03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਵਜ਼ੀਰਿਸਤਾਨ ’ਚ 15 ਅੱਤਵਾਦੀ ਮਾਰੇ ਜਾਣ ਦਾ ਦਾਅਵਾ

ਅੰਮ੍ਰਿਤਸਰ, 3 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਅੰਮ੍ਰਿਤਸਰ, 3 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਨੇ ਬਿਆਨ ਜਾਰੀ ਕਰਕੇ ਉੱਤਰੀ ਵਜ਼ੀਰਿਸਤਾਨ ਵਿਖੇ ਪਾਕਿ-ਅਫ਼ਗਾਨਿਸਤਾਨ ਸਰਹੱਦ ’ਤੇ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਵਲੋਂ ਕੀਤੀ ਜਾ ਰਹੀ ਘੁਸਪੈਠ ਦੀ ਕੋਸ਼ਿਸ਼ ਨੂੰ ਅਸਫਲ ਕਰਨ ਦਾ ਦਾਅਵਾ ਕੀਤਾ ਹੈ। ਉਕਤ ਬਿਆਨ ਦੇ ਅਨੁਸਾਰ ਲਗਭਗ 36 ਘੰਟੇ ਚੱਲੇ ਇਸ ਆਪ੍ਰੇਸ਼ਨ ਦੌਰਾਨ 15 ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ’ਚ ਹਥਿਆਰ ਅਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਆਈ. ਐੱਸ. ਪੀ. ਆਰ. ਮੁਤਾਬਿਕ ਸੁਰੱਖਿਆ ਬਲਾਂ ਨੇ ਉੱਤਰੀ ਵਜ਼ੀਰਿਸਤਾਨ ਸਰਹੱਦ ਨੇੜੇ ਅੱਤਵਾਦੀਆਂ ਦੀ ਸ਼ੱਕੀ ਹਰਕਤ ਵੇਖੀ ਸੀ। ਘੁਸਪੈਠ ਨੂੰ ਰੋਕਣ ਲਈ ਜਵਾਨਾਂ ਨੇ ਤੁਰੰਤ ਕਾਰਵਾਈ ਕਰਦਿਆਂ ਅੱਤਵਾਦੀਆਂ ਨੂੰ ਘੇਰ ਲਿਆ। ਪੇਸ਼ੇਵਰ ਤਰੀਕੇ ਨਾਲ ਚਲਾਇਆ ਗਿਆ ਇਹ ਆਪ੍ਰੇਸ਼ਨ 36 ਘੰਟੇ ਜਾਰੀ ਰਿਹਾ, ਜਿਸ ਦੌਰਾਨ ਸਾਰੇ 15 ਘੁਸਪੈਠੀਏ ਮਾਰੇ ਗਏ।
Ad Position 22
No active advertisement
ਪਿਛਲੀ ਖ਼ਬਰ ਪਿੰਡ ਧਰਮੂ ਚੱਕ ਵਿਖੇ ਬੀਤੀ ਰਾਤ ਲੁਟੇਰਿਆਂ ਵਲੋਂ ਬਜ਼ੁਰਗ ਜੋੜੇ ਨੂੰ ਬੰਦੀ ਬਣਾ ਕੇ ਲੁੱਟਣ ਦੀ ਕੋਸ਼ਿਸ਼ -ਰੌਲਾ ਸੁਣ ਕੇ... ਅਗਲੀ ਖ਼ਬਰ ਜਨਰਲ ਮੁਨੀਰ ਸਾਹਮਣੇ ਬੇਵੱਸ ਹਨ ਪ੍ਰਧਾਨ ਮੰਤਰੀ ਸ਼ਰੀਫ਼-ਮੌਲਾਨਾ
Ad Position 24