ਪੱਕੇ ਮੋਰਚੇ ਦੇ ਸੱਤਵੇਂ ਦਿਨ ਭਾਕਿਯੂ ਏਕਤਾ ਉਗਰਾਹਾਂ ਵਲੋਂ ਡੀ. ਸੀ. ਦਫ਼ਤਰ ਦਾ ਘਿਰਾਓ
ਅੰਮ੍ਰਿਤਸਰ, 5 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਲਗਾਏ ਗਏ ਪੱਕੇ ਮੋਰਚੇ ਦੇ ਸੱਤਵੇਂ ਦਿਨ ਜਥੇਬੰਦੀ ਵਲੋਂ ਆਗੂਆਂ ਅਤੇ ਕਿਸਾਨਾਂ ਉੱਪਰ ਪਿਛਲੇ ਕਿਸਾਨ ਸੰਘਰਸ਼ਾਂ ਦੌਰਾਨ ਦਰਜ ਕੀਤੇ ਪੁਰਾਣੇ ਰੇਲਵੇ ਸਮੇਤ ਹੋਰ ਪੁਲਿਸ ਕੇਸ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਡੀ. ਸੀ.
ਅੰਮ੍ਰਿਤਸਰ, 5 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਲਗਾਏ ਗਏ ਪੱਕੇ ਮੋਰਚੇ ਦੇ ਸੱਤਵੇਂ ਦਿਨ ਜਥੇਬੰਦੀ ਵਲੋਂ ਆਗੂਆਂ ਅਤੇ ਕਿਸਾਨਾਂ ਉੱਪਰ ਪਿਛਲੇ ਕਿਸਾਨ ਸੰਘਰਸ਼ਾਂ ਦੌਰਾਨ ਦਰਜ ਕੀਤੇ ਪੁਰਾਣੇ ਰੇਲਵੇ ਸਮੇਤ ਹੋਰ ਪੁਲਿਸ ਕੇਸ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਡੀ. ਸੀ. ਦਫ਼ਤਰ ਦਾ ਘਿਰਾਓ ਕੀਤਾ ਗਿਆ।ਇਸ ਮੌਕੇ ਕਸਮੀਰ ਸਿੰਘ ਧੰਗਾਈ ਅਤੇ ਬਘੇਲ ਸਿੰਘ ਕੋਟਮੁਗਲ ਨੇ ਕਿਹਾ ਕਿ ਲੋਕਾਂ ਅਤੇ ਕਿਸਾਨਾਂ ਵੱਲੋਂ ਆਪਣੇ ਹੱਕਾਂ ਲਈ ਕੀਤੇ ਸੰਘਰਸ਼ਾਂ ਦੌਰਾਨ ਆਗੂਆਂ ਅਤੇ ਵਰਕਰਾਂ ਉੱਪਰ ਦਰਜ ਕੀਤੇ ਪੁਰਾਣੇ ਕੇਸਾਂ ਨੂੰ ਸਰਕਾਰ ਤੁਰੰਤ ਰੱਦ ਕਰੇ। ਉਨ੍ਹਾਂ ਕਿਹਾ ਕਿ ਸੰਘਰਸ਼ ਕਰਨਾ ਲੋਕਾਂ ਦਾ ਜਮਹੂਰੀ ਹੱਕ ਹੈ ਅਤੇ ਇਸ ਹੱਕ ਨੂੰ ਦਬਾਉਣ ਲਈ ਪੁਲਿਸ ਕੇਸ ਦਰਜ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਭਾਰਤ ਸਰਕਾਰ ਅਮਰੀਕਾ ਨਾਲ ਕਿਸਾਨ ਤੇ ਲੋਕ ਵਿਰੋਧੀ ਕਰ-ਮੁਕਤ ਵਪਾਰ ਸਮਝੌਤਾ ਕਰਦੀ ਹੈ ਤਾਂ ਇਸ ਦੇ ਵਿਰੋਧ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਕਿਸਾਨੀ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਲਈ ਗੰਭੀਰ ਖ਼ਤਰਾ ਬਣ ਸਕਦਾ ਹੈ।ਇਸਦੇ ਨਾਲ ਹੀ ਲੈਂਡ ਪੂਲਿੰਗ ਨੀਤੀ ਰੱਦ ਕਰਨ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਨਵੀਂ ਖੇਤੀ ਨੀਤੀ ਦੀ ਮੰਗ ਅਤੇ ਹੋਰ ਲੰਬਿਤ ਮੰਗਾਂ ਲਈ ਸੰਘਰਸ਼ ਅੱਜ ਵੀ ਜਾਰੀ ਰਿਹਾ।ਇਸ ਮੌਕੇ ਡਾ. ਕੁਲਦੀਪ ਸਿੰਘ ਮੱਤੇਨੰਗਲ, ਜਸਪਾਲ ਸਿੰਘ ਧੰਗਾਈ, ਪਰਗਟ ਸਿੰਘ ਧਰਮਕੋਟ, ਬਾਬਾ ਰਾਜਨ ਸਿੰਘ, ਡਾ. ਪਰਮਿੰਦਰ ਸਿੰਘ ਪੰਡੋਰੀ, ਬਾਬਾ ਜਗਜੀਵਨ ਸਿੰਘ ਤਲਵੰਡੀ, ਸੁਮੀਤ ਸਿੰਘ ਤਰਕਸ਼ੀਲ ਆਦਿ ਹਾਜ਼ਰ ਸਨ।