31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਵਿਧਾਇਕ ਡਾ. ਗੁਪਤਾ ਨੇ ਜਲ੍ਹਿਆਂਵਾਲਾ ਬਾਗ ਤੋਂ ਅੰਦਰੂਨ ਸ਼ਹਿਰ ਤੱਕ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ

ਅੰਮ੍ਰਿਤਸਰ, 30 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਮਿਸ਼ਨ ਕਲੀਨ ਪੰਜਾਬ ਤਹਿਤ ਵਿਧਾਇਕ ਡਾ. ਅਜੇ ਗੁਪਤਾ ਵਲੋਂ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ’ਚ ਜਲ੍ਹਿਆਂਵਾਲਾ ਬਾਗ ਤੋਂ ਅੰਦਰੂਨ ਸ਼ਹਿਰ ਤੱਕ ਚਲਾਈ ਜਾ ਰਹੀ ਵਿਸ਼ੇਸ਼ ਸਫਾਈ ਮੁਹਿੰਮ ਅੱਜ ਦੂਜੇ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਹੀ।

Ad Position 21
No active advertisement
ਅਜੀਤ ਡੈਸਕ 31-08-2026
ਅੰਮ੍ਰਿਤਸਰ, 30 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਮਿਸ਼ਨ ਕਲੀਨ ਪੰਜਾਬ ਤਹਿਤ ਵਿਧਾਇਕ ਡਾ. ਅਜੇ ਗੁਪਤਾ ਵਲੋਂ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ’ਚ ਜਲ੍ਹਿਆਂਵਾਲਾ ਬਾਗ ਤੋਂ ਅੰਦਰੂਨ ਸ਼ਹਿਰ ਤੱਕ ਚਲਾਈ ਜਾ ਰਹੀ ਵਿਸ਼ੇਸ਼ ਸਫਾਈ ਮੁਹਿੰਮ ਅੱਜ ਦੂਜੇ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਹੀ। ਸਫਾਈ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ, ਵਿਧਾਇਕ ਡਾ. ਅਜੇ ਗੁਪਤਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸ਼ਹੀਦਾਂ ਦੀ ਧਰਤੀ, ਜਲ੍ਹਿਆਂਵਾਲਾ ਬਾਗ ਵਿਖੇ ਮੱਥਾ ਟੇਕਿਆ। ਇਸ ਮੌਕੇ ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਸਾਫ਼, ਹਰਾ-ਭਰਾ ਅਤੇ ਸੁੰਦਰ ਰੱਖਣਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਦੀ ਟੀਮ ਸ਼ਹਿਰ ਦੀ ਦਿੱਖ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਫਾਈ ਸਿਰਫ਼ ਨਗਰ ਨਿਗਮ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਵੀ ਹੈ । ਜੇਕਰ ਨਾਗਰਿਕ ਆਪਣੇ ਆਲੇ-ਦੁਆਲੇ ਸਫਾਈ ਬਣਾਈ ਰੱਖਣ ਅਤੇ ਕੂੜੇ ਦਾ ਨਿਪਟਾਰਾ ਸਿਰਫ਼ ਨਿਰਧਾਰਿਤ ਥਾਵਾਂ ’ਤੇ ਹੀ ਕਰਨ, ਤਾਂ ਅੰਮ੍ਰਿਤਸਰ ਨੂੰ ਹੋਰ ਵੀ ਸਾਫ਼ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ। ਵਿਧਾਇਕ ਡਾ. ਗੁਪਤਾ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਕੂੜੇ ਨੂੰ ਖੁੱਲ੍ਹੇ ’ਚ ਜਾਂ ਸੜਕਾਂ ’ਤੇ ਸੁੱਟਣ ਦੀ ਬਜਾਏ ਨਗਰ ਨਿਗਮ ਦੇ ਘਰ-ਘਰ ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ਜਾਂ ਨਿਰਧਾਰਤ ਡਸਟਬਿਨਾਂ ’ਚ ਸੁੱਟਣ । ਇਸ ਤੋਂ ਇਲਾਵਾ, ਪਲਾਸਟਿਕ ਦੇ ਥੈਲਿਆਂ ਦੀ ਵਰਤੋਂ, ਜੋ ਵਾਤਾਵਰਣ ਲਈ ਗੰਭੀਰ ਖ਼ਤਰਾ ਹਨ, ਤੋਂ ਪੂਰੀ ਤਰ੍ਹਾਂ ਪਰਹੇਜ਼ ਕਰਨਾ ਚਾਹੀਦਾ ਹੈ । ਇਸ ਮੌਕੇ ਮੇਅਰ ਜਤਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਨੂੰ ਸਫਲ ਬਣਾਉਣ ਲਈ ਨਗਰ ਨਿਗਮ ਅਤੇ ਆਮ ਜਨਤਾ ਦਾ ਸਮੂਹਿਕ ਸਹਿਯੋਗ ਬਹੁਤ ਜ਼ਰੂਰੀ ਹੈ । ਇਸ ਮੌਕੇ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਲੋਕ ਸਭਾ ਇੰਚਾਰਜ ਕੌਂਸਲਰ ਜਰਨੈਲ ਸਿੰਘ ਢੋਟ, ਆਮ ਆਦਮੀ ਪਾਰਟੀ ਦੇ ਬਲਾਕ ਇੰਚਾਰਜ, ਵਾਰਡ ਇੰਚਾਰਜ, ਸੈਨੀਟੇਸ਼ਨ ਅਧਿਕਾਰੀ ਅਤੇ ਸਟਾਫ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੀ ਇਕਾਈ ਮਜੀਠਾ ਵਲੋਂ ਕਵੀ ਦਰਬਾਰ ਕਰਵਾਇਆ ਅਗਲੀ ਖ਼ਬਰ ਆਰ.ਐੱਮ.ਪੀ.ਆਈ ਵਲੋਂ ਮਹਿੰਗਾਈ ਖ਼ਿਲਾਫ਼ ਅਜਨਾਲਾ ’ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਅਤੇ...
Ad Position 24