05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਦਾਣਾ ਮੰਡੀ ਅਜਨਾਲਾ ਦੇ ਕਾਲਜ ਰੋਡ ਵਾਲੇ ਗੇਟਾਂ ਅੱਗੇ ਖੜ੍ਹਾ ਪਾਣੀ ਬਣਿਆ ਲੋਕਾਂ ਲਈ ਮੁਸੀਬਤ ਸਰਕਾਰੀ ਕਾਲਜ ਅਤੇ ਅਜਨਾਲਾ ਦੇ ਸਕੂਲਾਂ ’ਚ ਜਾਣ ਵਾਲੇ ਵਿਦਿਆਰਥੀਆਂ ਨੂੰ ਵੀ ਆਉਂਦੀਆਂ ਕਾਫੀ ਮੁਸ਼ਕਿਲਾਂ

ਅਜਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਵੇਂ ਕਿ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਪਣੇ ਕੀਤੇ ਵਾਅਦੇ ਅਨੁਸਾਰ ਦਾਣਾ ਮੰਡੀ ਅਜਨਾਲਾ ਤੇ 8 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਕਰਕੇ ਮੰਡੀ ਦੀ ਕਾਇਆ ਕਲਪ ਕਰਨ ਅਤੇ ਮੰਡੀ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ, ਪਰ ਸੀਵਰੇਜ਼ ਬੋਰਡ ਦੀ ਅਣਗਹਿਲੀ ਕਾਰਨ ਮੰਡੀ ਦੇ ਕਾਲਜ ਰੋਡ ਵਾਲੇ ਗੇਟਾਂ ਦੇ ਬਾਹਰ ਸੜਕ ‘ਤੇ ਖੜ੍ਹੇ ਪਾਣੀ ਕਾਰਨ ਰਾਹਗੀਰਾਂ, ਆੜ੍ਹਤੀਆਂ ਅਤੇ ਮੰਡੀ ਵਿਚ ਆਪਣੀਆਂ ਫ਼ਸਲਾਂ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
repet_subhas-goyals [Copy P29]
ਮਾਰਕੀਟ ਕਮੇਟੀ ਅਜਨਾਲਾ ਦੇ ਸਕੱਤਰ ਸੰਦੀਪ ਸਿੰਘ ਰਿਆੜ ਜਾਣਕਾਰੀ ਦਿੰਦੇ ਹੋਏ ਨਾਲ ਖੜ੍ਹੇ ਸਤਨਾਮ ਸਿੰਘ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ 06-09-2026
ਅਜਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਵੇਂ ਕਿ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਪਣੇ ਕੀਤੇ ਵਾਅਦੇ ਅਨੁਸਾਰ ਦਾਣਾ ਮੰਡੀ ਅਜਨਾਲਾ ਤੇ 8 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਕਰਕੇ ਮੰਡੀ ਦੀ ਕਾਇਆ ਕਲਪ ਕਰਨ ਅਤੇ ਮੰਡੀ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ, ਪਰ ਸੀਵਰੇਜ਼ ਬੋਰਡ ਦੀ ਅਣਗਹਿਲੀ ਕਾਰਨ ਮੰਡੀ ਦੇ ਕਾਲਜ ਰੋਡ ਵਾਲੇ ਗੇਟਾਂ ਦੇ ਬਾਹਰ ਸੜਕ ‘ਤੇ ਖੜ੍ਹੇ ਪਾਣੀ ਕਾਰਨ ਰਾਹਗੀਰਾਂ, ਆੜ੍ਹਤੀਆਂ ਅਤੇ ਮੰਡੀ ਵਿਚ ਆਪਣੀਆਂ ਫ਼ਸਲਾਂ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਰਸ਼ ਅਤੇ ਆਮ ਦਿਨਾਂ ‘ਚ ਗੇਟ ਦੇ ਬਾਹਰ ਪਾਣੀ ਇਕੱਠਾ ਹੋਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਸੜਕ ’ਤੇ ਪਾਣੀ ਖੜ੍ਹਾ ਹੋਣ ਕਾਰਨ ਇਸੇ ਰਸਤੇ ਸਰਕਾਰੀ ਕਾਲਜ ਅਤੇ ਅਜਨਾਲਾ ਦੇ ਵੱਖ-ਵੱਖ ਸਕੂਲਾਂ ਨੂੰ ਜਾਣ ਵਾਲੇ ਵਿਦਿਆਰਥੀਆਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਯੁਕਤ ਕਿਸਾਨ ਭਲਾਈ ਸੰਸਥਾ ਅਜਨਾਲਾ ਦੇ ਪ੍ਰਧਾਨ ਆੜ੍ਹਤੀ ਮਨਜੀਤ ਸਿੰਘ ਬਾਠ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦਾਣਾ ਮੰਡੀ ਅੰਦਰ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਸਹੀ ਢੰਗ ਨਾਲ ਨਾ ਹੋਣ ਕਾਰਨ ਜਦੋਂ ਵੀ ਜ਼ਿਆਦਾ ਬਾਰਿਸ਼ ਹੁੰਦੀ ਹੈ ਤਾਂ ਮੰਡੀ ਵਿਚ ਪਈ ਫ਼ਸਲ ਨੁਕਸਾਨੀ ਜਾਣ ਦਾ ਖ਼ਤਰਾ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਦਾਣਾ ਮੰਡੀ ਦੀ ਕਾਇਆ-ਕਲਪ ਲਈ ਕਰੋੜਾਂ ਰੁਪਏ ਖ਼ਰਚ ਕਰਕੇ ਨਵੇਂ ਸ਼ੈੱਡ ਬਣਾਏ ਗਏ ਹਨ ਅਤੇ ਸੀਵਰੇਜ ਵੀ ਪਾਇਆ ਗਿਆ ਹੈ, ਪਰ ਸੀਵਰੇਜ਼ ਪ੍ਰਬੰਧ ਸਹੀ ਢੰਗ ਨਾਲ ਕੰਮ ਨਾ ਕਰਨ ਕਾਰਨ ਪਾਣੀ ਦੀ ਨਿਕਾਸੀ ਦੀ ਸਮੱਸਿਆ ਅਜੇ ਵੀ ਬਣੀ ਹੋਈ ਹੈ। ਦਾਣਾ ਮੰਡੀ ਦੇ ਨੇੜਲੇ ਘਰਾਂ ਦੇ ਵਸਨੀਕ ਸਤਨਾਮ ਸਿੰਘ ਨੇ ਵੀ ਦੱਸਿਆ ਕਿ ਸੜਕ ’ਤੇ ਲੰਬੇ ਸਮੇਂ ਤੱਕ ਗੰਦ ਾ ਅਤੇ ਬਦਬੂਦਾਰ ਪਾਣੀ ਖੜ੍ਹਾ ਰਹਿਣ ਕਾਰਨ ਉਨ੍ਹਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆੜ੍ਹਤੀ ਮਨਜੀਤ ਸਿੰਘ ਬਾਠ ਅਤੇ ਸਥਾਨਿਕ ਵਸਨੀਕਾਂ ਨੇ ਸਬੰਧਿਤ ਵਿਭਾਗਾਂ ਤੋਂ ਇਸ ਸਮੱਸਿਆ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ ਹੈ। ਸੀਵਰੇਜ਼ ਬੋਰਡ ਨੂੰ ਲਿਖਤੀ ਪੱਤਰ ਭੇਜਿਆ ਜਾਵੇਗਾ-ਸਕੱਤਰ ਸੰਦੀਪ ਸਿੰਘ ਰਿਆੜ ਇਸ ਸਬੰਧੀ ਗੱਲ ਕਰਨ ਤੇ ਮਾਰਕੀਟ ਕਮੇਟੀ ਅਜਨਾਲਾ ਦੇ ਸਕੱਤਰ ਸੰਦੀਪ ਸਿੰਘ ਰਿਆੜ ਨੇ ਕਿਹਾ ਕਿ ਦਾਣਾ ਮੰਡੀ ਦੇ ਬਾਹਰ ਸੜਕ ’ਤੇ ਜੋ ਪਾਣੀ ਖੜ੍ਹਾ ਹੈ, ਉਹ ਸੀਵਰੇਜ਼ ਦਾ ਪਾਣੀ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਸੀਵ ਰੇਜ਼ ਬੋਰਡ ਨੂੰ ਲਿਖਤੀ ਤੌਰ ’ਤੇ ਪੱਤਰ ਭੇਜਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਐੱਕਸੈੱਲਸਮ ਹਾਈ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪੱਕੇ ਮੋਰਚੇ ਦੇ ਸੱਤਵੇਂ ਦਿਨ ਭਾਕਿਯੂ ਏਕਤਾ ਉਗਰਾਹਾਂ ਵਲੋਂ ਡੀ. ਸੀ. ਦਫ਼ਤਰ ਦਾ ਘਿਰਾਓ
Ad Position 24