31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਅੰਮ੍ਰਿਤਸਰ ਨੂੰ ਪੰਜਾਬ ਸਰਕਾਰ ਨੇ ਬਣਾਇਆ ਕੂੜੇ ਦੀ ਰਾਜਧਾਨੀ- ਤਰੁਣ ਚੁੱਘ ਝਬਾਲ ਰੋਡ ’ਤੇ 1.5 ਮੀਟ੍ਰਿਕ ਟਨ ਕੂੜਾ ਸਰਕਾਰ ਤੇ ਨਗਰ ਨਿਗਮ ਦੀ ਲਾਪਰਵਾਹੀ ਦਾ ਸਬੂਤ

ਅੰਮ੍ਰਿਤਸਰ, 31 ਅਗਸਤ (ਹਰਮਿੰਦਰ ਸਿੰਘ)- ਭਾਜਪਾ ਦੇ ਕੌਮੀ ਦਫਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਸਥਾਨਕ ਝਬਾਲ ਰੋਡ ’ਤੇ 11 ਏਕੜ ਕੂੜਾ ਡੰਪ ’ਤੇ ਲਗਭਗ 1. 5 ਲੱਖ ਮੀਟ੍ਰਿਕ ਟਨ ਕੂੜਾ ਇਕੱਠਾ ਹੋਣ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਨਗਰ ਨਿਗਮ ਦੀ ਗੰਭੀਰ ਲਾਪਰਵਾਹੀ ਬਾਰੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅੱਗੇ ਹਲਫਨਾਮਾ ਦਾਖਲ ਕੀਤੇ ਜਾਣ ’ਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ ।

Ad Position 21
No active advertisement
ਅਜੀਤ ਡੈਸਕ 01-09-2026
ਅੰਮ੍ਰਿਤਸਰ, 31 ਅਗਸਤ (ਹਰਮਿੰਦਰ ਸਿੰਘ)- ਭਾਜਪਾ ਦੇ ਕੌਮੀ ਦਫਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਸਥਾਨਕ ਝਬਾਲ ਰੋਡ ’ਤੇ 11 ਏਕੜ ਕੂੜਾ ਡੰਪ ’ਤੇ ਲਗਭਗ 1.5 ਲੱਖ ਮੀਟ੍ਰਿਕ ਟਨ ਕੂੜਾ ਇਕੱਠਾ ਹੋਣ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਨਗਰ ਨਿਗਮ ਦੀ ਗੰਭੀਰ ਲਾਪਰਵਾਹੀ ਬਾਰੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅੱਗੇ ਹਲਫਨਾਮਾ ਦਾਖਲ ਕੀਤੇ ਜਾਣ ’ਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ । ਚੁੱਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਧਾਰਮਿਕ, ਇਤਿਹਾਸਕ ਅਤੇ ਸੈਲਾਨੀ ਰਾਜਧਾਨੀ ਅੰਮ੍ਰਿਤਸਰ ਦੀ ਧਰਤੀ ਨੂੰ ਕੂੜੇ ਦੇ ਪਹਾੜ ’ਚ ਬਦਲ ਦਿੱਤਾ ਹੈ । ਵਿਸ਼ਵ ਪ੍ਰਸਿੱਧ ਧਾਰਮਿਕ ਵਿਰਾਸਤ ਸਥਾਨਾਂ ਜਿਵੇਂ ਕਿ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ, ਨਾਲ ਹੀ ਜਲ੍ਹਿਆਂਵਾਲਾ ਬਾਗ, ਮਹਾਰਾਜਾ ਰਣਜੀਤ ਸਿੰਘ ਯਾਦਗਾਰ ਅਤੇ ਹੋਰ ਇਤਿਹਾਸਕ ਸਥਾਨਾਂ ਦੀ ਧਰਤੀ ਨੂੰ ਸਾਫ਼ ਅਤੇ ਸੁੰਦਰ ਰੱਖਣ ਦੀ ਜਗ੍ਹਾ ਸਰਕਾਰ ਨੇ ਇਸਨੂੰ ਗੰਦਗੀ, ਬਦਬੂ ਅਤੇ ਪ੍ਰਦੂਸ਼ਣ ਨਾਲ ਜੂਝਣ ਲਈ ਛੱਡ ਦਿੱਤਾ ਹੈ । ਉਨ੍ਹਾਂ ਕਿਹਾ ਕਿ ਇਤਿਹਾਸਕ ਅਤੇ ਮਹੱਤਵਪੂਰਨ ਰਸਤੇ ਨੂੰ ਕੂੜੇ ਦੇ ਡੰਪ ’ਚ ਬਦਲਣਾ ਨਗਰ ਨਿਗਮ ਅਤੇ ਸਥਾਨਕ ਪ੍ਰਸ਼ਾਸਨ ਦੇ ਕੰਮਕਾਜ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਐਨ.ਜੀ.ਟੀ. ਸਾਹਮਣੇ ਦਾਇਰ ਕੀਤੇ ਗਏ ਹਲਫ਼ਨਾਮੇ ਨੇ ਅੰਮ੍ਰਿਤਸਰ ਨਗਰ ਨਿਗਮ ਦੀ ਗੰਭੀਰ ਲਾਪਰਵਾਹੀ ਨੂੰ ਵੀ ਉਜਾਗਰ ਕੀਤਾ ਹੈ । ਚੁੱਘ ਨੇ ਕਿਹਾ ਕਿ ਨਗਰ ਨਿਗਮ ਦੀ ਲਾਪਰਵਾਹੀ ਹੁਣ ਕਰੋੜਾਂ ਰੁਪਏ ਦੇ ਵਾਤਾਵਰਣ ਜੁਰਮਾਨੇ ਦਾ ਸਾਹਮਣਾ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸੂਰਜ ਢਲਦੇ ਹੀ ਐਲੀਵੇਟਿਡ ਰੋਡ ਅਤੇ ਤਾਰਾਂ ਵਾਲਾ ਪੁਲ ਓਵਰਬ੍ਰਿਜ ’ਤੇ ਛਾ ਜਾਂਦਾ ਹੈ ਹਨੇਰਾ ਸਟਰੀਟ ਲਾਈਟਾਂ ਬੰਦ ਹੋਣ ਕਰ... ਅਗਲੀ ਖ਼ਬਰ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਨਾਂਦੇੜ ਲਈ ਜੈਕਾਰਿਆਂ ਦੀ ਗੂੰਜ ’ਚ ਵਿਸ਼ੇਸ਼ ਰੇਲਗੱਡੀ ਰਵਾਨਾ
Ad Position 24