ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸ਼ਟਰੇਸ਼ਨ ਸ਼ੁਰੂ : ਵਧੀਕ ਡੀ. ਸੀ.
ਅੰਮ੍ਰਿਤਸਰ, 1 ਸਤੰਬਰ (ਰੇਸ਼ਮ ਸਿੰਘ)-ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਅਧੀਨ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਵਿਚ ਭਾਗ ਲੈਣ ਲਈ ਖਿਡਾਰੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ।
ਅੰਮ੍ਰਿਤਸਰ, 1 ਸਤੰਬਰ (ਰੇਸ਼ਮ ਸਿੰਘ)-ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਅਧੀਨ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਵਿਚ ਭਾਗ ਲੈਣ ਲਈ ਖਿਡਾਰੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪ੍ਰਗਟਾਵਾ ਅੱਜ ਇਥੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪਲਵੀ ਮਿਸ਼ਰਾ ਨੇ ਦੱਸਿਆ ਕਿ ਖਿਡਾਰੀ ਕਿਊ.ਆਰ. ਕੋਡ ਸਕੈਨ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਖਿਡਾਰੀ ਖੇਡ ਵਿਭਾਗ ਪੰਜਾਬ ਦੀ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਵੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਵਿਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।