02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦੋ ਵਿਦਿਆਰਥੀਆਂ ਨੇ ਕੌਮਾਂਤਰੀ ਪੱਧਰ ’ ਤੇ ’ ਵਰਸਿਟੀ ਦੀ ਕੀਤੀ ਨੁਮਾਇੰਦਗੀ

ਅੰਮ੍ਰਿਤਸਰ, 1 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਦੇ ਬੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅੰਮ੍ਰਿਤਸਰ, 1 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਦੇ ਬੀ. ਏ. ਐੱਲ. ਐੱਲ. ਬੀ. (ਸੱਤਵੇਂ ਸਮੈਸਟਰ) ਦੇ ਵਿਦਿਆਰਥੀ ਅਨਿਰੁੱਧ ਅਰੋੜਾ ਅਤੇ ਨੇਗਈਆ ਸਿੰਘ ਨੇ ਕੌਮਾਂਤਰੀ ਅਕਾਦਮਿਕ ਮੰਚਾਂ ’ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨੁਮਾਇੰਦਗੀ ਕਰਕੇ ਯੂਨੀਵਰਸਿਟੀ ਦਾ ਮਾਣ ਵਧਾਇਆ ਹੈ। ਕਾਨੂੰਨ ਵਿਭਾਗ ਦੀ ਮੁਖੀ ਡਾ. ਮੀਨੂੰ ਵਰਮਾ ਨੇ ਦੱਸਿਆ ਕਿ ਅਨਿਰੁੱਧ ਅਰੋੜਾ ਨੇ ਹਾਲ ਹੀ ’ਚ ਕੇਪ ਟਾਊਨ, ਦੱਖਣੀ ਅਫ਼ਰੀਕਾ ਵਿਖੇ ਕਰਵਾਏ ਗਏ ਕੌਮਾਂਤਰੀ ਅਪ੍ਰੈਂਟਿਸਸ਼ਿਪ ਪ੍ਰੋਗਰਾਮ ’ਚ ਭਾਗ ਲਿਆ । ਇਸ ਪ੍ਰੋਗਰਾਮ ਲਈ 30 ਤੋਂ ਵੱਧ ਦੇਸ਼ਾਂ ਵਿਚੋਂ ਚੁਣੇ ਗਏ 35 ਭਾਗੀਦਾਰਾਂ ’ਚ ਉਨ੍ਹਾਂ ਦੀ ਚੋਣ ਹੋਈ । ਇਸ ਦੌਰਾਨ ਉਨ੍ਹਾਂ ਨੰੰ ਮਨੁੱਖੀ ਅਧਿਕਾਰਾਂ ਅਤੇ ਸਮਾਜਿਕ ਨਿਆਂ ਦੇ ਖੇਤਰ ’ਚ ਕੰਮ ਕਰ ਰਹੇ ਵਿਦਿਆਰਥੀਆਂ, ਪੇਸ਼ੇਵਰਾਂ ਅਤੇ ਸੰਸਥਾਵਾਂ ਨਾਲ ਵਿਚਾਰ-ਵਟਾਂਦਰਾ ਕਰਨ ਅਤੇ ਕੌਮਾਂਤਰੀ ਪੱਧਰ ਦਾ ਮਹੱਤਵਪੂਰਨ ਤਜਰਬਾ ਹਾਸਿਲ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਦੱਸਿਆ ਕਿ ਨੇਗਈਆ ਸਿੰਘ ਨੇ ਮਾਸਕੋ, ਰੂਸ ਵਿਖੇ ਕਰਵਾਏ ਗਏ ਕੌਮਾਂਤਰੀ ਸਮਰ ਸਕੂਲ ’ਚ ਭਾਗ ਲਿਆ। ਇਸ ਸਮਰ ਸਕੂਲ ’ਚ 25 ਤੋਂ ਵੱਧ ਦੇਸ਼ਾਂ ਦੇ ਵਿਦਿਆਰਥੀਆਂ, ਵਕੀਲਾਂ, ਖੋਜਕਰਤਾਵਾਂ ਅਤੇ ਵੱਖ-ਵੱਖ ਖੇਤਰਾਂ ਦੇ ਪੇਸ਼ੇਵਰਾਂ ਨੇ ਹਿੱਸਾ ਲਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਅਕਾਦਮਿਕ ਵਿਚਾਰ-ਵਟਾਂਦਰੇ, ਵੱਖ-ਵੱਖ ਵਿਸ਼ਿਆਂ ਦੇ ਆਪਸੀ ਅਧਿਐਨ ਅਤੇ ਕੌਮਾਂਤਰੀ ਪੱਧਰ ’ਤੇ ਗਿਆਨ ਸਾਂਝਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣੇ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ’ਤੇ ਅਕਾਦਮਿਕ ਅਤੇ ਪੇਸ਼ੇਵਰ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ।ਕਾਨੂੰਨ ਵਿਭਾਗ ਦੇ ਇਨ੍ਹਾਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੰਚ, ਕੌਮਾਂਤਰੀ ਅਕਾਦਮਿਕ ਅਨੁਭਵ ਅਤੇ ਉਨ੍ਹਾਂ ਦੇ ਪੇਸ਼ੇਵਰ ਤੇ ਨਿੱਜੀ ਵਿਕਾਸ ਲਈ ਮੌਕੇ ਪ੍ਰਦਾਨ ਕਰਨ ਦੇ ਯਤਨਾਂ ਨੂੰ ਦਰਸਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸਰੂਪ ਰਾਣੀ ਸਰਕਾਰੀ ਕਾਲਜ ਵਿਖੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਸਮਾਜਿਕ ਚੇਤਨਾ ’ ਤੇ ਵਿਸ਼ੇਸ਼ ਪ੍ਰੋਗਰਾਮ ਅਗਲੀ ਖ਼ਬਰ ਜ਼ਹਿਰੀਲੇ ਦੁੱਧ-ਪਨੀਰ ਦੀ ਵਿਕਰੀ ’ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ
Ad Position 24