06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਤਿੰਨ ਦਿਨਾਂ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਸਮਾਪਤ

ਵੇਰਕਾ, 5 ਸਤੰਬਰ (ਲਖਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਉੱਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਯੋਗ ਅਗਵਾਈ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਵੇਰਕਾ, 5 ਸਤੰਬਰ (ਲਖਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਉੱਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਯੋਗ ਅਗਵਾਈ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. ਸਰੋਜ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਨ.ਐੱਸ.ਐੱਸ. ਵਿਭਾਗ ਵਲੋਂ 3 ਦਿਨਾਂ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਚੋਣ ਰਜਿਸਟ੍ਰੇਸ਼ਨ ਪ੍ਰਕਿਰਿਆ ਅਤੇ ਨੌਜਵਾਨਾਂ ਨੂੰ ਆਪਣੇ ਅਧਿਕਾਰਾਂ ਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਦੌਰਾਨ ਯੋਗ ਵਿਦਿਆਰਥੀਆਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਹੋਣ ਅਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਗਿਆ। ਇਹ ਪ੍ਰੋਗਰਾਮ ਐੱਨ. ਐੱਸ. ਐੱਸ. ਯੂਨਿਟ ਦੇ ਇੰਚਾਰਜ ਡਾ. ਮਨਜੀਤ ਕੌਰ ਅਤੇ ਡਾ. ਜਤਿੰਦਰ ਕੌਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਵਿਚ ਭਾਰਤ ਚੋਣ ਕਮਿਸ਼ਨ ਵਲੋਂ ਏ. ਐੱਲ. ਐੱਮ. ਟੀ. ਵੱਜੋਂ ਪ੍ਰਭਜੋਤ ਸਿੰਘ, ਕੰਵਲਜੀਤ ਸਿੰਘ, ਰਿਤੂ ਰੰਧਾਵਾ, ਸੁਖਜਿੰਦਰ ਸਿੰਘ ਅਤੇ ਬੀ. ਐੱਲ. ਓ. ਊਸ਼ਾ ਰਾਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕੈਂਪ ਦੌਰਾਨ ਕੰਵਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵੋਟਰ ਰਜਿਸਟ੍ਰੇਸ਼ਨ, ਚੋਣ ਵੇਰਵਿਆਂ ਵਿਚ ਸੋਧ, ਨਵੇਂ ਵੋਟਰਾਂ ਲਈ ਯੋਗਤਾ ਮਾਪਦੰਡ ਅਤੇ ਵੋਟ ਅਧਿਕਾਰ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਰੋਤ ਵਿਅਕਤੀਆਂ ਨੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਨੌਜਵਾਨਾਂ ਦੀ ਭੂਮਿਕਾ ਨੂੰ ਉਜਾਗਰ ਕੀਤਾ। ਪ੍ਰਿੰਸੀਪਲ ਡਾ. ਸੁੱਖਪ੍ਰੀਤ ਸਿੰਘ ਨੇ ਐੱਨ.ਐੱਸ.ਐੱਸ. ਯੂਨਿਟ, ਚੋਣ ਕਮਿਸ਼ਨ ਦੇ ਅਧਿਕਾਰੀਆਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡੇਲ ਸਕੂਲ ਵਿਖੇ ਅਧਿਆਪਕ ਦਿਵਸ ਮੌਕੇ ਸਨਮਾਨ ਸਮਾਗਮ ਅਗਲੀ ਖ਼ਬਰ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਨੇ ਦੋ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ ਕਰਵਾਈ ਮੁਫ਼ਤ ਸਰਜਰੀ
Ad Position 24