04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਰੇਲਵੇ ਸਟੇਸ਼ਨ ’ਤੇ ਜੀ. ਆਰ. ਪੀ. ਨੇ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਯਾਤਰੀਆਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 4 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਸਪੈਸ਼ਲ ਡੀ. ਜੀ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਅੰਮ੍ਰਿਤਸਰ, 4 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਸਪੈਸ਼ਲ ਡੀ. ਜੀ. ਪੀ. ਰੇਲਵੇ ਪੰਜਾਬ ਸ੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ ਦੇ ਨਿਰਦੇਸ਼ਾਂ ’ਤੇ ਜੀ. ਆਰ. ਪੀ. ਅੰਮ੍ਰਿਤਸਰ ਵਲੋਂ ਅੱਜ ਰੇਲਵੇ ਸਟੇਸ਼ਨ ’ਤੇ ਡੀ. ਐਸ. ਪੀ. ਅਮਰਵਿੰਦਰ ਸਿੰਘ ਦੀ ਅਗਵਾਈ ਹੇਠ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਉਨ੍ਹਾਂ ਵਲੋਂ ਯਾਤਰੀਆਂ ਨੂੰ ਕਿਸੇ ਵੀ ਸੰਭਾਵੀ ਖ਼ਤਰੇ ਸੰਬੰਧੀ ਜਾਗਰੂਕ ਕੀਤਾ। ਥਾਣਾ ਮੁਖੀ ਐੱਸ. ਐੱਚ. ਓ. ਸ਼ਾਮ ਸੁੰਦਰ ਸ਼ਰਮਾ ਅਤੇ ਉਨ੍ਹਾਂ ਦੀ ਸਮੂੱਚੀ ਟੀਮ ਨੇ ਸੁਰੱਖਿਆ ਪ੍ਰਬੰਧਾਂ ਨੂੰ ਮਜਬੂਤ ਕਰਨ ਲਈ ਰੇਲਵੇ ਸਟੇਸ਼ਨ ਤੇ ਲੱਗੇ ਹੋਏ ਸੀ. ਸੀ. ਟੀ. ਵੀ. ਕੈਮਰਿਆਂ, ਰੇਲਗੱਡੀਆਂ, ਸੁਰੱਖਿਆ ਗੇਟਾਂ, ਪਾਰਕਿੰਗ, ਉਡੀਕ ਘਰ ਅਤੇ ਯਾਤਰੀਆਂ ਦਾ ਸਾਮਾਨ ਚੈੱਕ ਕਰਨ ਲਈ ਲੱਗੀ ਹੋਈ ਐਕਸਰੇ ਮਸ਼ੀਨ ਦਾ ਵੀ ਜਾਇਜਾ ਲਿਆ ਅਤੇ ਕਰਮਚਾਰੀਆਂ ਨਾਲ ਸੁਰੱਖਿਆ ਸੰਬੰਧੀ ਪ੍ਰਭਾਵਸ਼ੀਲਤਾ ਨਾਲ ਡਿਊਟੀ ਕਰਨ ਸੰਬੰਧੀ ਗੱਲਬਾਤ ਕੀਤੀ। ਡੀ. ਐੱਸ. ਪੀ. ਅਮਰਵਿੰਦਰ ਸਿੰਘ ਅਤੇ ਥਾਣਾ ਮੁਖੀ ਐੱਸ. ਐੱਚ. ਓ. ਸ਼ਾਮ ਸੁੰਦਰ ਸ਼ਰਮਾ ਨੇ ਦੱਸਿਆ ਕਿ ਯਾਤਰੀਆਂ ਦੇ ਜਾਨ ਮਾਲ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਯਾਤਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਸ ਪਾਸ ਕਿਸੇ ਸ਼ੱਕੀ ਵਸਤੂ ਦਿਖਾਈ ਦੇਣ ਜਾਂ ਕਿਸੇ ਮੁਸ਼ਕਿਲ ਦੀ ਸਥਿਤੀ ’ਚ ਪੁਲਿਸ ਨਾਲ ਤੁਰੰਤ ਸੰਪਰਕ ਕਰਨ ਤਾਂ ਜੋ ਸਮੇਂ ਸਿਰ ਪ੍ਰਭਾਵਸ਼ਾਲੀ ਕਦਮ ਚੁੱਕ ਕੇ ਸਥਿਤੀ ਤੇ ਤੁਰੰਤ ਕਾਬੂ ਪਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਟਾਲਵਰਟਸ ਵਰਲਡ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24