08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਵਿਧਾਇਕਾ ਜੀਵਨਜੋਤ ਕੌਰ ਅਤੇ ਮੇਅਰ ਜਤਿੰਦਰ ਸਿੰਘ ਵਲੋਂ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ

ਅੰਮ੍ਰਿਤਸਰ 07 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਅੰਮ੍ਰਿਤਸਰ ਬੱਸ ਸਟੈਂਡ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕੇ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੀ ਅਗਵਾਈ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਅਤੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵਲੋਂ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਅੰਮ੍ਰਿਤਸਰ 07 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਅੰਮ੍ਰਿਤਸਰ ਬੱਸ ਸਟੈਂਡ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕੇ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੀ ਅਗਵਾਈ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਅਤੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵਲੋਂ ਕੀਤੀ ਗਈ। ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਸਿਰਫ਼ ਸਰਕਾਰੀ ਪੱਧਰ ’ਤੇ ਕੀਤੇ ਜਾ ਰਹੇ ਉਪਰਾਲੇ ਹੀ ਕਾਫ਼ੀ ਨਹੀਂ ਹਨ, ਸਗੋਂ ਸ਼ਹਿਰ ਨੂੰ ਸਾਫ਼ ਰੱਖਣ ਲਈ ਹਰੇਕ ਨਾਗਰਿਕ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਅਤੇ ਅੰਮ੍ਰਿਤਸਰ ਆਉਣ ਵਾਲੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ-ਕਰਕਟ ਸਿਰਫ਼ ਨਿਰਧਾਰਤ ਥਾਵਾਂ ਅਤੇ ਡਸਟਬਿਨਾਂ ਵਿੱਚ ਹੀ ਸੁੱਟਣ ਅਤੇ ਜਨਤਕ ਥਾਵਾਂ ਨੂੰ ਗੰਦਾ ਨਾ ਕਰਨ। ਉਨ੍ਹਾਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਵੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁੰਦਰ ਹਿੰਦੀ ਲਿਖਾਈ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਵੇਰਕਾ ਦੀ ਗੁਰੂ ਨਗਰ ਕਾਲੋਨੀ ਵਿਖੇ ਖ਼ਸਤਾਹਾਲ ਟ੍ਰਾਂਸਫਾਰਮਰ ਕਾਰਨ ਖੱਜਲ-ਖੁਆਰ ਹੋ ਰਹੇ ਲੋਕ
Ad Position 24