ਸ਼ਹਿਜ਼ਾਦਾ ਨੰਦ ਕਾਲਜ ਦੀ ਪ੍ਰਿੰਸੀਪਲ ਡਾ. ਰੀਨਾ ਤਲਵਾੜ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 6 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਦੀ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੂੰ ਸਰਹੱਦ-ਏ-ਪੰਜਾਬ ਸਪੋਰਟਸ (ਰਜਿ.)
ਅੰਮ੍ਰਿਤਸਰ, 6 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਦੀ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੂੰ ਸਰਹੱਦ-ਏ-ਪੰਜਾਬ ਸਪੋਰਟਸ (ਰਜਿ.) ਕਲੱਬ, ਅੰਮ੍ਰਿਤਸਰ ਵਲੋਂ ਕਰਵਾਏ ਗਏ 25ਵੇਂ ਸਟੇਟ ਲੈਵਲ ਸਿਲਵਰ ਜੁਬਲੀ ਐਵਾਰਡ ਸਮਾਰੋਹ-2026 ਦੌਰਾਨ ਵੱਕਾਰੀ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਡਾ. ਰੀਨਾ ਤਲਵਾੜ ਵਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਗਏ ਉੱਤਮ ਯੋਗਦਾਨ, ਸਮਰਪਿਤ ਸੇਵਾਵਾਂ ਅਤੇ ਦੂਰਦਰਸ਼ੀ ਅਗਵਾਈ ਨੂੰ ਮਾਨਤਾ ਦਿੰਦਾ ਹੈ। ਉਨ੍ਹਾਂ ਦੀ ਇਸ ਵਿਸ਼ੇਸ਼ ਪ੍ਰਾਪਤੀ ਨਾਲ ਸ਼ਹਿਜ਼ਾਦਾ ਨੰਦ ਕਾਲਜ ਦਾ ਨਾਮ ਰੌਸ਼ਨ ਹੋਇਆ ਹੈ। ਇਸ ਮੌਕੇ ਕਾਲਜ ਪ੍ਰਬੰਧਨ ਅਤੇ ਸਮੂਹ ਸਟਾਫ਼ ਵਲੋਂ ਡਾ. ਰੀਨਾ ਤਲਵਾੜ ਨੂੰ ਇਸ ਮਾਣਮੱਤੇ ਸਨਮਾਨ ਲਈ ਦਿਲੋਂ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੀਆਂ ਭਵਿੱਖੀ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ।