29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਜੀ.ਐੱਨ.ਡੀ.ਯੂ. ਵੇਰਕਾ ਕਾਲਜ ਦੀ ਕਿਰਨਜੋਤ ਕੌਰ ਨੇ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਹਾਸਿਲ ਕੀਤਾ ਚੌਥਾ ਸਥਾਨ

ਵੇਰਕਾ, 1 ਸਤੰਬਰ (ਲਖਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਵੇਰਕਾ ਦੀ ਬੀ. ਏ.

Ad Position 21
No active advertisement
ਅਜੀਤ ਡੈਸਕ 02-09-2026
ਵੇਰਕਾ, 1 ਸਤੰਬਰ (ਲਖਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਵੇਰਕਾ ਦੀ ਬੀ.ਏ. ਸਮੈਸਟਰ ਦੂਜਾ ਦੀ ਹੋਣਹਾਰ ਵਿਦਿਆਰਥਣ ਕਿਰਨਜੋਤ ਕੌਰ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਲਿਸਟ ਵਿਚ ਚੌਥਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਕਿਰਨਜੋਤ ਕੌਰ ਨੇ 10.00 ’ਚੋਂ 8.61 ਹਾਸਿਲ ਕਰਕੇ ਯੂਨੀਵਰਸਿਟੀ ਵਿਚੋਂ ਚੌਥਾ ਸਥਾਨ ਹਾਸਿਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਸੁਖਪ੍ਰੀਤ ਸਿੰਘ ਨੇ ਵਿਦਿਆਰਥਣ ਕਿਰਨਜੋਤ ਕੌਰ, ਉਸ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੱਤੀ। ਡਾ. ਸੁਖਪ੍ਰੀਤ ਸਿੰਘ ਨੇ ਅੱਗੇ ਦੱਸਿਆ ਕਿ ਉਪ ਕੁਲਪਤੀ ਡਾ. ਕਰਮਜੀਤ ਸਿੰਘ ਦੀ ਕੁਸ਼ਲ ਅਗਵਾਈ ਹੇਠ ਵੇਰਕਾ ਵਿਖੇ ਚੱਲ ਰਹੇ ਇਸ ਕਾਂਸਟੀਚੂਐਂਟ ਕਾਲਜ ਵਿਚ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਸਰਵਪੱਖੀ ਵਿਕਾਸ ਲਈ ਢੁੱਕਵਾਂ ਮਾਹੌਲ ਅਤੇ ਬਿਹਤਰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ । 01 ਏਐਸਆਰ34 ਵਿਦਿਆਰਥਣ ਕਿਰਨਜੋਤ ਕੌਰ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਨੀਤੀਆਂ ਕਾਰਨ ਸੂਬੇ ’ਚੋਂ ਮਹੱਤਵਪੂਰਨ ਉਦਯੋਗਾਂ ਦਾ ਹੋਇਆ ਪ੍ਰਵਾਸ ਜੇ ਕੇਂਦਰ ਸਰਕਾਰ ਕਿਸਾਨਾਂ ਨੂੰ ਪੈਕੇਜ ਦੇ ਸ... ਅਗਲੀ ਖ਼ਬਰ ਟਰਾਲੇ ਵਲੋਂ ਸਾਈਕਲ ਰੇਹੜੀ ਨੂੰ ਜ਼ਬਰਦਸਤ ਫੇਟ ਮਾਰਨ ਕਾਰਨ ਨਾਬਾਲਗ ਲੜਕੇ ਦੀ ਮੌਤ
Ad Position 24