30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਤੀਸਰੀ ਬਰਸੀ ਉਤਸ਼ਾਹ ਨਾਲ ਮਨਾਈ

ਅੰਮ੍ਰਿਤਸਰ, 30 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਤੀਸਰੀ ਬਰਸੀ ਗੁ. ਬਾਬਾ ਸਵਾਇਆ ਸਿੰਘ, ਨੇੜੇ ਚਾਟੀ ਵਿੰਡ ਚੌਂਕ ਵਿਖੇ ਵਿਖੇ ਮਨਾਈ ਗਈ ।

Ad Position 21
No active advertisement
ਅਜੀਤ ਡੈਸਕ 31-08-2026
ਅੰਮ੍ਰਿਤਸਰ, 30 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਤੀਸਰੀ ਬਰਸੀ ਗੁ. ਬਾਬਾ ਸਵਾਇਆ ਸਿੰਘ, ਨੇੜੇ ਚਾਟੀ ਵਿੰਡ ਚੌਂਕ ਵਿਖੇ ਵਿਖੇ ਮਨਾਈ ਗਈ । ਇਸ ਸਮਾਗਮ ਵਿਚ ਸਿੱਖ ਪੰਥ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ । ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ, ਸੰਤ ਬਾਬਾ ਜੋਗਾ ਸਿੰਘ ਬਾਬਾ ਬਕਾਲੇ ਵਾਲੇ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵਲੋਂ ਬਾਬਾ ਬੋਹੜ ਸਿੰਘ, ਸੰਤ ਬਾਬਾ ਮੌਜ ਦਾਸ ਮਾੜੀ ਕੰਬੋਕੀ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਗੁਰਨਾਮ ਸਿੰਘ ਭਾਈ ਕੀ ਡਰੋਲੀ, ਬਾਬਾ ਭੁਪਿੰਦਰ ਸਿੰਘ ਸੱਦਰਵਾਲ, ਬਾਬਾ ਗੁਰਰਾਜਪਾਲ ਸਿੰਘ, ਬਾਬਾ ਹਰਦੀਪ ਸਿੰਘ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡ ਗ੍ਰੰਥੀ, ਸਿੰਘ ਸਾਹਿਬ ਗਿ: ਬਲਵਿੰਦਰ ਸਿੰਘ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦਾ ਸਟਾਫ, ਭਾਈ ਜਰਨੈਲ ਸਿੰਘ, ਭਾਈ ਜੋਰਾ ਸਿੰਘ ਹਜ਼ੂਰੀ ਰਾਗੀ, ਭਾਈ ਪਰਮਿੰਦਰ ਸਿੰਘ ਰਾਗੀ, ਗਿ. ਸੁਖਦੇਵ ਸਿੰਘ ਛੇਹਰਟਾ, ਗਿ: ਸੁਖਵਿੰਦਰ ਸਿੰਘ ਮੁੱਖ ਕਥਾਵਾਚਕ ਸ੍ਰੀ ਹਜ਼ੂਰ ਸਾਹਿਬ, ਮਲਕੀਤ ਸਿੰਘ ਵਰਪਾਲ, ਭਾਈ ਰਜਿੰਦਰ ਸਿੰਘ ਮਹਿਤਾ ਮੈਂਬਰ ਸ਼ੋ੍ਮਣੀ ਕਮੇਟੀ, ਬਿਕਰਮਜੀਤ ਸਿੰਘ ਵਧੀਕ ਮੈਨੇਜਰ, ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰੇ ਤੇ ਸਮੂਹ ਗ੍ਰੰਥੀ ਸਾਹਿਬਾਨ ਤੋਂ ਇਲਾਵਾ ਹੋਰ ਸੰਗਤਾਂ ਅਤੇ ਪਰਿਵਾਰਕ ਮੈਂਬਰ ਹਾਜ਼ਰ ਸਨ। ਇਸ ਮੌਕੇ ਪੁੱਜੀਆਂ ਸ਼ਖਸੀਅਤਾਂ ਨੂੰ ਭਾਈ ਨਰਾਇਣ ਸਿੰਘ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਵਲੋਂ ਧੰਨਵਾਦ ਕਰਦਿਆਂ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬੀ. ਕੇ. ਯੂ. ਉਗਰਾਹਾਂ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਅਗਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁਮੈਨ ਵਲੋਂ ‘ਸਸਟੇਨੇਬਲ ਕੈਂਪਸ ਲਈ ਸੀਡ ਬਾਲਜ਼’ ਦੀ ਪਹਿਲਕਦਮੀ
Ad Position 24