03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜੇਲ੍ਹ ’ਚ ਕੈਦੀ ਵਲੋਂ ਖ਼ੁਦ ਨੂੰ ਕੀਤਾ ਜ਼ਖ਼ਮੀ, ਮਾਮਲਾ ਦਰਜ

ਗੋਇੰਦਵਾਲ ਸਾਹਿਬ, 3 ਸਤੰਬਰ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਐੱਨ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਗੋਇੰਦਵਾਲ ਸਾਹਿਬ, 3 ਸਤੰਬਰ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਐੱਨ.ਡੀ.ਪੀ. ਐੱਸ.ਐਕਟ ਤਹਿਤ ਬੰਦ ਇਕ ਕੈਦੀ ਵਲੋਂ ਕਿਸੇ ਨੁਕੀਲੀ ਚੀਜ ਨਾਲ ਆਪਣੀ ਖੱਬੀ ਬਾਂਹ ’ਤੇ ਸੱਟ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਥਾਣਾ ਗੋਇੰਦਵਾਲ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਹੰਸਰਾਜ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਥਾਣਾ ਏ.ਆਈ.ਏ. ਨਿਊ ਦਿੱਲੀ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਇਕ ਮਾਮਲੇ ਵਿਚ ਹਾਈ ਰਿਸਕ ਕੈਦੀ ਹਰਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਢੁਢੀਕੇ ਗੋਇੰਦਵਾਲ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ, ਜਿਸ ਵਲੋਂ ਕਿਸੇ ਨੁਕੀਲੀ ਚੀਜ ਨਾਲ ਆਪਣੀ ਬਾਂਹ ਉਪਰ ਸੱਟ ਲਗਾ ਲਈ ਹੈ। ਇਸ ਸੰਬੰਧੀ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਨਿਸ਼ਾਨ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਕੈਦੀ ਹਰਪ੍ਰੀਤ ਸਿੰਘ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਜਨਰਲ ਮੁਨੀਰ ਸਾਹਮਣੇ ਬੇਵੱਸ ਹਨ ਪ੍ਰਧਾਨ ਮੰਤਰੀ ਸ਼ਰੀਫ਼-ਮੌਲਾਨਾ ਅਗਲੀ ਖ਼ਬਰ ਨਗਰ ਨਿਗਮ ਦੀ ਨਾਜਾਇਜ਼ ਕਬਜ਼ਾਧਾਰੀਆਂ ’ਤੇ ਵੱਡੀ ਕਾਰਵਾਈ ਕੰਪਨੀ ਬਾਗ਼ ਸਾਹਮਣੇ ਨਵੀਂ ਬਣੀ ਦੁਕਾਨ ਕੀਤੀ ਸੀਲ, ਕਰੋੜਾਂ ਦੀ ਜ਼...
Ad Position 24