08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਭਾਈ ਗੁਰਦਾਸ ਜੀ ਨਗਰ ਤੋਂ ਗੋਲਡਨ ਗੇਟ ਤੱਕ ਸਰਵਿਸ ਲਾਈਨ ਦੀ ਖਸਤਾ ਹਾਲਤ, ਰੋਜ਼ਾਨਾ ਲੱਗ ਰਹੇ ਟ੍ਰੈਫਿਕ ਜਾਮ

ਸੁਲਤਾਨਵਿੰਡ, 7 ਸਤੰਬਰ (ਗੁਰਨਾਮ ਸਿੰਘ ਬੁੱਟਰ)-ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਤੋਂ ਗੋਲਡਨ ਗੇਟ ਤੱਕ ਜਾਂਦੀ ਸਰਵਿਸ ਲਾਈਨ ਦੀ ਖਸਤਾ ਹਾਲਤ ਕਾਰਨ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਵਾਹਨ ਚਾਲਕਾਂ ਨੂੰ ਆਪਣੀ ਜਾਨ ਜੋਖਮ ਵਿਚ ਪਾ ਕੇ ਸਫ਼ਰ ਕਰਨ ਲਈ ਮਜਬੂਰ ਹਨ । ਗੱਲਬਾਤ ਕਰਦਿਆਂ ਇਲਾਕਾ ਵਾਸੀਆਂ ਸੁਰਜੀਤ ਸਿੰਘ ਰਾਹੀ, ਪ੍ਰਿਤਪਾਲ ਸਿੰਘ, ਲਖਬੀਰ ਸਿੰਘ, ਭੁਪਿੰਦਰ ਸਿੰਘ, ਸੰਤੋਖ ਸਿੰਘ, ਜੋਗਿੰਦਰ ਸਿੰਘ ਅਤੇ ਰਾਹਗੀਰਾਂ ਨੇ ਦੱਸਿਆ ਕਿ ਸਰਵਿਸ ਲਾਈਨ ਦੀ ਮਾੜੀ ਹਾਲਤ ਕਾਰਨ ਇੱਥੇ ਰੋਜ਼ਾਨਾ ਵੱਡੀ ਤਦਾਦ ਵਿਚ ਟ੍ਰੈਫਿਕ ਜਾਮ ਲੱਗ ਜਾਂਦਾ ਹੈ।

Ad Position 21
repet_subhas-goyals [Copy P29]
ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਦੀ ਖਸਤਾ ਹਾਲਤ ਸਰਵਿਸ ਲਾਈਨ ਤੋਂ ਗੁਜਰਦੇ ਹੋਏ ਵਾਹਨ ਅਤੇ ਨਿਊ ਅੰਮ੍ਰਿਤਸਰ ਨੂੰ ਜਾਂਦੀ ਕੱਚੀ ਸੜਕ ਦਾ ਦਿ੍ਸ਼। ਤਸਵੀਰਾਂ : ਗੁਰਨਾਮ ਸਿੰਘ ਬੁੱਟਰ 08-09-2026
ਸੁਲਤਾਨਵਿੰਡ, 7 ਸਤੰਬਰ (ਗੁਰਨਾਮ ਸਿੰਘ ਬੁੱਟਰ)-ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਤੋਂ ਗੋਲਡਨ ਗੇਟ ਤੱਕ ਜਾਂਦੀ ਸਰਵਿਸ ਲਾਈਨ ਦੀ ਖਸਤਾ ਹਾਲਤ ਕਾਰਨ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਵਾਹਨ ਚਾਲਕਾਂ ਨੂੰ ਆਪਣੀ ਜਾਨ ਜੋਖਮ ਵਿਚ ਪਾ ਕੇ ਸਫ਼ਰ ਕਰਨ ਲਈ ਮਜਬੂਰ ਹਨ । ਗੱਲਬਾਤ ਕਰਦਿਆਂ ਇਲਾਕਾ ਵਾਸੀਆਂ ਸੁਰਜੀਤ ਸਿੰਘ ਰਾਹੀ, ਪ੍ਰਿਤਪਾਲ ਸਿੰਘ, ਲਖਬੀਰ ਸਿੰਘ, ਭੁਪਿੰਦਰ ਸਿੰਘ, ਸੰਤੋਖ ਸਿੰਘ, ਜੋਗਿੰਦਰ ਸਿੰਘ ਅਤੇ ਰਾਹਗੀਰਾਂ ਨੇ ਦੱਸਿਆ ਕਿ ਸਰਵਿਸ ਲਾਈਨ ਦੀ ਮਾੜੀ ਹਾਲਤ ਕਾਰਨ ਇੱਥੇ ਰੋਜ਼ਾਨਾ ਵੱਡੀ ਤਦਾਦ ਵਿਚ ਟ੍ਰੈਫਿਕ ਜਾਮ ਲੱਗ ਜਾਂਦਾ ਹੈ। ਖਾਸ ਕਰਕੇ ਸਵੇਰੇ ਅਤੇ ਸ਼ਾਮ ਦੇ ਸਮੇਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗਣ ਕਾਰਨ ਮਿੰਟਾਂ ਦਾ ਰਸਤਾ ਘੰਟਿਆਂ ਦੇ ਹਿਸਾਬ ਨਾਲ ਤੈਅ ਕਰਨਾ ਪੈਂਦਾ ਹੈ। ਜਿਸ ਕਾਰਨ ਲੋਕਾਂ ਨੂੰ ਆਪਣੇ ਕੰਮਕਾਜ ਅਤੇ ਜ਼ਰੂਰੀ ਮੰਜ਼ਿਲਾਂ ’ਤੇ ਪਹੁੰਚਣ ਵਿਚ ਭਾਰੀ ਦੇਰੀ ਹੁੰਦੀ ਹੈ। ਇਲਾਕਾ ਵਾਸੀਆਂ ਨੇ ਕਿਹਾ ਕਿ ਮਹਿੰਦਰਾ ਏਜੰਸੀ ਦੇ ਨਾਲ ਲੱਗਦਾ ਨਿਊ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਨੂੰ ਜਾਣ ਵਾਲਾ ਰਸਤਾ ਵੀ ਪੱਕਾ ਕੀਤਾ ਜਾਵੇ, ਤਾਂ ਜੋ ਇਸ ਰਸਤੇ ਨੂੰ ਬਦਲਵੇਂ ਮਾਰਗ ਵਜੋਂ ਵਰਤਿਆ ਜਾ ਸਕੇ ਅਤੇ ਨਿਊ ਅੰਮ੍ਰਿਤਸਰ ਦੇ ਵਾਸੀਆਂ ਨੂੰ ਰੋਜ਼ਾਨਾ ਲੱਗਣ ਵਾਲੇ ਟ੍ਰੈਫਿਕ ਜਾਮ ਤੋਂ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਇਸ ਰਸਤੇ ਨੂੰ ਪੱਕਾ ਕਰਕੇ ਆਵਾਜਾਈ ਯੋਗ ਬਣਾ ਦਿੱਤਾ ਜਾਵੇ ਤਾਂ ਮੁੱਖ ਸਰਵਿਸ ਲਾਈਨ ’ਤੇ ਵਾਹਨਾਂ ਦਾ ਦਬਾਅ ਵੀ ਘੱਟ ਹੋ ਸਕਦਾ ਹੈ। ਰਾਹਗੀਰਾਂ ਨੇ ਦੱਸਿਆ ਕਿ ਸੜਕ ਦੀ ਖਸਤਾ ਹਾਲਤ ਕਾਰਨ ਦੋਪਹੀਆ ਵਾਹਨ ਚਾਲਕਾਂ ਲਈ ਹਾਦਸੇ ਦਾ ਖ਼ਤਰਾ ਬਣਿਆ ਰਹਿੰਦਾ ਹੈ। ਮੀਂਹ ਦੇ ਦਿਨਾਂ ਵਿਚ ਖੱਡਿਆਂ ਵਿਚ ਪਾਣੀ ਭਰ ਜਾਣ ਕਾਰਨ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਇਹ ਰਸਤਾ ਨਿਊ ਅੰਮ੍ਰਿਤਸਰ ਸਮੇਤ ਆਸ-ਪਾਸ ਦੇ ਕਈ ਇਲਾਕਿਆਂ ਲਈ ਬਹੁਤ ਮਹੱਤਵਪੂਰਨ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਇਸ ਦੀ ਵਰਤੋਂ ਕਰਦੇ ਹਨ। ਇਸ ਦੇ ਬਾਵਜੂਦ ਸੜਕ ਦੀ ਮੁਰੰਮਤ ਅਤੇ ਟ੍ਰੈਫਿਕ ਸਮੱਸਿਆ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਇਲਾਕਾ ਵਾਸੀਆਂ ਅਤੇ ਰਾਹਗ ੀਰਾਂ ਨੇ ਸੰਬੰਧਿਤ ਵਿਭਾਗ ਅਤੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਭਾਈ ਗੁਰਦਾਸ ਜੀ ਨਗਰ ਤੋਂ ਗੋਲਡਨ ਗੇਟ ਤੱਕ ਸਰਵਿਸ ਲਾਈਨ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਮਹਿੰਦਰਾ ਏਜੰਸੀ ਦੇ ਨਾਲ ਵਾਲੇ ਨਿਊ ਅੰਮ੍ਰਿਤਸਰ ਨੂੰ ਜਾਣ ਵਾਲੇ ਰਸਤੇ ਨੂੰ ਪੱਕਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਟ੍ਰੈਫਿਕ ਜਾਮ ਅਤੇ ਖਸਤਾ ਸੜਕ ਕਾਰਨ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣ ਸਰਗਰਮੀਆਂ ਤੇਜ਼ ਵਕੀਲ ਭਾਈਚਾਰੇ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਹੋਵੇਗਾ ਨਿ... ਅਗਲੀ ਖ਼ਬਰ ਕਾਂਗਰਸ ਪਾਰਟੀ ਭਲਕੇ ਥਾਣਾ ਅਜਨਾਲਾ ਮੂਹਰੇ ਲਗਾਏਗੀ ਧਰਨਾ-ਹਰਪ੍ਰਤਾਪ ਸਿੰਘ ਅਜਨਾਲਾ
Ad Position 24