02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਫ਼ਾਈ ਮੁਹਿੰਮ ਦੀ ਕੜੀ ਤਹਿਤ ਪੰਜਾਬ ਸਰਕਾਰ ਦੇ ਵਿਭਾਗ ਨੇ ਕੇਂਦਰੀ ਵਿਭਾਗ ਨੂੰ ਜੁਰਮਾਨਾ ਲਗਾਇਆ

ਅੰਮ੍ਰਿਤਸਰ, 1 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸਫਾਈ ਮੁਹਿੰਮ ਦੇ ਤਹਿਤ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆਂ ਹਦਾਇਤਾਂ ’ਤੇ ਨਿਗਮ ਦੇ ਸਿਹਤ ਵਿਭਾਗ ਵਲੋਂ ਸ਼ਹਿਰ ’ਚ ਰੋਜ਼ਾਨਾ ਸਫਾਈ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ। ਇਸ ਕੜੀ ਤਹਿਤ ਕਾਰਵਾਈ ਕਰਦੇ ਹੋਏ ਅੱਜ ਉੱਤਰੀ ਜ਼ੋਨ ਵਿਚ ਕੇਂਦਰ ਸਰਕਾਰ ਦੇ ਅਧੀਨ ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅੰਮ੍ਰਿਤਸਰ, 1 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸਫਾਈ ਮੁਹਿੰਮ ਦੇ ਤਹਿਤ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆਂ ਹਦਾਇਤਾਂ ’ਤੇ ਨਿਗਮ ਦੇ ਸਿਹਤ ਵਿਭਾਗ ਵਲੋਂ ਸ਼ਹਿਰ ’ਚ ਰੋਜ਼ਾਨਾ ਸਫਾਈ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ। ਇਸ ਕੜੀ ਤਹਿਤ ਕਾਰਵਾਈ ਕਰਦੇ ਹੋਏ ਅੱਜ ਉੱਤਰੀ ਜ਼ੋਨ ਵਿਚ ਕੇਂਦਰ ਸਰਕਾਰ ਦੇ ਅਧੀਨ ਪੀ. ਐੱਫ ਦਫਤਰ ਨੂੰ ਵੀ ਕੂੜਾ ਸੜਕ ’ਤੇ ਸੁੱਟਣ ’ਤੇ ਜੁਰਮਾਨਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਸਿਹਤ ਅਫ਼ਸਰ ਡਾ: ਯੋਗੇਸ਼ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦੀ ਉੱਤਰੀ ਜ਼ੋਨ ਦੀ ਟੀਮ ਜਿਸ ’ਚ ਉਨ੍ਹਾਂ ਤੋਂ ਇਲਾਵਾ ਸੈਨੀਟੇਸ਼ਨ ਅਫਸਰ ਮਲਕੀਤ ਸਿੰਘ, ਸੈਨੇਟਰੀ ਇੰਸਪੈਕਟਰ ਅਮਨਦੀਪ ਸਿੰਘ ਅਤੇ ਹੋਰ ਕਰਮਚਾਰੀ ਮੌਜੂਦ ਸਨ, ਵਲੋਂ ਸਰਕੂਲਰ ਰੋਡ ਵਿਖੇ ਸਫ਼ਾਈ ਮੁਹਿੰਮ ਦੌਰਾਨ ਜਾਇਜ਼ਾ ਲਿਆ ਜਾ ਰਿਹਾ ਸੀ ਕਿ ਉਥੇ ਮੌਜੂਦ ਉਪਰੋਕਤ ਦਫ਼ਤਰ ਦੇ ਬਾਹਰਵਾਰ ਸੜਕ ’ਤੇ ਦਫ਼ਤਰ ਦਾ ਕੂੜਾ ਖੁਲ੍ਹੇ ’ਚ ਸੁਟਿਆ ਗਿਆ ਸੀ ਜਿਸ ਨੂੰ ਲੈ ਕੇ ਨਿਗਮ ਦੇ ਸਿਹਤ ਵਿਭਾਗ ਵਲੋਂ ਉਕਤ ਕੇਂਦਰੀ ਦਫ਼ਤਰ ਨੂੰ ਆਪਣਾ ਕੂੜਾ ਬਾਹਰ ਸੜਕ ਤੇ ਸੁੱਟਣ ’ਤੇ 2000/- ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ ਅਤੇ ਮੁੜ ਕੂੜੇ ਸੜਕ ’ਤੇ ਸੁੱਟਣ ਤੇ ਸਖ਼ਤ ਕਾਰਵਾਈ ਦਾ ਨੋਟਿਸ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਵਲੋਂ ਸਾਰਿਆ ਨੂੰ ਅਪੀਲ ਕੀਤੀ ਗਈ ਕਿ ਉਹ ਗੁਰੂ ਨਗਰੀ ਨੂੰ ਸਾਫ ਰੱਖਣ ਲਈ ਨਗਰ ਨਿਗਮ ਦਾ ਸਹਿਯੋਗ ਦੇਣ ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀ . ਸੀ . ਦਫਤਰ ਅੱਗੇ ਪੱਕਾ ਧਰਨਾ ਤੀਜੇ ਦਿਨ ਵੀ ਜਾਰੀ ਅਗਲੀ ਖ਼ਬਰ ਸਰਬ ਲੋਕ ਭਲਾਈ ਕਮੇਟੀ ਦਾ ਵਫ਼ਦ ਮੰਗਾਂ ਸੰਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਿਆ
Ad Position 24