05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਐੱਕਸੈੱਲਸਮ ਹਾਈ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਅੰਮ੍ਰਿਤਸਰ, 5 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਐੱਕਸੈੱਲਸਮ ਹਾਈ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਲੇਅ ਪੈਨ, ਨਰਸਰੀ, ਐੱਲ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਅੰਮ੍ਰਿਤਸਰ, 5 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਐੱਕਸੈੱਲਸਮ ਹਾਈ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਲੇਅ ਪੈਨ, ਨਰਸਰੀ, ਐੱਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਨਾਲ ਮਿਲ ਕੇ ਇਸ ਤਿਉਹਾਰ ਵਿਚ ਭਾਗ ਲਿਆ।ਸਮਾਗਮ ਦੀ ਸ਼ੁਰੂਆਤ ਡਾਇਰੈਕਟਰ-ਪ੍ਰਿੰਸੀਪਲ ਗੁਨੀਤਾ ਗਰੇਵਾਲ ਵਲੋਂ ਮਾਪਿਆਂ ਅਤੇ ਬੱਚਿਆਂ ਦਾ ਨਿੱਘਾ ਸਵਾਗਤ ਕਰਨ ਨਾਲ ਹੋਈ।ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਦਾ ਸਵਾਗਤ ਤਿਲਕ ਲਗਾ ਕੇ ਕੀਤਾ ਉਪਰੰਤ ਵਿਦਿਆਰਥੀਆਂ ਵਲੋਂ ਮਨਮੋਹਕ ਨਾਚ, ਗੀਤ ਅਤੇ ਵਿਸ਼ੇਸ਼ ਪੇਸ਼ਕਾਰੀ ਦਿੱਤੀ।ਸਮਾਗਮ ’ਚ ਮਾਪਿਆਂ ਅਤੇ ਬੱਚਿਆਂ ਲਈ ਦਿਲਚਸਪ ਗਤੀਵਿਧੀਆਂ ਵੀ ਕਰਵਾਈਆਂ ਗਈਆਂ।ਨਰਸਰੀ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਮਟਕਿਆਂ ਨੂੰ ਸਜਾਇਆ, ਯੂ.ਕੇ.ਜੀ. ਦੇ ਵਿਦਿਆਰਥੀਆਂ ਨੇ ਬੰਸਰੀ ਸਜਾਵਟ ਵਿਚ ਭਾਗ ਲਿਆ ਅਤੇ ਪਲੇਪੈਨ ਦੇ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਨਾਲ ਮਿਲ ਕੇ ਮਾਲਾ ਬਣਾਉਣ ਦੀ ਗਤੀਵਿਧੀ ’ਚ ਹਿੱਸਾ ਲਿਆ।ਡਾਇਰੈਕਟਰ-ਪ੍ਰਿੰਸੀਪਲ ਗੁਨੀਤਾ ਗਰੇਵਾਲ ਨੇ ਵੀ ਇਨ੍ਹਾਂ ਗਤੀਵਿਧੀਆਂ ’ਚ ਭਾਗ ਲਿਆ ਅਤੇ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਦਾਣਾ ਮੰਡੀ ਅਜਨਾਲਾ ਦੇ ਕਾਲਜ ਰੋਡ ਵਾਲੇ ਗੇਟਾਂ ਅੱਗੇ ਖੜ੍ਹਾ ਪਾਣੀ ਬਣਿਆ ਲੋਕਾਂ ਲਈ ਮੁਸੀਬਤ ਸਰਕਾਰੀ ਕਾਲਜ ਅਤੇ ਅਜਨਾਲਾ...
Ad Position 24