02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਅਮਰੀਕਾ ਬੁੱਕ ਆਫ਼ ਵਰਲਡ ਰਿਕਾਰਡਜ਼ ਵਿਚ ਡਾ. ਸਵਰਾਜ ਗਰੋਵਰ ਦਾ ਨਾਮ ਦਰਜ

ਅੰਮ੍ਰਿਤਸਰ, 1 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਯੂਨਾਈਟਿਡ ਸਟੇਟਸ ਆਫ਼ ਅਮਰੀਕਾ ਬੁੱਕ ਆਫ਼ ਵਰਲਡ ਰਿਕਾਰਡਜ਼ ਦੇ ਇੰਟਰਨੈਸ਼ਨਲ ਸੈਕਟਰੀ, ਯੂ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅੰਮ੍ਰਿਤਸਰ, 1 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਯੂਨਾਈਟਿਡ ਸਟੇਟਸ ਆਫ਼ ਅਮਰੀਕਾ ਬੁੱਕ ਆਫ਼ ਵਰਲਡ ਰਿਕਾਰਡਜ਼ ਦੇ ਇੰਟਰਨੈਸ਼ਨਲ ਸੈਕਟਰੀ, ਯੂ. ਐੱਸ. ਏ. ਦੇ ਟੌਮ ਵਾਸ਼ਿੰਗਟਨ, ਇੰਟਰਨੈਸ਼ਨਲ ਚੇਅਰਮੈਨ ਡਾ. ਅਵਿਨਾਸ਼ ਡੀ. ਸਕੁੰਡੇ ਅਤੇ ਉਨ੍ਹਾਂ ਦੀ ਵੈਰੀਫਿਕੇਸ਼ਨ ਕਮੇਟੀ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਸਾਲ 1968 ਤੋਂ ਲਗਾਤਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਨਿਸ਼ਕਾਮ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਲੋਕ-ਭਲਾਈ ਦੇ ਕਾਰਜਾਂ ਲਈ ਡਾ. ਸਵਰਾਜ ਗਰੋਵਰ ਦਾ ਨਾਮ ਅਮਰੀਕਾ ਬੁੱਕ ਆਫ਼ ਵਰਲਡ ਰਿਕਾਰਡਜ਼ ’ਚ ਸ਼ਾਮਲ ਕੀਤਾ ਗਿਆ ਹੈ। ਡਾ. ਸਵਰਾਜ ਗਰੋਵਰ ਨੇ ਆਪਣੇ ਜੀਵਨ ਦੇ ਲਗਭਗ ਛੇ ਦਹਾਕਿਆਂ ਦੌਰਾਨ 25,000 ਤੋਂ ਵੱਧ ਟੁੱਟੇ ਹੋਏ ਪਰਿਵਾਰਾਂ ਨੂੰ ਜੋੜਨ, ਘਰੇਲੂ ਹਿੰਸਾ, ਭਰੂਣ ਹੱਤਿਆ, ਨਸ਼ਾਖੋਰੀ, ਦਾਜ ਪ੍ਰਥਾ ਅਤੇ ਬਾਲ ਵਿਆਹ ਦੇ ਵਿਰੁੱਧ ਕਾਰਜ ਕਰਨ ਦੇ ਨਾਲ-ਨਾਲ ਦਾਜ ਰਹਿਤ ਵਿਆਹ ਸੰਪੰਨ ਕਰਵਾਉਣ ਅਤੇ ਵਿਧਵਾਵਾਂ ਅਤੇ ਤਲਾਕਸ਼ੁਦਾ ਔਰਤਾਂ ਦੇ ਮੁੜ ਵਿਆਹ ਕਰਵਾ ਕੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦੇਣ ’ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਅੰਤਰਰਾਸ਼ਟਰੀ ਉਪਲਬਧੀ ਲਈ ਡਾ. ਸਵਰਾਜ ਗਰੋਵਰ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਆਖ਼ਰੀ ਸਾਹ ਤੱਕ ਪੀੜਤਾਂ ਦੀ ਪੀੜਾ ਦੂਰ ਕਰਨ ਦਾ ਸੰਕਲਪ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਸੰਨ ’65 ਦੀ ਭਾਰਤ-ਪਾਕਿ ਜੰਗ ’ਤੇ ਕੇਂਦਰਿਤ ਰਿਹਾ ਖ਼ਾਲਸਾ ਕਾਲਜ ਵਿਖੇ ਚੱਲ ਰਹੇ ‘ਮਿਲਟਰੀ ਲਿਟਰੇਚਰ ਫ਼ੈਸਟੀਵਲ’ ਦਾ ਦੂਜਾ ਦ... ਅਗਲੀ ਖ਼ਬਰ ਪ੍ਰਿੰਮ ਰੋਜ਼ਿਸ ਇੰਗਲਿਸ਼ ਸਕੂਲ ਦੀਆਂ ਖੋ-ਖੋ ਟੀਮਾਂ ਨੇ ਜ਼ਿਲ੍ਹਾ ਪੱਧਰ ’ਤੇ ਮਾਰੀਆਂ ਮੱਲਾਂ
Ad Position 24