29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ‘ਕਲੀਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ * ਸਾਫ਼-ਸੁਥਰੇ ਅੰਮ੍ਰਿਤਸਰ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ

ਅੰਮ੍ਰਿਤਸਰ, 29 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਅੱਜ ਪੰਜਾਬ ਸਰਕਾਰ ਦੇ ‘ਕਲੀਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-08-2026
ਅੰਮ੍ਰਿਤਸਰ, 29 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਅੱਜ ਪੰਜਾਬ ਸਰਕਾਰ ਦੇ ‘ਕਲੀਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਡਾ. ਨਿੱਜਰ ਨੇ ਲੋਕਾਂ ਨੂੰ ਆਪਣੇ ਮੁਹੱਲਿਆਂ, ਗਲੀਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ਨੂੰ ਸਾਫ਼ ਰੱਖਣ ਲਈ ਸਰਗਰਮ ਯੋਗਦਾਨ ਪਾਉਣ ਵਾਸਤੇ ਪ੍ਰੇਰਿਤ ਕੀਤਾ। ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸੈਨੀਟੇਸ਼ਨ ਟੀਮਾਂ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਤਾਇਨਾਤ ਕੀਤਾ ਗਿਆ। ਅਧਿਕਾਰੀਆਂ ਅਤੇ ਫੀਲਡ ਸਟਾਫ਼ ਵਲੋਂ ਵੱਖ-ਵੱਖ ਥਾਵਾਂ ’ਤੇ ਚੱਲ ਰਹੇ ਕੰਮਾਂ ਦੀ ਨਿਗਰਾਨੀ ਕੀਤੀ ਗਈ ਅਤੇ ਇਹ ਯਕੀਨੀ ਬਣਾਇਆ ਗਿਆ ਕਿ ਸਫ਼ਾਈ ਕਰਮਚਾਰੀਆਂ, ਮਸ਼ੀਨਰੀ ਅਤੇ ਹੋਰ ਸਰੋਤਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕੀਤੀ ਜਾਵੇ। ਡਾ. ਨਿੱਜਰ ਨੇ ਕਿਹਾ ਕਿ ਸਿਰਫ਼ ਸਰਕਾਰੀ ਏਜੰਸੀਆਂ ਦੇ ਯਤਨਾਂ ਨਾਲ ਸਫ਼ਾਈ ਯਕੀਨੀ ਨਹੀਂ ਬਣਾਈ ਜਾ ਸਕਦੀ, ਸਗੋਂ ਹਰ ਨਾਗਰਿਕ ਦੀ ਸਰਗਰਮ ਭਾਗੀਦਾਰੀ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਨੂੰ ਸਿਰਫ਼ 10 ਦਿਨਾਂ ਦੀ ਮੁਹਿੰਮ ਨਾ ਸਮਝਣ, ਸਗੋਂ ਇਸਨੂੰ ਆਪਣੀ ਰੋਜ਼ਾਨਾ ਜ਼ਿੰਮੇਵਾਰੀ ਅਤੇ ਨਾਗਰਿਕ ਆਦਤ ਬਣਾਉਣ। ਨਿਗਮ ਅੰਮ੍ਰਿਤਸਰ ਨੇ ਸ਼ਹਿਰ ਨੂੰ ਹੋਰ ਸਾਫ਼, ਸਿਹਤਮੰਦ ਅਤੇ ਸੁੰਦਰ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਨਾਗਰਿਕਾਂ ਨੂੰ 29 ਅਗਸਤ ਤੋਂ 8 ਸਤੰਬਰ ਤੱਕ ਚੱਲਣ ਵਾਲੀ ‘’ਕਲੀਨ ਪੰਜਾਬ ਮੁਹਿੰਮ’’ ਵਿੱਚ ਸਰਗਰਮ ਤੌਰ ‘ਤੇ ਭਾਗ ਲੈਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰੀ ’ਚ ਸ਼ਾਮਿਲ ਵੇਰਕਾ ਦੇ ਨਸ਼ਾ ਤਸਕਰ ਮਜ਼ਦੂਰ ਵਿਅਕਤੀ ਦਾ ਘਰ ਢਾਹਿਆ ਅਗਲੀ ਖ਼ਬਰ ਸਪਰਿੰਗ ਫੀਲਡਜ਼ ਪਬਲਿਕ ਸਕੂਲ ਦਾ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24