ਅੰਮ੍ਰਿਤਸਰ-ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਰਿਜ਼ਰਵਡ ਵਿਸ਼ੇਸ਼ ਰੇਲ ਗੱਡੀ ਦਾ ਸੰਚਾਲਨ ਅੱਜ
ਅੰਮ੍ਰਿਤਸਰ, 30 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਯਾਤਰੀਆਂ ਦੀ ਸਹੂਲਤ ਲਈ ਅੰਮ੍ਰਿਤਸਰ ਅਤੇ ਹਜ਼ੂਰ ਸਾਹਿਬ ਨਾਂਦੇੜ ਵਿਚਕਾਰ ਇਕ ਰਾਖਵੀਂ ਵਿਸ਼ੇਸ਼ ਰੇਲਗੱਡੀ 04642/04641 ਅੰਮ੍ਰਿਤਸਰ-ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਰਿਜ਼ਰਵਡ ਸਪੈਸ਼ਲ ਐਕਸਪ੍ਰੈਸ ਰੇਲਗੱਡੀ ਦਾ ਸੰਚਾਲਨ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਨਾਂਦੇੜ ਲਈ ਉਕਤ ਰਿਜ਼ਰਵਡ ਸਪੈਸ਼ਲ ਰੇਲਗੱਡੀ ਨੰਬਰ-04642 ਮਿਤੀ-31/08/2026 ਨੂੰ ਅੰਮ੍ਰਿਤਸਰ ਤੋਂ ਰਾਤ 8:10 ਵਜੇ ਰਵਾਨਾ ਹੋਵੇਗੀ, ਜੋ 38 ਘੰਟੇ 50 ਮਿੰਟ ਬਾਅਦ ਸਵੇਜੇ 11:00 ਵਜੇ ਹਜ਼ੂਰ ਸਾਹਿਬ ਨਾਂਦੇੜ ਪਹੁੰਚੇਗੀ।
ਅੰਮ੍ਰਿਤਸਰ, 30 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਯਾਤਰੀਆਂ ਦੀ ਸਹੂਲਤ ਲਈ ਅੰਮ੍ਰਿਤਸਰ ਅਤੇ ਹਜ਼ੂਰ ਸਾਹਿਬ ਨਾਂਦੇੜ ਵਿਚਕਾਰ ਇਕ ਰਾਖਵੀਂ ਵਿਸ਼ੇਸ਼ ਰੇਲਗੱਡੀ 04642/04641 ਅੰਮ੍ਰਿਤਸਰ-ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਰਿਜ਼ਰਵਡ ਸਪੈਸ਼ਲ ਐਕਸਪ੍ਰੈਸ ਰੇਲਗੱਡੀ ਦਾ ਸੰਚਾਲਨ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਨਾਂਦੇੜ ਲਈ ਉਕਤ ਰਿਜ਼ਰਵਡ ਸਪੈਸ਼ਲ ਰੇਲਗੱਡੀ ਨੰਬਰ-04642 ਮਿਤੀ-31/08/2026 ਨੂੰ ਅੰਮ੍ਰਿਤਸਰ ਤੋਂ ਰਾਤ 8:10 ਵਜੇ ਰਵਾਨਾ ਹੋਵੇਗੀ, ਜੋ 38 ਘੰਟੇ 50 ਮਿੰਟ ਬਾਅਦ ਸਵੇਜੇ 11:00 ਵਜੇ ਹਜ਼ੂਰ ਸਾਹਿਬ ਨਾਂਦੇੜ ਪਹੁੰਚੇਗੀ। ਵਾਪਸੀ ਦੀ ਯਾਤਰਾ ‘ਤੇ ਹਜ਼ੂਰ ਸਾਹਿਬ ਨਾਂਦੇੜ ਤੋਂ ਇਹ ਗੱਡੀ ਨੰਬਰ-04641 ਮਿਤੀ-06/09/2026 ਨੂੰ ਰਾਤ 9:00 ਵਜੇ ਰਵਾਨਾ ਹੋਵੇਗੀ ਅਤੇ 38 ਘੰਟਿਆਂ ਬਾਅਦ ਸਵੇਰੇ 11:20 ਵਜੇ 20 ਮਿੰਟ ’ਤੇ ਅੰਮ੍ਰਿਤਸਰ ਪਹੁੰਚੇਗੀ। ਇਹ ਰਿਜ਼ਰਵਡ ਸਪੈਸ਼ਲ ਗੱਡੀ ਰਸਤੇ ’ਚ ਬਿਆਸ, ਜਲੰਧਰ ਸਿਟੀ, ਫਗਵਾੜਾ, ਲੁਧਿਆਣਾ, ਸਰਹਿੰਦ, ਰਾਜਪੁਰਾ, ਅੰਬਾਲਾ ਕੈਂਟ, ਪਾਣੀਪਤ, ਦਿੱਲੀ ਸਫਦਰਜੰਗ, ਪਲਵਲ, ਮਥੁਰਾ, ਆਗਰਾ ਕੈਂਟ, ਗਵਾਲੀਅਰ, ਵੀਰਾਂਗਨਾ ਲਕਸ਼ਮੀਬਾਈ ਝਾਂਸੀ, ਬੀਨਾ, ਭੋਪਾਲ, ਇਟਾਰਸੀ, ਖੰਡਵਾ, ਭੁਸਾਵਲ, ਮਨਮਾਡ, ਨਾਗਰਸੋਲ, ਛਤਰਪਤੀ ਸੰਭਾਜੀਨਗਰ, ਜਾਲਨਾ, ਪਰਭਾਨੀ ਅਤੇ ਪੂਰਨਾ ਸਟੇਸ਼ਨ ਵਿਖੇ ਦੋਵੇਂ ਦਿਸ਼ਾਵਾਂ ’ਚ ਰੁਕੇਗੀ। ਉਕਤ ਗੱਡੀ ’ਚ 18 ਸੈਕਿੰਡ ਕਲਾਸ ਸਲੀਪਰ ਕੋਚ ਅਤੇ 4 ਜਨਰਲ ਕਲਾਸ ਕੋਚ ਹਨ।