ਸਪਰਿੰਗ ਡੇਲ ਸਕੂਲ ਵਿਖੇ ਅਧਿਆਪਕ ਦਿਵਸ ਮੌਕੇ ਸਨਮਾਨ ਸਮਾਗਮ
ਅੰਮ੍ਰਿਤਸਰ, 5 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਵਲੋਂ ਅੱਜ ਅਧਿਆਪਕ ਦਿਵਸ ਮੌਕੇ ’ਤੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਰਾਸ਼ਟਰ ਦੇ ਨਿਰਮਾਤਾ ਅਧਿਆਪਕਾਂ ਪ੍ਰਤੀ ਆਪਣਾ ਸਨਮਾਨ ਪ੍ਰਗਟ ਕੀਤਾ ਗਿਆ। ਇਸ ਮੌਕੇ ਸਕੂਲ ਦੇ ਕਿ੍ਏਟਿਵ ਆਰਟਸ ਵਿਭਾਗ ਦੇ ਅਧਿਆਪਕਾਂ ਵਲੋਂ ਕੀਤੀ ਗਈ ਮਨਮੋਹਕ ਸਜਾਵਟ ਅਤੇ ਪਰਫਾਰਮਿੰਗ ਆਰਟਸ ਵਿਭਾਗ ਦੇ ਅਧਿਆਪਕਾਂ ਵਲੋਂ ਪੇਸ਼ ਕੀਤੀਆਂ ਗਈਆਂ।
ਅੰਮ੍ਰਿਤਸਰ, 5 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਵਲੋਂ ਅੱਜ ਅਧਿਆਪਕ ਦਿਵਸ ਮੌਕੇ ’ਤੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਰਾਸ਼ਟਰ ਦੇ ਨਿਰਮਾਤਾ ਅਧਿਆਪਕਾਂ ਪ੍ਰਤੀ ਆਪਣਾ ਸਨਮਾਨ ਪ੍ਰਗਟ ਕੀਤਾ ਗਿਆ। ਇਸ ਮੌਕੇ ਸਕੂਲ ਦੇ ਕਿ੍ਏਟਿਵ ਆਰਟਸ ਵਿਭਾਗ ਦੇ ਅਧਿਆਪਕਾਂ ਵਲੋਂ ਕੀਤੀ ਗਈ ਮਨਮੋਹਕ ਸਜਾਵਟ ਅਤੇ ਪਰਫਾਰਮਿੰਗ ਆਰਟਸ ਵਿਭਾਗ ਦੇ ਅਧਿਆਪਕਾਂ ਵਲੋਂ ਪੇਸ਼ ਕੀਤੀਆਂ ਗਈਆਂ। ਮਨਮੋਹਕ ਸੱਭਿਆਚਾਰਕ ਪੇਸ਼ਕਾਰੀਆਂ ਨੇ ਸਮਾਰੋਹ ਨੂੰ ਯਾਦਗਾਰ ਬਣਾ ਦਿੱਤਾ। ਸਕੂਲ ਦੇ ਅਧਿਆਪਕਾਂ ਦੀਆਂ ਆਯੋਜਨਾਤਮਕ ਕਾਬਲੀਅਤਾਂ ਦੀ ਸ਼ਲਾਘਾ ਕਰਦਿਆਂ, ਸਪਰਿੰਗ ਡੇਲ ਐਜੂਕੇਸ਼ਨਲ ਸੋਸਾਇਟੀ ਦੇ ਚੇਅਰਮੈਨ ਸਾਹਿਲਜੀਤ ਸਿੰਘ ਸੰਧੂ ਅਤੇ ਡਾਇਰੈਕਟਰ ਡਾ. ਕਿਰਤ ਸੰਧੂ ਚੀਮਾ, ਜੋ ਖੁਦ ਵੀ ਇਸ ਸਕੂਲ ਦੇ ਸਾਬਕਾ ਵਿਦਿਆਰਥੀ ਰਹੇ ਹਨ, ਨੇ ਸਕੂਲ ਵਿਚ ਬਿਤਾਏ ਆਪਣੇ ਸੁਹਾਵਣੇ ਦਿਨਾਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਜੀਵ ਕੁਮਾਰ ਸ਼ਰਮਾ ਨੇ ਸਕੂਲ ਦੇ ਮਾਰਗਦਰਸ਼ਕ ਸਵਰਗੀ ਸ੍ਰੀਮਤੀ ਮਨਵੀਨ ਸੰਧੂ ਅਤੇ ਡਾ. ਸ਼ਿਵਿੰਦਰ ਸਿੰਘ ਸੰਧੂ ਨਾਲ ਆਪਣੀ ਸਾਂਝ ਅਤੇ ਉਨ੍ਹਾਂ ਨਾਲ ਜੁੜੀਆਂ ਯਾਦਾਂ ਨੂੰ ਸਾਂਝਾ ਕੀਤਾ।