ਸਬ-ਡਵੀਜ਼ਨ ਰਾਜਾਸਾਂਸੀ ਦੀ ਪੁਲਿਸ ਵਲੋਂ 2 ਕਿੱਲੋ ਭੁੱਕੀ ਅਤੇ ਹੈਰੋਇਨ ਸਮੇਤ 5 ਵਿਅਕਤੀ ਕਾਬੂ
ਅਜਨਾਲਾ/ਰਾਜਾਸਾਂਸੀ, 6 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ.
ਅਜਨਾਲਾ/ਰਾਜਾਸਾਂਸੀ, 6 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਰਾਜਾਸਾਂਸੀ ਜਗਬੀਰ ਸਿੰਘ ਔਲਖ ਦੀ ਅਗਵਾਈ ਵਿਚ ਥਾਣਾ ਰਾਜਾਸਾਂਸੀ, ਭਿੰਡੀ ਸੈਦਾਂ ਅਤੇ ਲੋਪੋਕੇ ਦੀ ਪੁਲਿਸ ਵਲੋਂ ਭੁੱਕੀ ਅਤੇ ਹੈਰੋਇਨ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ‘ਅਜੀਤ’ ਨਾਲ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ.ਐੱਸ.ਪੀ ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਏ.ਐੱਸ.ਆਈ ਜਸਬੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕਰਕੇ ਇੱਕ ਮੋਨੇ ਨੌਜਵਾਨ ਨੂੰ 2 ਕਿੱਲੋ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ ਜਿਸ ਦੀ ਪਹਿਚਾਣ ਰਕੇਸ਼ ਕੁਮਾਰ ਪੁੱਤਰ ਰਾਮ ਚੰਦਰ ਵਜੋਂ ਹੋਈ ਹੈ ਜਿਸ ਖ਼ਿਲਾਫ਼ ਥਾਣਾ ਰਾਜਾਸਾਂਸੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਏ.ਐੱਸ.ਆਈ ਜਗਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਮੱਛੀ ਤਲਾਬ ਨੇੜਿਉਂ ਹਰਜੀਤ ਸਿੰਘ ਉਰਫ਼ ਨਿੱਕੂ ਪੁੱਤਰ ਕੁੰਨਣ ਸਿੰਘ ਵਾਸੀ ਭਿੱਟੇਵੱਡ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਰਾਜਾਸਾਂਸੀ ਵਿਖੇ ਮੁਕੱਦਮਾ ਦਰਜ ਕੀਤਾ ਹੈ। ਡੀ.ਐੱਸ.ਪੀ ਸ. ਔਲਖ ਨੇ ਅੱਗੇ ਦੱਸਿਆ ਕਿ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵੱਲੋਂ ਸਬ-ਇੰਸਪੈਕਟਰ ਦਵਿੰਦਰ ਸਿੰਘ ਦੀ ਅਗਵਾਈ ‘ਚ ਚੱਕ ਫਤਿਹ ਖਾਂ ਨਜ਼ਦੀਕ ਨਾਕਾਬੰਦੀ ਕਰਕੇ ਇੱਕ ਵਿਅਕਤੀ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ, ਜਿਸ ਦੀ ਪਹਿਚਾਣ ਗੁਰਵਿੰਦਰ ਸਿੰਘ ਉਰਫ਼ ਗਿੰਦਾ ਉਰਫ਼ ਅਜੇ ਪੁੱਤਰ ਸੁਖਦੇਵ ਸਿੰਘ ਵਾਸੀ ਭਿੰਡੀ ਔਲਖ ਖ਼ੁਰਦ ਵਜੋਂ ਹੋਈ ਹੈ ਜਿਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਲੋਪੋਕੇ ਦੀ ਪੁਲਿਸ ਵੱਲੋਂ ਗੁਰਤੇਜ ਸਿੰਘ ਭੇਜਾ ਪੁੱਤਰ ਰਘਬੀਰ ਸਿੰਘ ਵਾਸੀ ਪਿੰਡ ਖ਼ਿਆਲਾ ਕਲਾਂ ਨੂੰ 7 ਗ੍ਰਾਮ ਅਤੇ ਸਾਹਿਲ ਸਿੰਘ ਕਾਂਚਾ ਪੁੱਤਰ ਸਾਹਿਬ ਸਿੰਘ ਵਾਸੀ ਚੁਗਾਵਾਂ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਦੋਵਾਂ ਖ਼ਿਲਾਫ਼ ਐੱਨ.ਡੀ.ਪੀ.ਅੱੈਸ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਇਸ ਮੌਕੇ ਡੀ.ਐੱਸ.ਪੀ ਜਗਬੀਰ ਸਿੰਘ ਔਲਖ ਨੇ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੇ ਇਸ ਕਾਲੇ ਧੰਦੇ ਤੋਂ ਤੁਰੰਤ ਬਾਜ਼ ਆ ਜਾਣ ਨਹੀਂ ਤਾਂ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਸੁੱਟਿਆ ਜਾਵੇਗਾ।