02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਦਿੱਲੀ ਲਈ 27ਵਾਂ ਚੇਤਨਾ ਮਾਰਚ ਆਰੰਭ

ਅੰਮ੍ਰਿਤਸਰ, 1 ਸਤੰਬਰ (ਜਸਵੰਤ ਸਿੰਘ ਜੱਸ)- ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ਼ਹੀਦ ਬਾਬਾ ਜੀਵਨ ਸਿੰਘ ਸੇਵਾ ਸੁਸਾਇਟੀ ਵਲੋਂ ਅੱਜ ਸਥਾਨਕ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਤੋਂ ਗੁ: ਸ੍ਰੀ ਸੀਸ ਗੰਜ ਸਾਹਿਬ ਚਾਂਦਨ ਚੌਕ ਦਿੱਲੀ ਲਈ ਨਗਰ ਕੀਰਤਨ ਰੂਪੀ 27ਵਾਂ ਚੇਤਨਾ ਮਾਰਚ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋਇਆ ਜੋ 3 ਸਤੰਬਰ ਨੂੰ ਦਿੱਲੀ ਵਿਖੇ ਪੁੱਜੇਗਾ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਰੰਭ ਹੋਏ ਚੇਤਨਾ ਮਾਰਚ ਦੀ ਰਵਾਨਗੀ ਮੌਕੇ ਨਿਹੰਗ ਸਿੰਘ ਦਲ ਪੰਥ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਨੇ ਦੱਸਿਆ ਕਿ ਇਹ ਸਾਲਾਨਾ ਨਗਰ ਕੀਰਤਨ ਅੱਜ ਅਰੰਭ ਹੋ ਕੇ ਪੰਜਾਬ ਤੇ ਹਰਿਅਣਾ ਦੇ ਵੱਖ ਵੱਖ ਇਲਾਕਿਆਂ ਤੋਂ ਹੁੰਦਾ ਹੋਇਆ 3 ਸਤੰਬਰ ਨੂੰ ਗੁ: ਸ੍ਰੀ ਸੀਸਗੰਜ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅੰਮ੍ਰਿਤਸਰ, 1 ਸਤੰਬਰ (ਜਸਵੰਤ ਸਿੰਘ ਜੱਸ)- ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ਼ਹੀਦ ਬਾਬਾ ਜੀਵਨ ਸਿੰਘ ਸੇਵਾ ਸੁਸਾਇਟੀ ਵਲੋਂ ਅੱਜ ਸਥਾਨਕ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਤੋਂ ਗੁ: ਸ੍ਰੀ ਸੀਸ ਗੰਜ ਸਾਹਿਬ ਚਾਂਦਨ ਚੌਕ ਦਿੱਲੀ ਲਈ ਨਗਰ ਕੀਰਤਨ ਰੂਪੀ 27ਵਾਂ ਚੇਤਨਾ ਮਾਰਚ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋਇਆ ਜੋ 3 ਸਤੰਬਰ ਨੂੰ ਦਿੱਲੀ ਵਿਖੇ ਪੁੱਜੇਗਾ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਰੰਭ ਹੋਏ ਚੇਤਨਾ ਮਾਰਚ ਦੀ ਰਵਾਨਗੀ ਮੌਕੇ ਨਿਹੰਗ ਸਿੰਘ ਦਲ ਪੰਥ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਨੇ ਦੱਸਿਆ ਕਿ ਇਹ ਸਾਲਾਨਾ ਨਗਰ ਕੀਰਤਨ ਅੱਜ ਅਰੰਭ ਹੋ ਕੇ ਪੰਜਾਬ ਤੇ ਹਰਿਅਣਾ ਦੇ ਵੱਖ ਵੱਖ ਇਲਾਕਿਆਂ ਤੋਂ ਹੁੰਦਾ ਹੋਇਆ 3 ਸਤੰਬਰ ਨੂੰ ਗੁ: ਸ੍ਰੀ ਸੀਸਗੰਜ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ 5 ਦਸੰਬਰ ਨੂੰ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਦੀਵਾਨ ਸੱਜਣਗੇ। ਇਸ ਮੌਕੇ ਗੁ: ਸ਼ਹੀਦਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ ਵਲੋਂ ਪੰਜ ਪਿਆਰੇ ਸਾਹਿਬਾਨ, ਬਾਬਾ ਮੇਜਰ ਸਿੰਘ ਤੇ ਹੋਰਨਾਂ ਪ੍ਰਬੰਧਕਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਇਸ ਮੌਕੇ ਸ: ਜਗਚਾਨਣ ਸਿੰਘ ਕੌਂਸਲਰ, ਗੁਰਪ੍ਰੀਤ ਸਿੰਘ ਸਰਪੰਚ ਸਾਂਘਣਾ, ਅਮਨਦੀਪ ਸਿੰਘ ਚੇਅਰਮੈਨ, ਬਾਬਾ ਹਰਦੇਵ ਸਿੰਘ ਵੱਲਾ, ਬਾਬਾ ਪੰਜਾਬ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਵਲੋਂ ਹਾਲ ਬਾਜ਼ਾਰ ਦੇ ਅੰਦਰ ਅਤੇ ਬਾਹਰ ਤੋਂ ਨਾਜਾਇਜ਼ ਕਬਜ਼ੇ ਹਟਾਏ ਅਗਲੀ ਖ਼ਬਰ ਸ੍ਰੀਮਾਤਾ ਗੰਗਾ ਕੰਨਿਆ ਸਕੂਲ ਬਾਬਾ ਬਕਾਲਾ ਸਾਹਿਬ ਦੀ ਅਧਿਆਪਕਾ ਮਨਦੀਪ ਕੌਰ ਦੀ ਐੱਨ.ਸੀ.ਸੀ. ਵਿਚ ਅਫਸਰ ਵਜੋਂ ਨਿਯੁਕਤੀ
Ad Position 24