ਦਰਦ ਭਰੇ ਮਨ ਨਾਲ, ਇਕਾਗਰਤਾ ਨਾਲ ਅਰਦਾਸ ਵਿਚ ਸ਼ਮੂਲੀਅਤ ਕੀਤੀ । ਇਸ ਮੌਕੇ ਪ੍ਰਿੰ: ਪੂਜਾ ਸ਼ਰਮਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਾਰੇ ਵਿਦਿਅਕ ਅਦਾਰਿਆਂ ’ਚ ਸੰਘਰਸ਼ੀ ਯੋਧਿਆਂ ਦੀ ਰਿਹਾਈ ਲਈ ਸੰਗਤੀ ਰੂਪ ਵਿਚ ਅਰਦਾਸ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਨਾ ਹੋਵੇ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਫੀਲਡਜ਼ ਪਬਲਿਕ ਸਕੂਲ ਦਾ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਉੱਤਰਾਖੰਡ ਦੇ ਹਲਦਾਨੀ ’ਚ ਹੋਏ ਸ਼ੁਧੀਕਰਨ ਖਿਲਾਫ ਡਾ: ਵੇਰਕਾ ਵਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ
Ad Position 24