ਰਾਧਾ ਕ੍ਰਿਸ਼ਨ ਮੰਦਰ ਬਟਾਲਾ ਰੋਡ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਅੰਮ੍ਰਿਤਸਰ, 4 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਰਾਧਾ ਕ੍ਰਿਸ਼ਨ ਮੰਦਰ ਬਟਾਲਾ ਰੋਡ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੰਦਰ ’ਚ ਭਗਵਾਨ ਸ੍ਰੀ ਕ੍ਰਿਸ਼ਨ ਨੂੰ ਹਿੰਡੋਲੇ ’ਚ ਰੰਗ ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ।
ਅੰਮ੍ਰਿਤਸਰ, 4 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਰਾਧਾ ਕ੍ਰਿਸ਼ਨ ਮੰਦਰ ਬਟਾਲਾ ਰੋਡ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੰਦਰ ’ਚ ਭਗਵਾਨ ਸ੍ਰੀ ਕ੍ਰਿਸ਼ਨ ਨੂੰ ਹਿੰਡੋਲੇ ’ਚ ਰੰਗ ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ। ਇਸ ਮੌਕੇ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਅਸ਼ੀਰਵਾਦ ਲਿਆ ਅਤੇ ਸਾਰਿਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਉਨ੍ਹਾਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ’ਚ ਧਾਰਨ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਵੀ ਧਾਰਮਿਕ ਕੰਮਾਂ ’ਚ ਸ਼ਾਮਲ ਹੋ ਕੇ ਸਮਾਜ ਦੀ ਸੇਵਾ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ। ਇਸ ਮੌਕੇ ਪੰਡਿਤ ਵੇਦ ਪ੍ਰਕਾਸ਼, ਕ੍ਰਿਸ਼ਨ ਲਾਲ, ਰਮੇਸ਼ ਆਦਿ ਹਾਜ਼ਰ ਸਨ।