ਸ਼ਹਿਜ਼ਾਦਾ ਨੰਦ ਕਾਲਜ ਵਿਖੇ ਖੂਨਦਾਨ ਕੈਂਪ ਲਗਾਇਆ
ਅੰਮ੍ਰਿਤਸਰ, 1 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਅਤੇ ਯੂਥ ਰੈੱਡ ਕਰਾਸ ਸੁਸਾਇਟੀ ਵਲੋਂ ਅਦਲੱਖਾ ਬਲੱਡ ਬੈਂਕ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।
ਅੰਮ੍ਰਿਤਸਰ, 1 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਅਤੇ ਯੂਥ ਰੈੱਡ ਕਰਾਸ ਸੁਸਾਇਟੀ ਵਲੋਂ ਅਦਲੱਖਾ ਬਲੱਡ ਬੈਂਕ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਖੂਨਦਾਨ ਕਰਕੇ ਆਪਣੀ ਨਿਸ਼ਕਾਮ ਸੇਵਾ ਭਾਵਨਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਾਹਿਲ ਅਦਲੱਖਾ, ਸ੍ਰੀਮਤੀ ਸ਼ਰਧਾ ਅਦਲੱਖਾ ਅਤੇ ਪ੍ਰਸ਼ਾਸਨਿਕ ਸਟਾਫ਼ ਤੋਂ ਰਮੇਸ਼ ਚੋਪੜਾ ਨੇ ਵੀ ਵਿਸ਼ੇਸ਼ ਸਹਿਯੋਗ ਦਿੱਤਾ। ਗੁਰਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ ’ਚ ਅਹਿਮ ਭੂਮਿਕਾ ਨਿਭਾਈ। ਯੂਥ ਰੈੱਡ ਕਰਾਸ ਸੁਸਾਇਟੀ ਦੇ ਇੰਚਾਰਜ਼ ਮਿਸਿਜ਼ ਨਵਨੀਤ ਕੌਰ ਦਿਓਲ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ਼ ਮੀਨਾਕਸ਼ੀ ਅਤੇ ਕਿਰਨਦੀਪ ਕੌਰ ਦੀ ਅਗਵਾਈ ਹੇਠ ਕੈਂਪ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।