06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜਗਦੇਵ ਖ਼ੁਰਦ ਵਿਖੇ ਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ ਵਿਚ ਕਾਂਗਰਸੀ ਆਗੂ ਗੁਰਦੀਪ ਸਿੰਘ ਸਿਰਸਾ ਗੰਭੀਰ ਜ਼ਖ਼ਮੀ ਜਗਦੇਵ ਖ਼ੁਰਦ ਦੇ ਸਰਪੰਚ ਦਾ ਪੁੱਤਰ ਵੀ ਹੋਇਆ ਜ਼ਖ਼ਮੀ, ਕੰਵਰਪ੍ਰਤਾਪ ਅਜਨਾਲਾ ਵਲੋਂ ਕਥਿਤ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਅਜਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਥੋੜੀ ਦੂਰ ਵੱਸੇ ਪਿੰਡ ਜਗਦੇਵ ਖ਼ੁਰਦ ਵਿਖੇ ਦੋ ਧਿਰਾਂ ਵਿਚਾਲੇ ਹੋਏ ਮਾਮੂਲੀ ਵਿਵਾਦ ਤੋਂ ਬਾਅਦ ਇਕ ਧਿਰ ਵਲੋਂ ਚਲਾਈ ਗੋਲੀ ਵਿਚ ਕਾਂਗਰਸੀ ਆਗੂ ਗੁਰਦੀਪ ਸਿੰਘ ਸਿਰਸਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜ਼ਖਮੀ ਹਾਲਤ ਵਿਚ ਗੁਰਦੀਪ ਸਿੰਘ ਸਿਰਸਾ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਅਜਨਾਲਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵਲੋਂ ਉਸਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਤੇ ਇਸ ਵੇਲੇ ਉਸਦਾ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿਖੇ ਇਲਾਜ ਜਾਰੀ ਹੈ, ਦੂਜੀ ਧਿਰ ਦੇ ਇਕ ਨੌਜਵਾਨ ਦੇ ਵੀ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਰੇਤ ਵਾਲੇ ਟਿੱਪਰਾਂ ਨੂੰ ਲੈ ਕੇ 2 ਧਿਰਾਂ ਵਿਚਾਲੇ ਮਾਮੂਲੀ ਤਕਰਾਰ ਹੋ ਗਿਆ ਤੇ ਦੇਖਦਿਆਂ ਹੀ ਦੇਖਦਿਆਂ ਸੱਤਾਧਾਰੀ ਧਿਰ ਨਾਲ ਸੰਬੰਧਿਤ ਪਿੰਡ ਜਗਦੇਵ ਖ਼ੁਰਦ ਦੇ ਸਰਪੰਚ ਡਾ: ਨਰਿੰਦਰ ਸਿੰਘ ਦੇ ਸਪੁੱਤਰ ਕਰਨਬੀਰ ਸਿੰਘ ਕਰਨ ਵਾਲੇ ਪਾਸਿਓ ਸਾਬਾ ਫੱਤੇਵਾਲ ਨਾਮਕ ਨੌਜਵਾਨ ਵਲੋਂ ਗੋਲੀ ਚਲਾ ਦਿੱਤੀ ਜੋ ਕਾਂਗਰਸੀ ਆਗੂ ਗੁਰਦੀਪ ਸਿੰਘ ਸਿਰਸਾ ਦੇ ਵੱਜ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਅੱਜ ਬਾਅਦ ਦੁਪਹਿਰ ਅਮਨਦੀਪ ਹਸਪਤਾਲ ਵਿਖੇ ਹੋਏ ਅਪ੍ਰੇਸ਼ਨ ਦੌਰਾਨ ਉਸਦੇ ਸਰੀਰ ਵਿਚ ਵੱਜੀ ਗੋਲੀ ਨੂੰ ਬਾਹਰ ਕੱਢ ਲਿਆ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਅਜਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਥੋੜੀ ਦੂਰ ਵੱਸੇ ਪਿੰਡ ਜਗਦੇਵ ਖ਼ੁਰਦ ਵਿਖੇ ਦੋ ਧਿਰਾਂ ਵਿਚਾਲੇ ਹੋਏ ਮਾਮੂਲੀ ਵਿਵਾਦ ਤੋਂ ਬਾਅਦ ਇਕ ਧਿਰ ਵਲੋਂ ਚਲਾਈ ਗੋਲੀ ਵਿਚ ਕਾਂਗਰਸੀ ਆਗੂ ਗੁਰਦੀਪ ਸਿੰਘ ਸਿਰਸਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜ਼ਖਮੀ ਹਾਲਤ ਵਿਚ ਗੁਰਦੀਪ ਸਿੰਘ ਸਿਰਸਾ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਅਜਨਾਲਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵਲੋਂ ਉਸਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਤੇ ਇਸ ਵੇਲੇ ਉਸਦਾ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿਖੇ ਇਲਾਜ ਜਾਰੀ ਹੈ, ਦੂਜੀ ਧਿਰ ਦੇ ਇਕ ਨੌਜਵਾਨ ਦੇ ਵੀ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਰੇਤ ਵਾਲੇ ਟਿੱਪਰਾਂ ਨੂੰ ਲੈ ਕੇ 2 ਧਿਰਾਂ ਵਿਚਾਲੇ ਮਾਮੂਲੀ ਤਕਰਾਰ ਹੋ ਗਿਆ ਤੇ ਦੇਖਦਿਆਂ ਹੀ ਦੇਖਦਿਆਂ ਸੱਤਾਧਾਰੀ ਧਿਰ ਨਾਲ ਸੰਬੰਧਿਤ ਪਿੰਡ ਜਗਦੇਵ ਖ਼ੁਰਦ ਦੇ ਸਰਪੰਚ ਡਾ: ਨਰਿੰਦਰ ਸਿੰਘ ਦੇ ਸਪੁੱਤਰ ਕਰਨਬੀਰ ਸਿੰਘ ਕਰਨ ਵਾਲੇ ਪਾਸਿਓ ਸਾਬਾ ਫੱਤੇਵਾਲ ਨਾਮਕ ਨੌਜਵਾਨ ਵਲੋਂ ਗੋਲੀ ਚਲਾ ਦਿੱਤੀ ਜੋ ਕਾਂਗਰਸੀ ਆਗੂ ਗੁਰਦੀਪ ਸਿੰਘ ਸਿਰਸਾ ਦੇ ਵੱਜ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਅੱਜ ਬਾਅਦ ਦੁਪਹਿਰ ਅਮਨਦੀਪ ਹਸਪਤਾਲ ਵਿਖੇ ਹੋਏ ਅਪ੍ਰੇਸ਼ਨ ਦੌਰਾਨ ਉਸਦੇ ਸਰੀਰ ਵਿਚ ਵੱਜੀ ਗੋਲੀ ਨੂੰ ਬਾਹਰ ਕੱਢ ਲਿਆ ਗਿਆ ਹੈ। ਇਸ ਸਾਰੇ ਮਾਮਲੇ ਸੰਬੰਧੀ ਪੁਲਸ ਵੱਲੋਂ ਜਾਰੀ ਬਿਆਨ ਵਿਚ ਐੱਸ.ਪੀ ਰਮਨਦੀਪ ਸਿੰਘ ਨੇ ਦੱਸਿਆ ਕਿ ਜਗਦੇਵ ਖ਼ੁਰਦ ਵਿਖੇ 2 ਧਿਰਾਂ ਵਿਚਾਲੇ ਹੋਏ ਝਗੜੇ ਵਿਚ ਗੁਰਦੀਪ ਸਿੰਘ ਸਿਰਸਾ ਦੇ ਗੋਲੀ ਲੱਗੀ ਹੈ ਤੇ ਦੂਸਰੇ ਧਿਰ ਦਾ ਨੌਜਵਾਨ ਕਰਨਬੀਰ ਸਿੰਘ ਵੀ ਜ਼ਖਮੀ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਥਾਣਾ ਅਜਨਾਲਾ ਵਿਖੇ ਮੁਕੱਦਮਾ ਦਰਜ਼ ਕਰਨ ਉਪਰੰਤ ਇਸ ਮਾਮਲੇ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਕਥਿਤ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਸਿਰਸਾ ਦੇ ਗੋਲੀ ਲੱਗਣ ਦਾ ਪਤਾ ਚੱਲਦਿਆਂ ਹੀ ਹਾਲ ਜਾਨਣ ਲਈ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਕੰਵਰਪ੍ਰਤਾਪ ਸਿੰਘ ਅਜਨਾਲਾ ਹਸਪਤਾਲ ਪਹੁੰਚੇ, ਉਨ੍ਹਾਂ ਜਿੱਥੇ ਗੁਰਦੀਪ ਸਿੰਘ ਸਿਰਸਾ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਉੱਥੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਗੁਰਦੀਪ ਸਿੰਘ ਸਿਰਸਾ ਨੂੰ ਗੋਲੀ ਮਾਰਨ ਦੇ ਮਾਮਲੇ ‘ਚ ਸ਼ਾਮਿਲ ਸਾਰੇ ਕਥਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਇਸ ਮੌਕੇ ਅਨੂਪ ਸਿੰਘ ਸਿਰਸਾ, ਸ਼ੁੱਭ ਸਿਰਸਾ, ਮੇਜਰ ਸਿੰਘ ਪਵਾਰ ਅਤੇ ਹੁਸਨ ਨਿੱਝਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ‘ਜੀਵਨ ਭਰ ਦੀਆਂ ਪ੍ਰਾਪਤੀਆਂ ਪੁਰਸਕਾਰ’ ਨਾਲ ਸਨਮਾਨਿਤ ਅਗਲੀ ਖ਼ਬਰ ਗੁਰੂ ਕਿਰਪਾ ਨੌਜਵਾਨ ਸੇਵਕ ਜਥਾ ਦਿੱਲੀ ਵਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ‘19 ਵਾਂ ਸਾਲਾਨਾ ਸ਼ੁਕਰਾਨਾ ਸਮਾਗਮ’ ਮਨ...
Ad Position 24