ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ’ਚ ਸਿਆਸੀ ਸ਼ਹਿ ’ਤੇ ਦਖ਼ਲਅੰਦਾਜ਼ੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਿੰਦਾ
ਅੰਮ੍ਰਿਤਸਰ, 6 ਸਤੰਬਰ (ਹਰਮਿੰਦਰ ਸਿੰਘ)-ਬਰਨਾਲਾ ਜ਼ਿਲ੍ਹੇ ਦੇ ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਚ ਕੁਝ ਲੋਕਾਂ ਵਲੋਂ ਕਥਿਤ ਸਿਆਸੀ ਸ਼ਹਿ ਤੇ ਦਖ਼ਲ ਅੰਦਾਜ਼ੀ ਕੀਤੇ ਜਾਣ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕਰਦਿਆਂ ਕਿਹਾ ਕਿ ਸਾਹਮਣੇ ਆਈ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀ ਕਮੇਟੀ ਨਾਲ ਸਬੰਧਤ ਮਾਮਲੇ ਵਿਚ ਹਲਕਾ ਵਿਧਾਇਕ ਦੀ ਕਥਿਤ ਸ਼ਹਿ ’ਤੇ ਕੁਝ ਲੋਕਾਂ ਵਲੋਂ ਜ਼ਬਰਦਸਤੀ ਕਰਦਿਆਂ ਇਕ ਗੁਰਸਿੱਖ ਮੈਂਬਰ ਦੀ ਦਾੜ੍ਹੀ ਦੀ ਬੇਅਦਬੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਘਨੌਣੀ ਹਰਕਤ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਸ਼
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
07-09-2026
ਅੰਮ੍ਰਿਤਸਰ, 6 ਸਤੰਬਰ (ਹਰਮਿੰਦਰ ਸਿੰਘ)-ਬਰਨਾਲਾ ਜ਼ਿਲ੍ਹੇ ਦੇ ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਚ ਕੁਝ ਲੋਕਾਂ ਵਲੋਂ ਕਥਿਤ ਸਿਆਸੀ ਸ਼ਹਿ ਤੇ ਦਖ਼ਲ ਅੰਦਾਜ਼ੀ ਕੀਤੇ ਜਾਣ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕਰਦਿਆਂ ਕਿਹਾ ਕਿ ਸਾਹਮਣੇ ਆਈ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀ ਕਮੇਟੀ ਨਾਲ ਸਬੰਧਤ ਮਾਮਲੇ ਵਿਚ ਹਲਕਾ ਵਿਧਾਇਕ ਦੀ ਕਥਿਤ ਸ਼ਹਿ ’ਤੇ ਕੁਝ ਲੋਕਾਂ ਵਲੋਂ ਜ਼ਬਰਦਸਤੀ ਕਰਦਿਆਂ ਇਕ ਗੁਰਸਿੱਖ ਮੈਂਬਰ ਦੀ ਦਾੜ੍ਹੀ ਦੀ ਬੇਅਦਬੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਘਨੌਣੀ ਹਰਕਤ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਸੰਗਤ ਦੀ ਆਸਥਾ ਦਾ ਕੇਂਦਰ ਹਨ, ਜਿੱਥੋਂ ਦਾ ਪ੍ਰਬੰਧ ਸੰਗਤ ਦੀ ਸਹਿਮਤੀ, ਗੁਰਮਤਿ ਮਰਯਾਦਾ ਅਨੁਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪ੍ਰਭਾਵ ਜਾਂ ਤਾਕਤ ਦੇ ਜ਼ੋਰ ’ਤੇ ਗੁਰਦੁਆਰਾ ਪ੍ਰਬੰਧਾਂ ਵਿਚ ਦਖ਼ਲ ਦੇਣਾ ਸਿੱਖ ਸੰਸਥਾਵਾਂ ਦੀ ਆਜ਼ਾਦੀ ਅਤੇ ਧਾਰਮਿਕ ਮਰਯਾਦਾ ਨੂੰ ਚੁਨੌਤੀ ਦੇਣਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਰੋਕਣ ਦੀ ਪ੍ਰਸ਼ਾਸਨ ਦੀ ਜ਼ੁੰਮੇਵਾਰੀ ਬਣਦੀ ਹੈ। ਉਨ੍ਹਾਂ ਗੁਰਸਿੱਖ ਵਿਅਕਤੀ ਦੇ ਕੇਸਾਂ ਦੀ ਬੇਅਬਦੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।