31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਅਕਸ਼ੈ ਸ਼ਰਮਾ ਦੇ ਘਰ ਮਿਲਣ ਪਹੁੰਚੇ ਭਾਜਪਾ ਆਗੂ ਵਿਜੈ ਸਾਂਪਲਾ

ਅੰਮ੍ਰਿਤਸਰ, 31 ਅਗਸਤ (ਹਰਮਿੰਦਰ ਸਿੰਘ)-ਵਿਧਾਨ ਸਭਾ ਹਲਕਾ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਦੇ ਘਰ ਵਿਸ਼ੇਸ਼ ਮੁਲਾਕਾਤ ਲਈ ਸਾਬਕਾ ਕੇਂਦਰੀ ਰਾਜ ਮੰਤਰੀ, ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੈ ਸਾਂਪਲਾ ਪਹੁੰਚੇ । ਇਸ ਦੌਰਾਨ ਅਕਸ਼ੈ ਸ਼ਰਮਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਦੋਵਾਂ ਆਗੂਆਂ ਵਿਚਕਾਰ ਸਨੇਹਪੂਰਣ ਮੁਲਾਕਾਤ ਹੋਈ ।

Ad Position 21
No active advertisement
* ਕਈ ਅਹਿਮ ਮੁੱਦਿਆਂ ’ਤੇ ਹੋਈ ਚਰਚਾ 01-09-2026
ਅੰਮ੍ਰਿਤਸਰ, 31 ਅਗਸਤ (ਹਰਮਿੰਦਰ ਸਿੰਘ)-ਵਿਧਾਨ ਸਭਾ ਹਲਕਾ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਦੇ ਘਰ ਵਿਸ਼ੇਸ਼ ਮੁਲਾਕਾਤ ਲਈ ਸਾਬਕਾ ਕੇਂਦਰੀ ਰਾਜ ਮੰਤਰੀ, ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੈ ਸਾਂਪਲਾ ਪਹੁੰਚੇ । ਇਸ ਦੌਰਾਨ ਅਕਸ਼ੈ ਸ਼ਰਮਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਦੋਵਾਂ ਆਗੂਆਂ ਵਿਚਕਾਰ ਸਨੇਹਪੂਰਣ ਮੁਲਾਕਾਤ ਹੋਈ । ਅਕਸ਼ੈ ਸ਼ਰਮਾ ਅਤੇ ਵਿਜੈ ਸਾਂਪਲਾ ਦੀ ਇਸ ਵਿਸ਼ੇਸ਼ ਮੁਲਾਕਾਤ ਦੌਰਾਨ ਸੰਗਠਨ ਦੀ ਮਜ਼ਬੂਤੀ, ਜਨਸੇਵਾ ਅਤੇ ਪੰਜਾਬ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਅਕਸ਼ੈ ਸ਼ਰਮਾ ਨੇ ਕਿਹਾ ਕਿ ਵਿਜੈ ਸਾਂਪਲਾ ਦਾ ਰਾਜਨੀਤਿਕ ਅਤੇ ਸੰਗਠਨਾਤਮਕ ਤਜਰਬਾ ਪੰਜਾਬ ਵਿਚ ਭਾਜਪਾ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਜਨਹਿੱਤ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਰਿਹਾ ਹੈ ਅਤੇ ਅੱਗੇ ਵੀ ਨਿਭਾਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਵਿਜੈ ਸਾਂਪਲਾ ਦਾ ਮਾਰਗਦਰਸ਼ਨ ਨਾ ਸਿਰਫ਼ ਉਨ੍ਹਾਂ ਦੇ ਰਾਜਨੀਤਿਕ ਸਫਰ ਵਿਚ, ਸਗੋਂ ਨਿੱਜੀ ਜ਼ਿੰਦਗੀ ਵਿਚ ਵੀ ਬੇਹੱਦ ਵਿਸ਼ਵਾਸਯੋਗ ਰਿਹਾ ਹੈ । ਉਨ੍ਹਾਂ ਕਿਹਾ ਕਿ ਵਿਜੈ ਸਾਂਪਲਾ ਇਕ ਬੇਹੱਦ ਮਿਹਨਤੀ ਅਤੇ ਇਮਾਨਦਾਰ ਆਗੂ ਹਨ, ਜੋ ਪਾਰਟੀ ਦੇ ਨਾਲ-ਨਾਲ ਪੰਜਾਬ ਦੀ ਭਲਾਈ ਲਈ ਵੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ । ਇਸ ਮੌਕੇ ਨਿਤਿਨ ਗੁਪਤਾ (ਨੰਨੂ) ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਸਚਿਨ ਬੱਸੀ ਕੋ-ਕਨਵੀਨਰ ਐਨਜੀਓ ਸੈੱਲ ਪੰਜਾਬ ਅਤੇ ਰਾਜਨ ਗੁਪਤਾ (ਮਿੰਟੂ) ਪ੍ਰਧਾਨ ਟ੍ਰੇਡਰਜ਼ ਐਸੋਸੀਏਸ਼ਨ ਹੁਸ਼ਿਆਰਪੁਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ 3060 ਕਿੱਲੋ ਲਾਹਣ ਅਤੇ 63000 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਅਗਲੀ ਖ਼ਬਰ ਸੂਰਜ ਢਲਦੇ ਹੀ ਐਲੀਵੇਟਿਡ ਰੋਡ ਅਤੇ ਤਾਰਾਂ ਵਾਲਾ ਪੁਲ ਓਵਰਬ੍ਰਿਜ ’ਤੇ ਛਾ ਜਾਂਦਾ ਹੈ ਹਨੇਰਾ ਸਟਰੀਟ ਲਾਈਟਾਂ ਬੰਦ ਹੋਣ ਕਰ...
Ad Position 24