31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵਲੋਂ 22 ਜ਼ਿਲ੍ਹਿਆਂ ’ ਚ ਰੋਸ ਧਰਨਾ

ਅੰਮ੍ਰਿਤਸਰ, 31 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਅੱਜ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ’ਚ ਡੀ. ਸੀ.

Ad Position 21
No active advertisement
ਅਜੀਤ ਡੈਸਕ 01-09-2026
ਅੰਮ੍ਰਿਤਸਰ, 31 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਅੱਜ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ’ਚ ਡੀ.ਸੀ. ਦਫਤਰਾਂ ਦੇ ਬਾਹਰ ਵੱਡੇ ਪੱਧਰ ’ਤੇ ਵਿਸ਼ਾਲ ਰੋਸ ਧਰਨੇ ਦਿੱਤੇ ਗਏ। ਇਸ ਮੌਕੇ ਪ੍ਰਭਾਵਸ਼ਾਲੀ ਧਰਨੇ ਨੂੰ ਸੰਬੋਧਨ ਕਰਦਿਆਂ ਆਗੂ ਸਰਵਣ ਸਿੰਘ ਪੰਧੇਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕਿਹਾ ਕਿ ਅੱਜ ਪਾਸ ਕੀਤੇ ਗਏ ਮਤਿਆਂ ਅਨੁਸਾਰ ਕੇਂਦਰ ਸਰਕਾਰ ਵਲੋਂ ਕਿਰਤ ਕਾਨੂੰਨਾਂ ਨੂੰ ਰੱਦ ਕਰਕੇ ਲਿਆਂਦੇ ਗਏ ਚਾਰ ਲੇਬਰ ਕੋਡ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਮਤਾ ਲਿਆ ਕੇ ਰੱਦ ਕੀਤੇ ਜਾਣ, ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਜਾਣ, ਪੈਟਰੋਲ ’ਚ ਕੀਤੀ ਜਾ ਰਹੀ ਇਥਾਨੋਲ ਦੀ ਮਿਲਾਵਟ ਕਾਰਨ ਆਮ ਲੋਕਾਂ ਦੇ ਵਾਹਨਾਂ ਨੂੰ ਹੋ ਰਹੇ ਨੁਕਸਾਨ ਨੂੰ ਦੇਖਦਿਆਂ ਇਥਾਨੋਲ ਦੀ ਮਿਲਾਵਟ ਤੁਰੰਤ ਬੰਦ ਕੀਤੀ ਜਾਵੇ, ਖਾਦ ਦੀ ਹੋ ਰਹੀ ਕਾਲਾਬਾਜ਼ਾਰੀ ਨੂੰ ਤੁਰੰਤ ਬੰਦ ਕਰਕੇ ਲੋੜ ਅਨੁਸਾਰ ਖਾਦ ਮੁਹੱਈਆ ਕਰਵਾਈ ਜਾਵੇ ਆਦਿ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ। ਇਨ੍ਹਾਂ ਮੰਗਾਂ ਅਤੇ ਮਤਿਆਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਰੋਸ ਧਰਨਿਆਂ ’ਚ ਜਸਵਿੰਦਰ ਸਿੰਘ ਲੋਗੋਂਵਾਲ ਬੀਕੇਯੂ, ਅਜ਼ਾਦ ਜੰਗ ਸਿੰਘ ਬੀਕੇਯੂ ਭਟੇਰੀ, ਸੁਖਵਿੰਦਰ ਸਿੰਘ ਸਭਰਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਦਿਲਬਾਗ ਸਿੰਘ ਗਿੱਲ ਭਾਰਤੀ ਕਿਸਾਨ ਯੂਨੀਅਨ, ਮਨਜੀਤ ਸਿੰਘ ਰਾਏ ਬੀਕੇਯੂ ਦੁਆਬਾ, ਉਂਕਾਰ ਸਿੰਘ ਪੁਰਾਣਾ ਭੰਗਾਲਾ ਕਿਸਾਨ ਮਜ਼ਦੂਰ ਹਿੱਤਕਾਰੀ ਸਭਾ, ਬਲਵੰਤ ਸਿੰਘ ਬੀਕੇਯੂ ਬਹਿਰਾਮਕੇ, ਮਲਕੀਤ ਸਿੰਘ ਗੁਲਾਮੀਵਾਲਾ ਕਿਸਾਨ ਮਜ਼ਦੂਰ ਮੋਰਚਾ ਪੰਜਾਬ, ਬਲਦੇਵ ਸਿੰਘ ਜੀਰਾ ਬੀਕੇਯੂ ਕ੍ਰਾਂਤੀਕਾਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਅੰਮ੍ਰਿਤਸਰ ਸ਼ਹਿਰ ’ਚ ਹੁਣ ਆਪਰੇਸ਼ਨ ਸੰਪਰਕ ਸ਼ੁਰੂ ਲੋਕ ਨਸ਼ਿਆਂ, ਗੈਂਗਸਗਟਰਵਾਦ ਖ਼ਿਲਾਫ਼ ਇਕਜੁੱਟ ਹੋਣ: ਪੁਲਿਸ... ਅਗਲੀ ਖ਼ਬਰ 3060 ਕਿੱਲੋ ਲਾਹਣ ਅਤੇ 63000 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ
Ad Position 24