31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਪਰਸਨ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ

ਅੰਮ੍ਰਿਤਸਰ, 31 ਅਗਸਤ (ਰੇਸ਼ਮ ਸਿੰਘ)- ਇੱਥੇ ਕੇਂਦਰੀ ਜੇਲ੍ਹ ਫਤਾਹਪੁਰ ਦਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀਮਤੀ ਜਤਿੰਦਰ ਕੌਰ ਵਲੋਂ ਦੌਰਾ ਅਤੇ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਜੇਲ੍ਹ ਦੀ ਮਹਿਲਾ ਵਾਰਡ ਅਤੇ ਹਾਈ ਸਕਿਉਰਿਟੀ ਵਾਰਡ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਲਈ ਉਪਲਬੱਧ ਰਿਹਾਇਸ਼ੀ ਸਹੂਲਤਾਂ, ਸਫ਼ਾਈ ਪ੍ਰਬੰਧ, ਡਾਕਟਰੀ ਸਹੂਲਤਾਂ, ਸੁਰੱਖਿਆ ਪ੍ਰਬੰਧਾਂ ਅਤੇ ਉਨ੍ਹਾਂ ਦੀ ਸਮੁੱਚੀ ਭਲਾਈ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ।

Ad Position 21
No active advertisement
ਮਹਿਲਾ ਵਾਰਡ ਦਾ ਨਿਰੀਖਣ : ਔਰਤ ਕੈਦੀਆਂ ਦੀਆਂ ਸੁਣੀਆਂ ਮੁਸ਼ਕਿਲਾਂ 01-09-2026
ਅੰਮ੍ਰਿਤਸਰ, 31 ਅਗਸਤ (ਰੇਸ਼ਮ ਸਿੰਘ)- ਇੱਥੇ ਕੇਂਦਰੀ ਜੇਲ੍ਹ ਫਤਾਹਪੁਰ ਦਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀਮਤੀ ਜਤਿੰਦਰ ਕੌਰ ਵਲੋਂ ਦੌਰਾ ਅਤੇ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਜੇਲ੍ਹ ਦੀ ਮਹਿਲਾ ਵਾਰਡ ਅਤੇ ਹਾਈ ਸਕਿਉਰਿਟੀ ਵਾਰਡ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਲਈ ਉਪਲਬੱਧ ਰਿਹਾਇਸ਼ੀ ਸਹੂਲਤਾਂ, ਸਫ਼ਾਈ ਪ੍ਰਬੰਧ, ਡਾਕਟਰੀ ਸਹੂਲਤਾਂ, ਸੁਰੱਖਿਆ ਪ੍ਰਬੰਧਾਂ ਅਤੇ ਉਨ੍ਹਾਂ ਦੀ ਸਮੁੱਚੀ ਭਲਾਈ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ । ਇਸ ਮੌਕੇ ਉਨ੍ਹਾਂ ਔਰਤ ਕੈਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਧਿਆਨ ਨਾਲ ਸੁਣੀਆਂ । ਉਨ੍ਹਾਂ ਵਲੋਂ ਜੇਲ੍ਹ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ ਕਿ ਕੈਦੀਆਂ ਦੀਆਂ ਜਾਇਜ਼ ਸ਼ਿਕਾਇਤਾਂ ਦਾ ਕਾਨੂੰਨ ਅਨੁਸਾਰ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ, ਕੈਦੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸਹਾਇਤਾ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਯੋਗ ਕੈਦੀਆਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਅਮਰਦੀਪ ਸਿੰਘ ਬੈਂਸ ਸਕੱਤਰ ਤੇ ਰਾਜੀਵ ਕੁਮਾਰ ਅਰੋੜਾ ਸੁਪਰਡੈਂਟ ਕੇਂਦਰੀ ਜੇਲ੍ਹ ਵੀ ਮੌਜੂਦ ਸਨ। ਜੇਲ੍ਹ ਪ੍ਰਸਾਸ਼ਨ ਵਲੋਂ ਜੇਲ੍ਹ ਦੇ ਪ੍ਰਬੰਧ, ਕੈਦੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਪਹਿਲਕਦਮੀਆਂ ਅਤੇ ਜੇਲ੍ਹ ਅੰਦਰ ਸੁਰੱਖਿਆ ਅਤੇ ਅਨੁਸ਼ਾਸਨ ਬਣਾਈ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂੰ ਕਰਵਾਇਆ।
Ad Position 22
No active advertisement
ਪਿਛਲੀ ਖ਼ਬਰ ਮਾਧਵ ਵਿਦਿਆ ਨਿਕੇਤਨ ਵਿਖੇ ਸੰਸਕ੍ਰਿਤ ਹਫ਼ਤਾ ਮਨਾਇਆ ਅਗਲੀ ਖ਼ਬਰ ਅੰਮ੍ਰਿਤਸਰ ਇਕ ਪ੍ਰਮੁੱਖ ਅੰਤਰਰਾਸ਼ਟਰੀ ਵਪਾਰ ਅਤੇ ਲੌਜਿਸਟਿਕਸ ਹੱਬ ਵਜੋਂ ਉਭਰੇਗਾ- ਚੇਅਰਮੈਨ ਅਭਿਸ਼ੇਕ ਦੇਵ
Ad Position 24