6 ਗ੍ਰਾਮ ਹੈਰੋਇਨ ਤੇ 900 ਰੁਪਏ ਡਰੱਗ ਮਨੀ ਸਮੇਤ ਦੋ ਕਾਬੂ
ਟਾਂਗਰਾ, 6 ਸਤੰਬਰ (ਹਰਜਿੰਦਰ ਸਿੰਘ ਕਲੇਰ)-ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਮੁੱਖ ਅਫਸਰ ਦੀਆਂ ਹਦਾਇਤਾਂ ਅਨੁਸਾਰ ਗ਼ੈਰ ਕਾਨੂੰਨੀ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕਰਦਿਆਂ ਟਾਂਗਰਾ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਗ੍ਰਾਮ ਹੈਰੋਇਨ ਅਤੇ 9 00 ਰੁਪਏ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਚੌਂਕੀ ਟਾਂਗਰਾ ਦੇ ਇੰਚਾਰਜ ਨਰਿੰਦਰ ਪਾਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.
ਟਾਂਗਰਾ, 6 ਸਤੰਬਰ (ਹਰਜਿੰਦਰ ਸਿੰਘ ਕਲੇਰ)-ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਮੁੱਖ ਅਫਸਰ ਦੀਆਂ ਹਦਾਇਤਾਂ ਅਨੁਸਾਰ ਗ਼ੈਰ ਕਾਨੂੰਨੀ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕਰਦਿਆਂ ਟਾਂਗਰਾ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਗ੍ਰਾਮ ਹੈਰੋਇਨ ਅਤੇ 9 00 ਰੁਪਏ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਚੌਂਕੀ ਟਾਂਗਰਾ ਦੇ ਇੰਚਾਰਜ ਨਰਿੰਦਰ ਪਾਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐੱਸ.ਆਈ. ਭੁਪਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸ਼ਮਸ਼ਾਨ ਘਾਟ ਚਰਨ ਸਿੰਘ ਵਾਲਾ ਨੇੜੇ ਦੋ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਦੋਵਾਂ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਨ੍ਹਾਂ ਦੀ ਪਛਾਣ ਮੰਗਲ ਸਿੰਘ ਉਰਫ਼ ਮੰਗਾ ਵਾਸੀ ਡੇਹਰੀਵਾਲ ਅਤੇ ਵਿਜੈ ਸਿੰਘ ਉਰਫ਼ ਵਿਜੈ ਵਾਸੀ ਡੇਹਰੀਵਾਲ ਵਜੋਂ ਹੋਈ। ਪੁਲਿਸ ਨੇ ਦੱਸਿਆ ਕਿ ਮੰਗਲ ਸਿੰਘ ਦੇ ਕਬਜ਼ੇ ਵਿਚੋਂ ਪਾਰਦਰਸ਼ੀ ਲਿਫਾਫੇ ਵਿਚ ਪਈ 6 ਗ੍ਰਾਮ ਹੈਰੋਇਨ ਬਰਾਮਦ ਹੋਈ, ਜਦਕਿ ਵਿਜੈ ਸਿੰਘ ਦੀ ਤਲਾਸ਼ੀ ਦੌਰਾਨ 900 ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਪੁਲਿਸ ਮੁਤਾਬਕ ਮੁੱਢਲੀ ਪੁੱਛਗਿੱਛ ਵਿਚ ਵਿਜੈ ਸਿੰਘ ਨੇ ਇਹ ਰਕਮ ਹੈਰੋਇਨ ਵੇਚ ਕੇ ਕਮਾਈ ਹੋਣ ਦੀ ਗੱਲ ਕਹੀ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।