07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਉੱਪਲ ਨਿਊਰੋ ਹਸਪਤਾਲ ’ਚ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਕੱਲ੍ਹ

ਅੰਮ੍ਰਿਤਸਰ, 6 ਸਤੰਬਰ (ਹਰਮਿੰਦਰ ਸਿੰਘ)-ਰਾਣੀ ਕਾ ਬਾਗ ਸਥਿਤ ਉੱਪਲ ਨਿਊਰੋ ਹਸਪਤਾਲ ਵਲੋਂ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਦੇ ਮੌਕੇ ’ਤੇ 8 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦੌਰਾਨ ਮਾਹਿਰ ਫਿਜ਼ੀਓਥੈਰੇਪਿਸਟਾਂ ਦੀ ਟੀਮ ਵਲੋਂ ਵੱਖ-ਵੱਖ ਸਮੱਸਿਆਵਾਂ ਤੋਂ ਪੀੜਤ ਮਰੀਜ਼ਾਂ ਦੀ ਮੁਫ਼ਤ ਫਿਜ਼ੀਓਥੈਰੇਪੀ ਅਤੇ ਜਾਂਚ ਕੀਤੀ ਜਾਵੇਗੀ।

Ad Position 21
repet_subhas-goyals [Copy P29]
ਡਾ: ਅਸ਼ੋਕ ਉਪਲ 07-09-2026
ਅੰਮ੍ਰਿਤਸਰ, 6 ਸਤੰਬਰ (ਹਰਮਿੰਦਰ ਸਿੰਘ)-ਰਾਣੀ ਕਾ ਬਾਗ ਸਥਿਤ ਉੱਪਲ ਨਿਊਰੋ ਹਸਪਤਾਲ ਵਲੋਂ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਦੇ ਮੌਕੇ ’ਤੇ 8 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦੌਰਾਨ ਮਾਹਿਰ ਫਿਜ਼ੀਓਥੈਰੇਪਿਸਟਾਂ ਦੀ ਟੀਮ ਵਲੋਂ ਵੱਖ-ਵੱਖ ਸਮੱਸਿਆਵਾਂ ਤੋਂ ਪੀੜਤ ਮਰੀਜ਼ਾਂ ਦੀ ਮੁਫ਼ਤ ਫਿਜ਼ੀਓਥੈਰੇਪੀ ਅਤੇ ਜਾਂਚ ਕੀਤੀ ਜਾਵੇਗੀ। ਇਸ ਵਿਚ ਅਧਰੰਗ, ਗਰਦਨ ਦਾ ਦਰਦ (ਸਰਵਾਈਕਲ), ਕਮਰ ਅਤੇ ਗੋਡਿਆਂ ਦਾ ਦਰਦ, ਸਾਇਟਿਕਾ, ਕੂਹਣੀ ਅਤੇ ਗੋਡੇ ਦੇ ਆਪ੍ਰੇਸ਼ਨ ਤੋਂ ਬਾਅਦ ਦੀ ਫਿਜ਼ੀਓਥੈਰੇਪੀ, ਪਾਰਕਿੰਸਨ ਰੋਗ, ਚਿਹਰੇ ਦਾ ਇੱਕ ਪਾਸੇ ਟੇਢਾ ਹੋਣਾ, ਚੱਕਰ ਆਉਣਾ, ਤੁਰਦੇ ਸਮੇਂ ਸੰਤੁਲਨ ਬਣਾਈ ਰੱਖਣ ਵਿਚ ਮੁਸ਼ਕਲ, ਦਿਲ ਅਤੇ ਸਾਹ ਨਾਲ ਸਬੰਧਤ ਬਿਮਾਰੀਆਂ ਆਦਿ ਲਈ ਫਿਜ਼ੀਓਥੈਰੇਪੀ ਸੇਵਾਵਾਂ ਸ਼ਾਮਲ ਹਨ। ਇਸ ਤੋਂ ਇਲਾਵਾ ਰੋਬੋਟਿਕ ਫਿਜ਼ੀਓਥੈਰੇਪੀ ਅਤੇ ਹੋਰ ਸਾਰੀਆਂ ਫਿਜ਼ੀਓਥੈਰੇਪੀ ਮੋਡੈਲਿਟੀਜ਼ ’ਤੇ 50 ਫੀਸਦੀ ਦੀ ਵਿਸ਼ੇਸ਼ ਛੂਟ ਵੀ ਦਿੱਤੀ ਜਾਵੇਗੀ। ਇਸ ਸਬੰਧੀ ਡਾ: ਅਸ਼ੋਕ ਉੱਪਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਦਿਨ ਦਾ ਮੁੱਖ ਉਦੇਸ਼ ਲੋਕਾਂ ਨੂੰ ਫਿਜ਼ੀਓਥੈਰੇਪੀ ਦੀ ਮਹੱਤਤਾ ਅਤੇ ਇਸ ਦੇ ਸਹੀ ਇਲਾਜ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਮਾਲਿਸ਼ ਨੂੰ ਹੀ ਫਿਜ਼ੀਓਥੈਰੇਪੀ ਸਮਝਦੇ ਹਨ, ਜੋ ਕਿ ਬਿਲਕੁਲ ਗਲਤ ਹੈ। ਫਿਜ਼ੀਓਥੈਰੇਪੀ ਇਕ ਵਿਗਿਆਨਕ ਇਲਾਜ ਪ੍ਰਣਾਲੀ ਹੈ, ਜਿਸ ਦੀ ਮਦਦ ਨਾਲ ਕਈ ਬਿਮਾਰੀਆਂ ਅਤੇ ਸਰੀਰਕ ਸਮੱਸਿਆਵਾਂ ਵਿਚ ਸੁਧਾਰ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਮੇਸ਼ਾ ਯੋਗ ਅਤੇ ਤਜਰਬੇਕਾਰ ਫਿਜ਼ੀਓਥੈਰੇਪਿਸਟ ਤੋਂ ਹੀ ਫਿਜ਼ੀਓਥੈਰੇਪੀ ਕਰਵਾਉਣ ਅਤੇ ਇਸ ਮੁਫ਼ਤ ਕੈਂਪ ਦਾ ਵੱਧ ਤੋਂ ਵੱਧ ਲਾਭ ਲੈ ਕੇ ਆਪਣੀ ਸਿਹਤ ਨੂੰ ਬਿਹਤਰ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ’ਚ ਸਿਆਸੀ ਸ਼ਹਿ ’ਤੇ ਦਖ਼ਲਅੰਦਾਜ਼ੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਿੰਦਾ ਅਗਲੀ ਖ਼ਬਰ ਮੋਹਨਜੀਤ ’ਤੇ ਕੀਤੇ ਤਸ਼ੱਦਦ ਦੀ ਉੱਚ ਪੱਧਰੀ ਜਾਂਚ ਹੋਵੇ-ਪਾਲ ਗਰੇਵਾਲ ਕਿਹਾ , ਸਰਕਾਰ ਦੇ ਮਾੜੇ ਰਵਈਏ ਨੇ ਸੂਬੇ ਵਿਚੋਂ ਨਸ਼...
Ad Position 24