04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਫ਼ਾਈ ਕਰਮਚਾਰੀਆਂ ਵਲੋਂ ਸੋਨੀਆ ਮਾਨ ਖ਼ਿਲਾਫ਼ ਧਰਨਾ, ਅਣਮਿੱਥੇ ਸਮੇਂ ਦੀ ਹੜਤਾਲ ਦਾ ਐਲਾਨ

ਰਾਮ ਤੀਰਥ/ਰਾਜਾਸਾਂਸੀ, 3 ਸਤੰਬਰ (ਧਰਵਿੰਦਰ ਸਿੰਘ ਔਲਖ)- ਨਗਰ ਪੰਚਾਇਤ ਰਾਜਾਸਾਂਸੀ ਦੇ ਸਫ਼ਾਈ ਕਰਮਚਾਰੀਆਂ ਵਲੋਂ ਅੱਜ ਇਕੱਠੇ ਹੋ ਕੇ ਨਗਰ ਪੰਚਾਇਤ ਦੇ ਈ. ਓ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਰਾਮ ਤੀਰਥ/ਰਾਜਾਸਾਂਸੀ, 3 ਸਤੰਬਰ (ਧਰਵਿੰਦਰ ਸਿੰਘ ਔਲਖ)- ਨਗਰ ਪੰਚਾਇਤ ਰਾਜਾਸਾਂਸੀ ਦੇ ਸਫ਼ਾਈ ਕਰਮਚਾਰੀਆਂ ਵਲੋਂ ਅੱਜ ਇਕੱਠੇ ਹੋ ਕੇ ਨਗਰ ਪੰਚਾਇਤ ਦੇ ਈ.ਓ. ਨੂੰ ਮੰਗ-ਪੱਤਰ ਸੌਂਪਦਿਆਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਸੋਨੀਆ ਮਾਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਅਣਮਿਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਮਜ਼ਦੂਰ ਯੂਨੀਅਨ ਦੇ ਆਗੂਆਂ ਅਤੇ ਸਫ਼ਾਈ ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਸੋਨੀਆ ਮਾਨ ਵਲੋਂ ਉਨ੍ਹਾਂ ਨੂੰ ਨਗਰ ਪੰਚਾਇਤ ਵਿਚ ਸਫ਼ਾਈ ਕਰਮਚਾਰੀ ਦੀ ਨੌਕਰੀ ਤੋਂ ਕੱਢਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਧਮਕੀਆਂ ਕਾਰਨ ਸਮੂਹ ਸਫ਼ਾਈ ਕਰਮਚਾਰੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਸਫ਼ਾਈ ਕਰਮਚਾਰੀਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਹ ਅਣਮਿਥੇ ਸਮੇਂ ਲਈ ਹੜਤਾਲ ’ਤੇ ਰਹਿਣਗੇ ਅਤੇ ਰਾਜਾਸਾਂਸੀ ਕਸਬੇ ਵਿਚ ਸਫ਼ਾਈ ਦਾ ਕੰਮ ਨਹੀਂ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਹਰਮਨ ਪਬਲਿਕ ਹਾਈ ਸਕੂਲ ਸੁਲਤਾਨਵਿੰਡ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਵਲੋਂ ਅਹਿਮ ਫੈਸਲੇ ’ ਵਰਸਿਟੀ ’ਚ ਆਉਣ ਤੋਂ ਪਹਿਲਾਂ ਚਾਰ ਪਹੀਆ ਵ...
Ad Position 24