04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਰੇਲਵੇ ਸਟੇਸ਼ਨ ਦੇ ਉਡੀਕ ਹਾਲ ’ਚ ਵਿਅਕਤੀ ਦੀ ਲਾਸ਼ ਮਿਲੀ

ਅੰਮ੍ਰਿਤਸਰ, 3 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਰੇਲਵੇ ਸਟੇਸ਼ਨ ਦੇ ਉਡੀਕ ਹਾਲ ’ਚ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜੀ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਅੰਮ੍ਰਿਤਸਰ, 3 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਰੇਲਵੇ ਸਟੇਸ਼ਨ ਦੇ ਉਡੀਕ ਹਾਲ ’ਚ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜੀ. ਆਰ. ਪੀ. ਅੰਮ੍ਰਿਤਸਰ ਮੁਤਾਬਕ ਉਕਤ ਵਿਅਕਤੀ ਦੀ ਲਾਸ਼ ਉਡੀਕ ਹਾਲ ’ਚ ਬਰਾਮਦ ਕੀਤੀ, ਜਿਸਦੀ ਮੌਤ ਗਰਮੀ ਕਾਰਨ ਹੋਈ ਦੱਸੀ ਜਾ ਰਹੀ ਹੈ। ਵਿਅਕਤੀ ਦੀ ਉਮਰ ਕਰੀਬ 65 ਸਾਲ ਹੈ ਅਤੇ ਦੇਖਣ ਤੋਂ ਪ੍ਰਵਾਸੀ ਜਾਪਦਾ ਹੈ। ਫਿਲਹਾਲ ਹਾਲੇ ਤੱਕ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ, ਜਿਸ ਲਈ ਜੀ. ਆਰ. ਪੀ. ਉਸਦੀ ਲਾਸ਼ ਨੂੰ ਪਛਾਣ ਲਈ ਮੋਰਚਰੀ ’ਚ ਰੱਖਿਆ ਹੈ। ਇਸੇ ਤਰ੍ਹਾਂ ਇਕ ਹੋਰ ਨਾ ਮਾਲੂਮ ਵਿਅਕਤੀ ਜਿਸਨੂੰ ਰੇਲਵੇ ਹਾਦਸੇ ਦੌਰਾਨ ਗੁਰੂ ਨਾਨਕ ਦੇਵ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਦੀ ਵੀ ਮੌਤ ਹੋ ਗਈ ਹੈ। ਵਿਅਕਤੀ ਦੀ ਉਮਰ ਕਰੀਬ 70 ਸਾਲ ਦੱਸੀ ਗਈ ਹੈ ਅਤੇ ਉਸਦੀ ਲਾਸ਼ ਨੂੰ ਪਛਾਣ ਲਈ ਜੀ. ਆਰ. ਪੀ. ਮੋਰਚਰੀ ’ਚ ਰੱਖਿਆ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਉਲੀਕੀ ਸੂਬਾ ਪੱਧਰੀ ਨਸ਼ਾ ਵਿਰੋਧੀ ਯਾਤਰਾ ਅਨਿਲ ਸਰੀਨ ਦੀ ਅਗਵਾਈ ਹੇਠ ਬਠਿੰਡਾ ’ ਚ ਜ਼ਿਲ੍ਹਾ ਜਥੇਬੰਦੀ ਨਾਲ ਬੈਠਕ ਅਗਲੀ ਖ਼ਬਰ 04-09-206
Ad Position 24