04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਸ਼ਹੀਦ ਭਾਈ ਚੰਨਾ ਬੱਬਰ ਦੀ 35ਵੀਂ ਬਰਸੀ ਮਨਾਈ

ਅੰਮ੍ਰਿਤਸਰ, 4 ਸਤੰਬਰ (ਜਸਵੰਤ ਸਿੰਘ ਜੱਸ)-ਖਾੜਕੂ ਸੰਘਰਸ਼ ਦੌਰਾਨ ਪੰਜਾਬ ਦੇ ਹਿੱਤਾਂ ਲਈ ਵਿਵਾਦਿਤ ਸਤਲੁਜ -ਯਮੁਨਾ ਲਿੰਕ (ਐੱਸ. ਵਾਈ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਅੰਮ੍ਰਿਤਸਰ, 4 ਸਤੰਬਰ (ਜਸਵੰਤ ਸਿੰਘ ਜੱਸ)-ਖਾੜਕੂ ਸੰਘਰਸ਼ ਦੌਰਾਨ ਪੰਜਾਬ ਦੇ ਹਿੱਤਾਂ ਲਈ ਵਿਵਾਦਿਤ ਸਤਲੁਜ -ਯਮੁਨਾ ਲਿੰਕ (ਐੱਸ.ਵਾਈ.ਐੱਲ.) ਨਹਿਰ ਦੀ ਉਸਾਰੀ ਨੂੰ ਰੁਕਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਬੱਬਰ ਅਤੇ ਉਨ੍ਹਾਂ ਦੇ ਸਾਥੀ ਸ਼ਹੀਦ ਭਾਈ ਚਰਨਜੀਤ ਸਿੰਘ ਚੰਨਾ ਬੱਬਰ ਦੀ 35ਵੀਂ ਬਰਸੀ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼ਰਧਾ ਸਹਿਤ ਮਨਾਈ ਗਈ। ਅਖੰਡ ਕੀਰਤਨੀ ਜਥਾ ਵਲੋਂ ਸ਼੍ਰੋਮਣੀ ਕਮੇਟੀ ਅਤੇ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਬਰਸੀ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਏ ਜਾਣ ਉਪਰੰਤ ਰਾਗੀ ਜਥੇ ਵਲੇਂ ਸ਼ਬਦ ਕੀਰਤਨ ਨਾਲ ਸੰਗਤਾਾਂ ਨੂੰ ਨਿਹਾਲ ਕੀਤਾ। ਅਰਦਾਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਤੇ ਅਰਦਾਸੀਏ ਭਾਈ ਪ੍ਰੇਮ ਸਿੰਘ ਵਲੋਂ ਸ਼ਹੀਦ ਭਾਈ ਜਟਾਣਾ ਦੀ ਭੈਣ ਬੀਬੀ ਸੁਰਿੰਦਰ ਕੌਰ ਅਤੇ ਭਰਾ ਪਵਨ ਸਿੰਘ, ਸ਼ਹੀਦ ਭਾਈ ਚੰਨਾ ਦੇ ਭਰਾ ਭਾਈ ਦਰਸ਼ਨ ਸਿੰਘ ਸਮੇਤ ਸ਼ਹੀਦਾਂ ਦੇ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਭਾਈ ਭੁਪਿੰਦਰ ਸਿੰਘ ਭਲਵਾਨ ਜਰਮਨੀ, ਜਥੇਦਾਰ ਬਖਸ਼ੀਸ਼ ਸਿੰਘ ਅਖੰਡ ਕੀਰਤਨੀ ਜਥਾ, ਵਧੀਕ ਮੈਨੇਜਰ ਗੁਰਵਿੰਦਰ ਸਿੰਘ, ਹਵਾਰਾ ਕਮੇਟੀ ਦੇ ਆਗੂ ਪ੍ਰੋ: ਬਲਜਿੰਦਰ ਸਿੰਘ, ਭਾਈ ਮਹਾਂਬੀਰ ਸਿੰਘ ਸੁਲਤਾਨਵਿੰਡ, ਭਾਈ ਜਰਨੈਲ ਸਿੰਘ ਸਖੀਰਾ, ਮਾਸਟਰ ਬਲਦੇਵ ਸਿੰਘ, ਬਲਵਿੰਦਰ ਸਿੰਘ ਕਾਲਾ, ਦਲਬੀਰ ਸਿੰਘ, ਬੇਅੰਤ ਸਿੰਘ ਖਿਆਲਾ, ਦਰਸ਼ਨ ਸਿੰਘ ਸਤਕੋਹਾ, ਨਰਿੰਦਰ ਸਿੰਘ ਗਿੱਲ, ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਜੀਆਂ ਤੇ ਭਾਈ ਤਰਲੋਕ ਸਿੰਘ ਪੰਜ ਪਿਆਰੇ, ਰਘਬੀਰ ਸਿੰਘ ਭੁੱਚਰ, ਰਜਿੰਦਰ ਸਿੰਘ ਮੁਗਲਵਾਲ, ਬਲਰਹਾਜ ਸਿੰਘ ਤਲਵੰਡੀ ਅਤੇ ਮਨਜੀਤ ਸਿੰਘ ਰਾਏਪੁਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਮਲ੍ਹਾ ਸਾਹਿਬ ਮੀਰਾਂਕੋਟ ਦਾ ਸ਼ਹੀਦੀ ਜੋੜ ਮੇਲਾ 6-7 ਸਤੰਬਰ ਨੂੰ ਕਰਵਾਇਆ ਜਾਵੇਗਾ ਅਗਲੀ ਖ਼ਬਰ ਪਾਕਿ ਦੇ ਮੰਦਰਾਂ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ ਕ੍ਰਿਸ਼ਨ ਜਨਮ ਅਸ਼ਟਮੀ ਲਾਹੌਰ ਦੇ ਕ੍ਰਿਸ਼ਨਾ ਮੰਦਰ ’ਚ ਵਿਸ਼ੇਸ਼...
Ad Position 24