05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਨੂੰ ਤਿੰਨ ਰਾਸ਼ਟਰੀ ਸਸਟੇਨੇਬਿਲਿਟੀ ਐਕਸੀਲੈਂਸ ਐਵਾਰਡਜ਼ 2026 ਮਿਲੇ

ਅੰਮ੍ਰਿਤਸਰ, 5 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਅੰਮ੍ਰਿਤਸਰ, 5 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਨੂੰ ਨੈਸ਼ਨਲ ਐਜੂਟਰਸਟ ਆਫ਼ ਇੰਡੀਆ ਵਲੋਂ ਸਥਾਪਿਤ ਨੈਸ਼ਨਲ ਸਸਟੇਨੇਬਿਲਿਟੀ ਐਕਸੀਲੈਂਸ ਐਵਾਰਡਜ਼ 2026 ਤਹਿਤ ਤਿੰਨ ਸਨਮਾਨ ਪ੍ਰਦਾਨ ਕੀਤੇ ਗਏ। ਕਾਲਜ ਨੂੰ ਐਨਰਜੀ ਐਂਡ ਰਿਸੋਰਸ ਮੈਨੇਜਮੈਂਟ ਐਕਸੀਲੈਂਸ ਐਵਾਰਡ 2026, ਡਿਸਟ੍ਰਿਕਟ ਗ੍ਰੀਨ ਚੈਂਪੀਅਨਸ਼ਿਪ ਐਵਾਰਡ 2026 ਅਤੇ ਇੰਸਟੀਚਿਊਸ਼ਨਲ ਸੋਸ਼ਲ ਰਿਸਪਾਂਸਿਬਿਲਿਟੀ ਐਵਾਰਡ 2026 ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਰੋਤਾਂ ਦੀ ਸੰਭਾਲ, ਹਰੇ-ਭਰੇ ਕੈਂਪਸ ਦੇ ਵਿਕਾਸ, ਸਥਿਰ ਵਾਤਾਵਰਨ ਅਤੇ ਇਸ ਵਿਚ ਸਮਾਜ ਦੀ ਭਾਗੀਦਾਰੀ ਲਈ ਕਾਲਜ ਵਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਨੂੰ ਮੁੱਖ ਰੱਖ ਕੇ ਪ੍ਰਦਾਨ ਕੀਤੇ ਗਏ। ਇਨ੍ਹਾਂ ਉਪਰਾਲਿਆਂ ਵਿਚ ਵਿਦਿਆਰਥੀਆਂ ਅਤੇ ਸਟਾਫ਼ ਦੀ ਵੀ ਸਰਗਰਮ ਭਾਗੀਦਾਰੀ ਰਹੀ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਾਲਜ ਦੀ ਸਥਿਰਤਾ ਅਤੇ ਸਮਾਜਿਕ ਜ਼ਿੰਮੇਵਾਰੀ ਨਾਲ ਜੁੜੀਆਂ ਪਹਿਲਕਦਮੀਆਂ ਨੂੰ ਅੱਗੇ ਵਧਾਉਣ ਲਈ ਫੈਕਲਟੀ, ਮੈਂਬਰਾਂ, ਵਿਦਿਆਰਥੀਆਂ ਅਤੇ ਸਮੂਹ ਭਾਈਵਾਲਾਂ ਦੇ ਸਾਂਝੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਡਾ. ਸੁਰਭੀ ਧੀਰ ਅਤੇ ਡਾ. ਨਿਧੀ ਅਗਰਵਾਲ, ਨੋਡਲ ਅਫ਼ਸਰ ਅਤੇ ਨੈਸ਼ਨਲ ਐਜੂਟਰਸਟ ਆਫ਼ ਇੰਡੀਆ ਵਲੋਂ ਸਾਰਥਕ ਸਸਟੇਨੇਬਿਲਿਟੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮਰਥ ਸ਼ਰਮਾ, ਸੀ. ਈ. ਓ., ਨੈਸ਼ਨਲ ਐਜੂਟਰਸਟ ਆਫ਼ ਇੰਡੀਆ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਸਿੱਖਿਆ ਸੰਸਥਾਵਾਂ ਨੂੰ ਸਥਿਰਤਾ, ਵਾਤਾਵਰਨਕ ਜ਼ਿੰਮੇਵਾਰੀ ਅਤੇ ਸਮਾਜਿਕ ਭਾਗੀਦਾਰੀ ਕੇਂਦਰਿਤ ਪਹਿਲਕਦਮੀਆਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸਰੂਪ ਰਾਣੀ ਸਰਕਾਰੀ ਕਾਲਜ (ਇ.) ਦੀਆਂ ਵਿਦਿਆਰਥਣਾਂ ਦਾ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24