02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਸਬੂਤ ਜਨਤਕ ਕਰਨ ਵਿਰੋਧੀ-ਤਲਬੀਰ ਸਿੰਘ ਗਿੱਲ -ਕਿਹਾ ਕਾਲ ਰਿਕਾਰਡਿੰਗ ਤੇ ਸੀ. ਸੀ.ਟੀ.ਵੀ. ਫੁਟੇਜ ਜਾਅਲੀ, ਮਜੀਠੀਆ ਤੇ ਖਹਿਰਾ ਕਰ ਰਹੇ ਝੂਠਾ ਪ੍ਰਚਾਰ

ਅੰਮ੍ਰਿਤਸਰ, 2 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਤੋਂ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਤਿੱਖਾ ਹਮਲਾ ਕਰਦਿਆਂ ਹਾਲ ਹੀ ’ਚ ਕੀਤੇ ਗਏ ਦਾਅਵਿਆਂ, ਕਥਿਤ ਕਾਲ ਰਿਕਾਰਡਿੰਗਾਂ ਅਤੇ ਸੀਸੀਟੀਵੀ ਫੁਟੇਜ ਨੂੰ ਝੂਠਾ ਅਤੇ ਪ੍ਰੋਪੋਗੰਡਾ ਕਰਾਰ ਦਿੱਤਾ। ਪ੍ਰੈਸ ਕਾਨਫਰੰਸ ਦੌਰਾਨ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮਜੀਠੀਆ ਨੇ ਚੰਡੀਗੜ੍ਹ ’ਚ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਦਿਖਾਈਆਂ ਰਿਕਾਰਡਿੰਗਾਂ ਅਤੇ ਵੀਡੀਓਜ਼ ਸਰਾਸਰ ਝੂਠੀਆਂ ਹਨ।

Ad Position 21
repet_subhas-goyals [Copy P29]
ਗੱਲਬਾਤ ਦੌਰਾਨ ਤਸਵੀਰਾਂ ਦਿਖਾਉਂਦੇ ਹੋਏ ਤਲਬੀਰ ਸਿੰਘ ਗਿੱਲ। ਤਸਵੀਰ : ਹਰਜੀਤ ਸਿੰਘ 03-09-2026
ਅੰਮ੍ਰਿਤਸਰ, 2 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਤੋਂ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਤਿੱਖਾ ਹਮਲਾ ਕਰਦਿਆਂ ਹਾਲ ਹੀ ’ਚ ਕੀਤੇ ਗਏ ਦਾਅਵਿਆਂ, ਕਥਿਤ ਕਾਲ ਰਿਕਾਰਡਿੰਗਾਂ ਅਤੇ ਸੀਸੀਟੀਵੀ ਫੁਟੇਜ ਨੂੰ ਝੂਠਾ ਅਤੇ ਪ੍ਰੋਪੋਗੰਡਾ ਕਰਾਰ ਦਿੱਤਾ। ਪ੍ਰੈਸ ਕਾਨਫਰੰਸ ਦੌਰਾਨ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮਜੀਠੀਆ ਨੇ ਚੰਡੀਗੜ੍ਹ ’ਚ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਦਿਖਾਈਆਂ ਰਿਕਾਰਡਿੰਗਾਂ ਅਤੇ ਵੀਡੀਓਜ਼ ਸਰਾਸਰ ਝੂਠੀਆਂ ਹਨ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਦਾ ਹਵਾਲਾ ਦੇ ਕੇ ਇਲਜ਼ਾਮ ਲਗਾਏ ਜਾ ਰਹੇ ਹਨ, ਉਸ ਨੇ ਖੁਦ ਸਪੱਸ਼ਟ ਕੀਤਾ ਹੈ ਕਿ ਨਾ ਉਹ ਕਿਸੇ ਨੂੰ ਮਿਲਿਆ ਅਤੇ ਨਾ ਹੀ ਉਸ ਨੇ ਕਿਸੇ ਨੂੰ ਪੈਸੇ ਦਿੱਤੇ ਹਨ। ਅਜਿਹੇ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ਅਤੇ ‘ਆਪ’ ਆਗੂਆਂ ’ਤੇ ਇਲਜ਼ਾਮ ਲਗਾਉਣ ਦਾ ਕੋਈ ਆਧਾਰ ਨਹੀਂ ਹੈ। ਗਿੱਲ ਨੇ ਵਿਰੋਧੀਆਂ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਜਵਾਬ ਵਿਚ ਕੁਝ ਤਸਵੀਰਾਂ ਵੀ ਮੀਡੀਆ ਸਾਹਮਣੇ ਦਿਖਾਈਆਂ ਅਤੇ ਦਾਅਵਾ ਕੀਤਾ ਕਿ ਜਿਨ੍ਹਾਂ ਵਿਅਕਤੀਆਂ ਦਾ ਨਾਮ ਲੈ ਕੇ ‘ਆਪ’ ’ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ, ਉਨ੍ਹਾਂ ਦੀਆਂ ਤਸਵੀਰਾਂ ਭਾਜਪਾ ਦੇ ਆਗੂਆਂ ਨਾਲ ਵੀ ਸਾਹਮਣੇ ਆ ਰਹੀਆਂ ਹਨ।ਉਨ੍ਹਾਂ ਇਸ ਨੂੰ ਪੂਰੀ ਤਰ੍ਹਾਂ ਯੋਜਨਾਬੱਧ ਮਾਮਲਾ ਕਰਾਰ ਦਿੰਦਿਆ ਮਜੀਠੀਆ ਅਤੇ ਸੁਖਪਾਲ ਸਿੰਘ ਖਹਿਰਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਆਗੂ ਪੰਜਾਬ ’ਚ ਝੂਠਾ ਪ੍ਰਚਾਰ ਕਰ ਰਹੇ ਹਨ । ਉਨ੍ਹਾਂ ਮਜੀਠੀਆ ’ਤੇ ਕਥਿਤ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਵੀ ਤਿੱਖੇ ਸਵਾਲ ਚੁੱਕੇ ਅਤੇ ਕਿਹਾ ਕਿ ਜੇਕਰ ਵਿਰੋਧੀਆਂ ਕੋਲ 5 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਸਬੂਤ ਹਨ ਤਾਂ ਉਹ ਉਨ੍ਹਾਂ ਨੂੰ ਜਨਤਕ ਕਰਨ। ਮਜੀਠਾ ਤੋਂ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਦੇ ਚੋਣ ਲੜਨ ਸਬੰਧੀ ਸਵਾਲ ’ਤੇ ਤਲਬੀਰ ਗਿੱਲ ਨੇ ਕਿਹਾ ਕਿ ਉਹ ਖ਼ੁਦ ਮੁੱਖ ਮੰਤਰੀ ਦੇ ਸਿਪਾਹੀ ਹਨ ਅਤੇ ‘ਮਜੀਠੀਆ ਨੂੰ ਮੇਰੇ ਤੋਂ ਹਾਰਨ ਦਾ ਸਵਾਦ ਆਵੇਗਾ, ਮੁੱਖ ਮੰਤਰੀ ਸਾਹਿਬ ਨੂੰ ਆਉਣ ਦੀ ਲੋੜ ਨਹੀਂ ਹੈ।’
Ad Position 22
No active advertisement
ਪਿਛਲੀ ਖ਼ਬਰ 66 ਕੇ.ਵੀ. ਸਬ ਸਟੇਸ਼ਨ ਅਜਨਾਲਾ ਵਿਖੇ ਬਿਜਲੀ ਸਪਲਾਈ ਚਾਲੂ ਕਰਦੇ ਸਮੇਂ ਐੱਸ.ਐੱਸ.ਏ ਨੂੰ ਲੱਗਿਆ ਕਰੰਟ, ਵਾਲ-ਵਾਲ ਬਚੀ ਜਾਨ ਅਗਲੀ ਖ਼ਬਰ ਹਰਪਾਲ ਚੌਹਾਨ ਨੂੰ ਚੇਅਰਮੈਨ ਬਣਾਉਣ ’ਤੇ ਕੁਲਵੰਤ ਨਿੱਜਰ ਨੇ ਕੀਤਾ ਭਗਵੰਤ ਮਾਨ ਦਾ ਧੰਨਵਾਦ
Ad Position 24