02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਰੂਪ ਰਾਣੀ ਸਰਕਾਰੀ ਕਾਲਜ ਵਿਖੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਸਮਾਜਿਕ ਚੇਤਨਾ ’ ਤੇ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 1 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਸਰੂਪ ਰਾਣੀ ਸਰਕਾਰੀ ਮਹਿਲਾ ਕਾਲਜ ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਕਿਰਨਜੀਤ ਬੱਲ ਦੀ ਅਗਵਾਈ ਹੇਠ ਹਿੰਦੀ ਵਿਭਾਗ ਵਲੋਂ ਗੁਰੂ ਰਵਿਦਾਸ ਜੀ ਬਾਰੇ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅੰਮ੍ਰਿਤਸਰ, 1 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਸਰੂਪ ਰਾਣੀ ਸਰਕਾਰੀ ਮਹਿਲਾ ਕਾਲਜ ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਕਿਰਨਜੀਤ ਬੱਲ ਦੀ ਅਗਵਾਈ ਹੇਠ ਹਿੰਦੀ ਵਿਭਾਗ ਵਲੋਂ ਗੁਰੂ ਰਵਿਦਾਸ ਜੀ ਬਾਰੇ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੀ. ਬੀ. ਕੇ. ਡੀ. ਏ. ਵੀ. ਕਾਲਜ ਅੰਮ੍ਰਿਤਸਰ ਦੇ ਹਿੰਦੀ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ. ਸ਼ੈਲੀ ਜੱਗੀ ਮੁੱਖ ਬੁਲਾਰੇ ਵਜੋਂ ਹਾਜ਼ਰ ਹੋਏ। ਪ੍ਰੋਗਰਾਮ ਦੇ ਸ਼ੁਰੂ ’ਚ ਹਿੰਦੀ ਵਿਭਾਗ ਦੇ ਮੁਖੀ ਡਾ. ਸੰਜੇ ਚੌਹਾਨ ਨੇ ਪ੍ਰਿੰ: ਕਿਰਨਜੀਤ ਬਲ ਅਤੇ ਮੁੱਖ ਬੁਲਾਰੇ ਡਾ. ਸ਼ੈਲੀ ਜੱਗੀ ਦਾ ਨਿੱਘਾ ਸਵਾਗਤ ਕੀਤਾ। ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਦਰਸ਼ਨ ਵਿਸ਼ੇ ’ਤੇ ਆਪਣਾ ਭਾਸ਼ਣ ਪੇਸ਼ ਕਰਦਿਆਂ ਮੁੱਖ ਬੁਲਾਰੇ ਡਾ. ਸ਼ੈਲੀ ਜੱਗੀ ਨੇ ਗੁਰੂ ਰਵਿਦਾਸ ਜੀ ਦੇ ਜਨਮ ਤੋਂ ਲੈ ਕੇ ਉਨ੍ਹਾਂ ਦੇ ਕਰਮ ਤੱਕ ਦੀ ਯਾਤਰਾ ਦਾ ਵਿਸਥਾਰਪੂਰਵਕ ਵਰਣਨ ਕੀਤਾ। ਡਾ. ਜੱਗੀ ਨੇ ਸੰਤ ਪਰੰਪਰਾ ਦੇ ਸਾਰਥਕ ਉਦੇਸ਼ਾਂ ’ਤੇ ਚਾਨਣਾ ਪਾਉਂਦਿਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਜੀਵਨ ਦਰਸ਼ਨ ਅਤੇ ਸਿੱਖਿਆਵਾਂ ਨੂੰ ਮੌਜੂਦਾ ਦੌਰ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ। ਕਾਲਜ ਦੀ ਪ੍ਰਿੰ: ਕਿਰਨਜੀਤ ਬੱਲ ਨੇ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ। ਇਸ ਵਿਸ਼ੇਸ਼ ਸਮਾਗਮ ਦੌਰਾਨ ਕਾਲਜ ਕੌਂਸਲ ਦੇ ਮੈਂਬਰ, ਹਿੰਦੀ ਵਿਭਾਗ ਦੇ ਸਮੂਹ ਅਧਿਆਪਕ ਅਤੇ ਵਿਦਿਆਰਥਣਾਂ ਹਾਜ਼ਰ ਸਨ। 01ਏਐਸਆਰ54 ਮੁੱਖ ਬੁਲਾਰੇ ਐਸੋਸੀਏਟ ਪ੍ਰੋਫੈਸਰ ਡਾ. ਸ਼ੈਲੀ ਜੱਗੀ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰ: ਕਿਰਨਜੀਤ ਬੱਲ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦੁਰਗਿਆਣਾ ਮੰਦਰ ਵਿਖੇ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਦੀ ਮਾਤਾ ਸ਼ਿਬਾਨੀ ਬਾਗਚੀ ਨੇ ਮੱਥਾ ਟੇਕਿਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦੋ ਵਿਦਿਆਰਥੀਆਂ ਨੇ ਕੌਮਾਂਤਰੀ ਪੱਧਰ ’ ਤੇ ’ ਵਰਸਿਟੀ ਦੀ ਕੀਤੀ ਨੁਮਾਇੰਦਗੀ
Ad Position 24