02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮਾਮਲਾ - ਭਾਜਪਾ ਆਗੂਆਂ ਵਲੋਂ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਦਾ ਆਮ ਆਦਮੀ ਪਾਰਟੀ ਵਲੋਂ ਭਾਜਪਾ ਆਗੂ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਦੇ ਘਰ ਦਾ ਘਿਰਾਓ

ਅੰਮ੍ਰਿਤਸਰ, 1 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਅੱਜ ਭਾਰਤੀ ਜਨਤਾ ਪਾਰਟੀ ਦੇ ਤਿੰਨ ਸੰਸਦ ਮੈਂਬਰਾਂ ਰਾਮਵੀਰ ਬਿਧੂੜੀ, ਯੋਗੇਂਦਰ ਚੰਦੋਲੀਆ ਅਤੇ ਕਮਲਜੀਤ ਸਹਿਰਾਵਤ ਵਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ ’ਚ ਸ਼ਮੂਲੀਅਤ ਕਰਨ ਦੇ ਵਿਰੋਧ ’ਚ ਭਾਜਪਾ ਆਗੂ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਦੇ ਘਰ ਦਾ ਘਿਰਾਓ ਕੀਤਾ। ਇਸ ਮੌਕੇ ਮੰਤਰੀ ਹਰਭਜਨ ਸਿੰਘ ਈ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅੰਮ੍ਰਿਤਸਰ, 1 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਅੱਜ ਭਾਰਤੀ ਜਨਤਾ ਪਾਰਟੀ ਦੇ ਤਿੰਨ ਸੰਸਦ ਮੈਂਬਰਾਂ ਰਾਮਵੀਰ ਬਿਧੂੜੀ, ਯੋਗੇਂਦਰ ਚੰਦੋਲੀਆ ਅਤੇ ਕਮਲਜੀਤ ਸਹਿਰਾਵਤ ਵਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ ’ਚ ਸ਼ਮੂਲੀਅਤ ਕਰਨ ਦੇ ਵਿਰੋਧ ’ਚ ਭਾਜਪਾ ਆਗੂ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਦੇ ਘਰ ਦਾ ਘਿਰਾਓ ਕੀਤਾ। ਇਸ ਮੌਕੇ ਮੰਤਰੀ ਹਰਭਜਨ ਸਿੰਘ ਈ. ਟੀ. ਓ., ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਜੀਵਨਜੋਤ ਕੌਰ, ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਦਲਬੀਰ ਸਿੰਘ ਟੌਂਗ, ਮੇਅਰ ਜਤਿੰਦਰ ਸਿੰਘ ਭਾਟੀਆ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ 1984 ਦੇ ਘੱਲੂਘਾਰੇ ਨੇ ਸਿੱਖ ਭਾਈਚਾਰੇ ਦੇ ਮਨਾਂ ’ਤੇ ਬਹੁਤ ਦਰਦਨਾਕ ਯਾਦਾਂ ਛੱਡੀਆਂ ਹਨ। ਅਜਿਹੇ ਸਮੇਂ ’ਚ ਭਾਜਪਾ ਦੇ ਸੀਨੀਅਰ ਆਗੂਆਂ ਦਾ ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ ’ਚ ਸ਼ਾਮਿਲ ਹੋਣਾ ਇਹ ਦਰਸਾਉਂਦਾ ਹੈ ਕਿ ਭਾਜਪਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੇ ਮੁੱਦੇ ’ਤੇ ਕਿੱਥੇ ਖੜ੍ਹੀ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਜ਼ਖ਼ਮਾਂ ’ਤੇ ਰਾਜਨੀਤੀ ਕਰਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਭਾਜਪਾ ਅਤੇ ਕਾਂਗਰਸ ਦੋਵਾਂ ਨੇ ਹੀ ਵਾਰ-ਵਾਰ ਪੰਜਾਬ ਅਤੇ ਸਿੱਖ ਭਾਈਚਾਰੇ ਦੇ ਹਿੱਤਾਂ ਦੇ ਵਿਰੁੱਧ ਕੰਮ ਕੀਤਾ ਹੈ। ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਿਚ ਭਾਜਪਾ ਸੰਸਦ ਮੈਂਬਰਾਂ ਦੀ ਸ਼ਮੂਲੀਅਤ ਨੇ ਪੀੜਤ ਪਰਿਵਾਰਾਂ ਦੇ ਹਿਰਦਿਆਂ ਨੂੰ ਹੋਰ ਵਲੂੰਧਰਿਆ ਹੈ। ‘ਆਪ’ ਵਰਕਰਾਂ ਨੇ ਮੰਗ ਕੀਤੀ ਕਿ ਭਾਜਪਾ ਰਾਮਵੀਰ ਬਿਧੂੜੀ, ਯੋਗੇਂਦਰ ਚੰਦੋਲੀਆ ਅਤੇ ਕਮਲਜੀਤ ਸਹਿਰਾਵਤ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇ। ਇਸ ਮੌਕੇ ਹਲਕਾ ਇੰਚਾਰਜ ਸੋਨੀਆ ਮਾਨ, ਚੇਅਰਮੈਨ ਗੁਰਸ਼ਰਨ ਸਿੰਘ ਛੀਨਾ, ਲੋਕ ਸਭਾ ਇੰਚਾਰਜ ਜਰਨੈਲ ਸਿੰਘ ਢੋਟ, ਸ਼ਹਿਰੀ ਜ਼ਿਲਾ ਪ੍ਰਧਾਨ ਸਰਬਜੋਤ ਸਿੰਘ ਧੰਜਲ, ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਮੀਆਂਵਿੰਡ, ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ, ਵਰੁਣ ਰਾਣਾ, ਗੁਰਸ਼ਰਨ ਸਿੰਘ ਗੋਲਡੀ, ਸਤਪਾਲ ਸੋਖੀ, ਬੰਟੀ ਮਹਾਜਨ, ਲਾਟੀ ਪਹਿਲਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਦੇ ਪੱਕੇ ਸੀ.ਪੀ. ਹੋਣਗੇ ਹਰਮਨਬੀਰ ਗਿੱਲ : ਭੁੱਲਰ ਆਈ. ਜੀ. ਬਾਰਡਰ ਰੇਂਜ ਨਿਯੁਕਤ ਅਗਲੀ ਖ਼ਬਰ ਭਿਆਨਕ ਸੜਕ ਹਾਦਸੇ ਵਿਚ ਮੱਤੇਵਾਲ ਵਾਸੀ ਪਿਓ-ਪੁੱਤਰ ਦੀ ਮੌਤ
Ad Position 24