06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਤ੍ਰੈ ਸ਼ਤਾਬਦੀ ਕਾਲਜ ਵਿਖੇ ਅਧਿਆਪਕ ਦਿਵਸ ਮੌਕੇ ਸਨਮਾਨ ਸਮਾਗਮ ਕਰਵਾਇਆ

ਅੰਮ੍ਰਿਤਸਰ, 5 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰੋ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਅੰਮ੍ਰਿਤਸਰ, 5 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰੋ. ਮਨਦੀਪ ਕੌਰ ਦੀ ਅਗਵਾਈ ਹੇਠ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।ਇਸ ਪ੍ਰੋਗਰਾਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਅਧਿਆਪਕ ਵਰਗ ਪ੍ਰਤੀ ਆਪਣੇ ਸਤਿਕਾਰ ਅਤੇ ਅਥਾਹ ਪਿਆਰ ਦਾ ਪ੍ਰਗਟਾਵਾ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਕਵਿਤਾਵਾਂ ਅਤੇ ਪ੍ਰਭਾਵਸ਼ਾਲੀ ਭਾਸ਼ਣਾਂ ਦੀ ਪੇਸ਼ਕਾਰੀ ਨਾਲ ਕੀਤੀ ਗਈ। ਵਿਦਿਆਰਥੀਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਜੀਵਨ ’ਚ ਗੁਰੂ ਅਤੇ ਅਧਿਆਪਕ ਦੀ ਮਹੱਤਤਾ ‘ਤੇ ਚਾਨਣਾ ਪਾਇਆ।ਇਸ ਮੌਕੇ ਵਿਦਿਆਰਥੀਆਂ ਵਲੋਂ ਇਕ ਬੇਹੱਦ ਰੌਚਕ ਸਕਿੱਟ ਵੀ ਪੇਸ਼ ਕੀਤੀ। ਇਸ ਮੌਕੇ ਪ੍ਰਿੰ: ਡਾ. ਕੁਲਵਿੰਦਰ ਸਿੰਘ ਨੇ ਸਮੂਹ ਟੀਚਿੰਗ ਸਟਾਫ਼ ਨੂੰ ਅਧਿਆਪਕ ਦਿਵਸ ਦੀ ਹਾਰਦਿਕ ਵਧਾਈ ਦਿੱਤੀ ।ਇਸ ਦੌਰਾਨ ਪ੍ਰਿੰ: ਡਾ. ਕੁਲਵਿੰਦਰ ਸਿੰਘ ਅਤੇ ਕਾਲਜ ਰਜਿਸਟਰਾਰ ਪ੍ਰੋ. ਜਤਿੰਦਰ ਕੌਰ ਵਲੋਂ ਸਾਂਝੇ ਤੌਰ ‘ਤੇ ਕਾਲਜ ਦੇ ਸਮੂਹ ਟੀਚਿੰਗ ਸਟਾਫ਼ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਸਮਾਗਮ ਦੇ ਅੰਤ ‘ਚ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਇਕਜੁੱਟ ਹੋ ਕੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦਾ ਪ੍ਰਣ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਜਨਮ ਅਸ਼ਟਮੀ ਮੌਕੇ ਸ਼ਹਿਰ ਦੇ ਵੱਖ ਵੱਖ ਮੰਦਰਾਂ ’ਚ ਭਰੀ ਹਾਜ਼ਰੀ ਅਗਲੀ ਖ਼ਬਰ ਨਗਰ ਸੁਧਾਰ ਟਰਸੱਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਜਨਮ ਅਸ਼ਟਮੀ ਮੌਕੇ ਮੰਦਰ ’ਚ ਕੀਤੀ ਪੂਜਾ
Ad Position 24