06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜੀ. ਐੱਨ. ਡੀ. ਯੂ. ਦੇ ਸੈਂਟਰ ਫਾਰ ਸੈਂਟਰਲ ਏਸ਼ੀਅਨ ਸਟੱਡੀਜ਼ ਵਲੋਂ ਭਾਰਤ-ਮੱਧ ਏਸ਼ੀਆ ਸਾਂਝੇਦਾਰੀ ’ਤੇ ਇਕ ਰੋਜ਼ਾ ਕੌਮੀ ਕਨਕਲੇਵ

ਅੰਮ੍ਰਿਤਸਰ, 6 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ. ਐਨ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਅੰਮ੍ਰਿਤਸਰ, 6 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ. ਐਨ. ਡੀ. ਯੂ.) ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਭਾਰਤ ਅਤੇ ਮੱਧ ਏਸ਼ੀਆ ਦੇ ਦੇਸ਼ਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਅਕਾਦਮਿਕ ਅਤੇ ਬੌਧਿਕ ਸਾਂਝ ਨੂੰ ਵਧਾਉਣਾ ਸਮੇਂ ਦੀ ਲੋੜ ਹੈ। ਇਸ ਨਾਲ ਸਾਂਝੀ ਖੋਜ, ਗਿਆਨ ਦੇ ਅਦਾਨ-ਪ੍ਰਦਾਨ ਅਤੇ ਵੱਖ-ਵੱਖ ਸੰਸਥਾਵਾਂ ਦਰਮਿਆਨ ਸਹਿਯੋਗ ਦੇ ਨਵੇਂ ਰਾਹ ਖੁੱਲ੍ਹ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਮੱਧ ਏਸ਼ੀਆ ਨਾਲ ਜੁੜੇ ਵਿਸ਼ਿਆਂ ‘ਤੇ ਕੰਮ ਕਰਨ ਲਈ ਵੱਧ ਮੌਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਂਟਰ ਫਾਰ ਸੈਂਟਰਲ ਏਸ਼ੀਅਨ ਸਟੱਡੀਜ਼ ਵਲੋਂ ‘ਭਾਰਤ-ਮੱਧ ਏਸ਼ੀਆ ਸਮਾਜਿਕ-ਆਰਥਿਕ ਅਤੇ ਰਣਨੀਤਕ ਸਾਂਝੇਦਾਰੀ : ਅਕਾਦਮਿਕ ਅਦਾਨ-ਪ੍ਰਦਾਨ, ਨਵੀਨਤਾ ਅਤੇ ਉੱਦਮਸ਼ੀਲਤਾ’ ਵਿਸ਼ੇ ‘ਤੇ ਕਰਵਾਏ ਗਏ ਇਕ ਰੋਜ਼ਾ ਕੌਮੀ ਕਨਕਲੇਵ ਦੇ ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ਕਨਕਲੇਵ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ, ਸਿੱਖਿਆ ਸ਼ਾਸਤਰੀਆਂ ਅਤੇ ਵਿਦਿਆਰਥੀਆਂ ਨੂੰ ਇਕ ਮੰਚ ‘ਤੇ ਲਿਆਉਂਦੇ ਹਨ ਅਤੇ ਭਾਰਤ ਦੇ ਮੱਧ ਏਸ਼ੀਆ ਨਾਲ ਸਬੰਧਾਂ ਨੂੰ ਨਵੇਂ ਦ੍ਰਿਸ਼ਟੀਕੋਣ ਤੋਂ ਸਮਝਣ ਦਾ ਮੌਕਾ ਦਿੰਦੇ ਹਨ। ਇਸ ਮੌਕੇ ਸਾਬਕਾ ਰਾਜਦੂਤ ਨਵਤੇਜ ਸਿੰਘ ਸੂਰੀ ਨੇ ਕਿਹਾ ਕਿ ਅੰਮ੍ਰਿਤਸਰ ਇਤਿਹਾਸਕ ਤੌਰ ‘ਤੇ ਨਿਰਮਾਣ ਅਤੇ ਵਪਾਰ ਦਾ ਮਹੱਤਵਪੂਰਨ ਕੇਂਦਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਨੂੰ ਮੱਧ ਏਸ਼ੀਆ ਦੇ ਬਾਜ਼ਾਰਾਂ ਅਤੇ ਅਰਥਵਿਵਸਥਾਵਾਂ ਨਾਲ ਜੋੜਨ ਲਈ ਨਵੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਦੀ ਲੋੜ ਹੈ। ਸਾਬਕਾ ਵਿਦੇਸ਼ ਸਕੱਤਰ (ਪੱਛਮ) ਅਤੇ ਉਜ਼ਬੇਕਿਸਤਾਨ ‘ਚ ਭਾਰਤ ਦੇ ਸਾਬਕਾ ਰਾਜਦੂਤ ਰਾਜਦੂਤ ਗਿਤੇਸ਼ ਸ਼ਰਮਾ ਨੇ ਮੱਧ ਏਸ਼ੀਆ ਨਾਲ ਆਪਣੇ ਲੰਮੇ ਕੂਟਨੀਤਕ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਵਿਗਿਆਨ, ਸਮਾਜਿਕ ਵਿਗਿਆਨ ਅਤੇ ਭਾਸ਼ਾਵਾਂ ਦੇ ਖੇਤਰ ‘ਚ ਅਕਾਦਮਿਕ ਅਦਾਨ-ਪ੍ਰਦਾਨ ਨੂੰ ਵਧਾਉਣਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਅਤੇ ਵਿੱਦਿਅਕ ਸੰਸਥਾਵਾਂ ਲੋਕਾਂ ਵਿਚਕਾਰ ਲਗਾਤਾਰ ਸੰਪਰਕ ਵਧਾਉਣ ਅਤੇ ਮੱਧ ਏਸ਼ੀਆ ਦੇ ਸਮਾਜਾਂ ਤੇ ਸੱਭਿਆਚਾਰਾਂ ਨੂੰ ਡੂੰਘਾਈ ਨਾਲ ਸਮਝਣ ‘ਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਇਸ ਮੌਕੇ ਪ੍ਰੋ. ਰਮਾਕਾਂਤ ਦਿਵੇਦੀ ਨਿਰਦੇਸ਼ਕ ਇੰਡੀਆ ਸੈਂਟਰ ਏਸ਼ੀਆ ਫਾਊਂਡੇਸ਼ਨ ਨੇ ਮੱਧ ਏਸ਼ੀਆਈ ਦੇਸ਼ਾਂ ‘ਚ ਆਪਣੇ ਖੋਜ ਅਤੇ ਪੇਸ਼ੇਵਰ ਤਜਰਬੇ ਸਾਂਝੇ ਕਰਦਿ ਆਂ ਖੇਤਰ ਦੀ ਮੌਜੂਦਾ ਮਹੱਤਤਾ ਬਾਰੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਮੱਧ ਏਸ਼ੀਆ ਦੇ ਪ੍ਰਸਿੱਧ ਕਿਰਗਿਜ਼ ਮਹਾਂਕਾਵਿ ‘ਮਾਨਸ’ ਦਾ ਹਿੰਦੀ ਸੰਸਕਰਣ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੂੰ ਭੇਟ ਕੀਤਾ। ਸੈਂਟਰ ਫਾਰ ਸੈਂਟਰਲ ਏਸ਼ੀਅਨ ਸਟੱਡੀਜ਼ ਦੀ ਕੋਆਰਡੀਨੇਟਰ ਡਾ. ਸਵਾਤੀ ਮਹਿਤਾ ਨੇ ਮਹਿਮਾਨਾਂ ਅਤੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਸੈਂਟਰ ਦੀਆਂ ਗਤੀਵਿਧੀਆਂ ਅਤੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਕਨਕਲੇਵ ਦੇ ਸਹਿ-ਸੰਯੋਜਕ ਡਾ. ਮੁਨੀਸ਼ ਸੈਣੀ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਕਨਕਲੇਵ ‘ਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ 200 ਤ ੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਜੀਵਨ ਜੁਗਤਿ ਸਮਾਗਮ’ ਗੁਰਦੁਆਰਾ ਸਾਹਿਬ ਅਮਨ ਐਵੀਨਿਊ... ਅਗਲੀ ਖ਼ਬਰ ਕਰਮਜੀਤ ਸਿੰਘ ਰਿੰਟੂ ਵਲੋਂ ਹਾਊਸਿੰਗ ਬੋਰਡ ਕਾਲੋਨੀ ’ਚ ਪਾਰਕ ਦਾ ਨਵੀਨੀਕਰਨ ਅਤੇ ਸਟਰੀਟ ਲਾਈਟਾਂ ਲਗਾਉਣ ਦਾ ਉਦਘਾਟਨ
Ad Position 24