07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੱਕੇ ਮੋਰਚੇ ਵਿਚ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਦੀ ਭਰਵੀਂ ਸ਼ਮੂਲੀਅਤ

ਅੰਮ੍ਰਿਤਸਰ, 7 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਡੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਅੰਮ੍ਰਿਤਸਰ, 7 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਡੀ. ਸੀ. ਦਫ਼ਤਰ ਅੱਗੇ ਲਗਾਇਆ ਗਿਆ ਦਿਨ-ਰਾਤ ਦਾ ਪੱਕਾ ਮੋਰਚਾ ਅੱਜ ਵੀ ਜਾਰੀ ਰਿਹਾ। ਮੋਰਚੇ ਵਿਚ ਸੈਂਕੜੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਸਟੇਜ ਦੀ ਸਮਾਪਤੀ ਉਪਰੰਤ ਪ੍ਰਦਰਸ਼ਨਕਾਰੀਆਂ ਵਲੋਂ ਡੀ. ਸੀ. ਦਫ਼ਤਰ ਤੋਂ ਬਾਹਰ ਚੌਕ ਤੱਕ ਰੋਸ ਮਾਰਚ ਵੀ ਕੀਤਾ ਗਿਆ। ਰੋਹ ਭਰੇ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਅਤੇ ਪ੍ਰੈੱਸ ਸਕੱਤਰ ਬਘੇਲ ਸਿੰਘ ਨੇ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਕਾਰਨ ਪੰਜਾਬ ਵਿਚ ਪਸ਼ੂਆਂ, ਮਕਾਨਾਂ ਅਤੇ ਕਿਸਾਨਾਂ ਦੀਆਂ ਹੋਰ ਸੰਪਤੀਆਂ ਦਾ ਭਾਰੀ ਨੁਕਸਾਨ ਹੋਇਆ ਸੀ। ਉਨ੍ਹਾਂ ਕਿਹਾ ਕਿ ਆਪਣੇ ਹੱਕ ਦਾ ਮੁਆਵਜ਼ਾ ਲੈਣ ਲਈ ਵੀ ਜਥੇਬੰਦੀ ਨੂੰ ਵਾਰ-ਵਾਰ ਸੰਘਰਸ਼ ਕਰਨਾ ਪੈ ਰਿਹਾ ਹੈ। ਇਸ ਮੌਕੇ ਕਿਸਾਨਾਂ ਨੇ ਰੋਹ ਭਰਪੂਰ ਨਾਅਰੇਬਾਜੀ ਕੀਤੀ ਇਸ ਮੋਕੇ ਜਸਪਾਲ ਸਿੰਘ ਧੰਗਾਈ ,ਬਾਬਾ ਰਾਜਨ ਸਿੰਘ ,ਨਰਿੰਦਰ ਸਿੰਘ ਭਿੱਟੇਵੱਡ, ਬਾਬਾ ਜਗਜੀਵਨ ਸਿੰਘ ਤਲਵੰਡੀ, ਪਰਮਜੀਤ ਕੌਰ ਕੋਟਮੁਗਲ , ਬਲਵਿੰਦਰ ਕੌਰ ਪੰਧੇਰ, ਕੁਲਬੀਰ ਸਿੰਘ ਜੇਠੂਵਾਲ , ਸਤਨਾਮ ਸਿੰਘ ਭਕਨਾ, ਬਲਵਿੰਦਰ ਸਿੰਘ ਲੋਧੀ ,ਹੀਰਾ ਚੱਕਸਿਕੰਦਰ, ਕੁਲਦੀਪ ਕੋਰ ਚੜਪੁਰ, ਜਸਪ੍ਰਰੀਤ ਕੋਰ ਧੰਗਾਈ ਆਦਿ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਤੱਕ ਪੱਕਾ ਮੋਰਚਾ ਜਾਰੀ ਰਹੇਗਾ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਵਲੋਂ ਯਾਦਗਾਰੀ ਅਧਿਆਪਕ ਦਿਵਸ ਸਮਾਰੋਹ ਅਗਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਤਿੰਨ ਸਾਲਾ ਚੋਣ 25 ਅਕਤੂਬਰ ਨੂੰ ਲਖਵਿੰਦਰ ਸਿੰਘ ਜੌਹਲ ਮੁੱਖ ਚੋਣ ਅਧਿਕਾਰੀ, ਸਤਨਾਮ ਸਿੰ...
Ad Position 24