04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦਾ ਤਿਉਹਾਰ ਮਨਾਇਆ

ਛੇਹਰਟਾ, 4 ਸਤੰਬਰ (ਪੱਤਰ ਪ੍ਰੇਰਕ)- ਛੇਹਰਟਾ ਸਥਿਤ ਪ੍ਰਮੁੱਖ ਵਿੱਦਿਅਕ ਸੰਸਥਾ ਲਿਟਲ ਹੈਵਨ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਹੀ ਸ਼ਰਧਾ, ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਨੂੰ ਰੰਗ-ਬਿਰੰਗੇ ਫੁੱਲਾਂ, ਝੰਡੀਆਂ ਅਤੇ ਗੁਬਾਰਿਆਂ ਨਾਲ ਬਹੁ ਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਛੇਹਰਟਾ, 4 ਸਤੰਬਰ (ਪੱਤਰ ਪ੍ਰੇਰਕ)- ਛੇਹਰਟਾ ਸਥਿਤ ਪ੍ਰਮੁੱਖ ਵਿੱਦਿਅਕ ਸੰਸਥਾ ਲਿਟਲ ਹੈਵਨ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਹੀ ਸ਼ਰਧਾ, ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਨੂੰ ਰੰਗ-ਬਿਰੰਗੇ ਫੁੱਲਾਂ, ਝੰਡੀਆਂ ਅਤੇ ਗੁਬਾਰਿਆਂ ਨਾਲ ਬਹੁ ਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਸਮਾਗਮ ਦੌਰਾਨ ਸਕੂਲ ਦੇ ਛੋਟੇ-ਛੋਟੇ ਬੱਚੇ ਭਗਵਾਨ ਸ਼੍ਰੀ ਕ੍ਰਿਸ਼ਨ, ਰਾਧਾ ਰਾਣੀ, ਸੁਦਾਮਾ ਅਤੇ ਗੋਪੀਆਂ ਦੇ ਮਨਮੋਹਕ ਸਰੂਪ ਧਾਰਨ ਕਰਕੇ ਸਕੂਲ ਪਹੁੰਚੇ, ਜੋ ਕਿ ਸਭ ਦੇ ਆਕਰਸ਼ਨ ਦਾ ਕੇਂਦਰ ਬਣੇ। ਬੱਚਿਆਂ ਨੇ ਸ਼੍ਰੀ ਕ੍ਰਿਸ਼ਨ ਦੀਆਂ ਬਾਲ-ਲੀਲਾਵਾਂ ’ਤੇ ਆਧਾਰਿਤ ਸੁੰਦਰ ਝਾਕੀਆਂ, ਧਾਰਮਿਕ ਗੀਤ, ਭਜਨ ਅਤੇ ਨ੍ਰਿਤ ਪੇਸ਼ ਕਰਕੇ ਪੂਰੇ ਮਾਹੌਲ ਨੂੰ ਭਗਤੀਮਈ ਬਣਾ ਦਿੱਤਾ। ਇਸ ਮੌਕੇ ‘ਮਟਕੀ ਫੋੜ’ ਦਾ ਵਿਸ਼ੇਸ਼ ਆਯੋਜਨ ਵੀ ਕੀਤਾ ਗਿਆ, ਜਿਸ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਨੂੰ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸੱਚ, ਧਰਮ ਅਤੇ ਪ੍ਰੇਮ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸਿਮਰਨਜੀਤ ਕੌਰ ਅਤੇ ਪ੍ਰਬੰਧਕੀ ਕਮੇਟੀ ਨੇ ਸਮੂਹ ਸਟਾਫ, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਨਮ-ਅਸ਼ਟਮੀ ਦੇ ਪਵਿੱਤਰ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਸਮਾਗਮ ਦੇ ਅੰਤ ਵਿਚ ਬੱਚਿਆਂ ਨੂੰ ਪ੍ਰਸ਼ਾਦ ਤੇ ਮਿਠਾਈਆਂ ਵੰਡੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਹੁਣ ਤਾਂ ਟੁੱਟੀਆਂ ਸੜਕਾਂ ਤੋਂ ਲੰਘਦੇ ਸੈਲਾਨੀ ਕਹਿੰਦੇ ਹਨ ‘ਇਹ ਹੈ ਅੰਮ੍ਰਿਤਸਰ ਸ਼ਹਿਰ’ ਨੇੜੇ ਭਵਿੱਖ ’ਚ ਵੀ ਦਿਖਾਈ ਨਹੀਂ... ਅਗਲੀ ਖ਼ਬਰ ਰੇਲਵੇ ਸਟੇਸ਼ਨ ’ਤੇ ਜੀ. ਆਰ. ਪੀ. ਨੇ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਯਾਤਰੀਆਂ ਨੂੰ ਕੀਤਾ ਜਾਗਰੂਕ
Ad Position 24