ਭਗਵਾਨ ਸ੍ਰੀ ਕ੍ਰਿਸ਼ਨ ਦੇ ਸੰਦੇਸ਼ ਨੂੰ ਜੀਵਨ ’ਚ ਅਪਣਾਉਣ ਦੀ ਲੋੜ– ਓ. ਪੀ. ਸੋਨੀ
ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਕਰਵਾਏ ਭਜਨ ਸੰਧਿਆ ਸਮਾਗਮ ’ਚ ਭਰੀ ਹਾਜ਼ਰੀ
ਅੰਮ੍ਰਿਤਸਰ, 3 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਕਰਵਾਏ ਗਏ ਭਜਨ ਸੰਧਿਆ ਸਮਾਗਮ ’ਚ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਓ. ਪੀ.
ਅੰਮ੍ਰਿਤਸਰ, 3 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਕਰਵਾਏ ਗਏ ਭਜਨ ਸੰਧਿਆ ਸਮਾਗਮ ’ਚ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਓ.ਪੀ. ਸੋਨੀ ਨੇ ਸ਼ਰਧਾ ਅਤੇ ਸਤਿਕਾਰ ਸਹਿਤ ਹਾਜ਼ਰੀ ਭਰੀ। ਇਸ ਮੌਕੇ ਓ.ਪੀ. ਸੋਨੀ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜੀਵਨ ਸਾਨੂੰ ਧਰਮ, ਸੱਚਾਈ, ਨਿਆਂ ਅਤੇ ਮਨੁੱਖਤਾ ਦੀ ਸੇਵਾ ਦਾ ਰਾਹ ਦਿਖਾਉਂਦਾ ਹੈ। ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਹੀ ਸਮਾਜ ਵਿਚ ਪਿਆਰ, ਸਦਭਾਵਨਾ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਕਰਵਾਏ ਇਸ ਰੂਹਾਨੀ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮੂਹ ਸੰਗਤ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ । ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸਵਾਮੀ ਰਣਜੀਤ ਆਨੰਦ, ਬਬਲਾ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।